ਪਾਵਰਕਾਮ ਟਰਾਂਸਕੋ ਪੈਨਸ਼ਨਰ ਯੂਨੀਅਨ ਏਟਕ ਨਵਾਂ ਸ਼ਹਿਰ ਦੀ ਮਹੀਨਾਵਾਰ ਮੀਟਿੰਗ
ਨਵਾਂਸ਼ਹਿਰ, 4 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਪਾਵਰਕਾਮ ਟਰਾਂਸਕੋ ਪੈਨਸ਼ਨਰ ਯੂਨੀਅਨ ਏਟਕ ਮੰਡਲ ਨਵਾਂਸ਼ਹਿਰ ਦੀ ਮੀਟਿੰਗ ਮੰਡਲ ਪ੍ਰਧਾਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿਚ ਸਰਕਲ ਪ੍ਰਧਾਨ ਹਸਮਤ ਅਲੀ ਹਾਜ਼ਰ ਹੋਏ।
ਨ
ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਮਾਪੇ ਅਧਿਆਪਕ ਮਿਲਣੀ ’ਚ ਭਾਗ ਲੈਂਦੇ ਮਾਪੇ ਤੇ ਅਧਿਆਪਕ। ਤਸਵੀਰ : ਸਹੂੰਗੜਾ
05-10-2026
ਨਵਾਂਸ਼ਹਿਰ, 4 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਪਾਵਰਕਾਮ ਟਰਾਂਸਕੋ ਪੈਨਸ਼ਨਰ ਯੂਨੀਅਨ ਏਟਕ ਮੰਡਲ ਨਵਾਂਸ਼ਹਿਰ ਦੀ ਮੀਟਿੰਗ ਮੰਡਲ ਪ੍ਰਧਾਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿਚ ਸਰਕਲ ਪ੍ਰਧਾਨ ਹਸਮਤ ਅਲੀ ਹਾਜ਼ਰ ਹੋਏ। ਮੀਟਿੰਗ ਵਿਚ ਸਟੇਜ ਦੀ ਕਾਰਵਾਈ ਮੰਡਲ ਸਕੱਤਰ ਵਿਜੇ ਸਿੰਘ ਵਲੋਂ ਕੀਤੀ ਗਈ। ਮੀਟਿੰਗ ਵਿਚ ਸਰਕਲ ਆਗੂ ਹਰਮੇਸ਼ ਲਾਲ, ਰਾਮ ਆਸਰਾ ਮੰਡਲ ਆਗੂ, ਕੁੰਦਨ ਸਿੰਘ ਮੂਸਾਪੁਰੀ, ਰਾਮ ਲਖਣ, ਪ੍ਰਭਾਕਰ ਤਿਵਾੜੀ, ਜਗਦੀਸ਼ ਸਿੰਘ, ਇੰਜ. ਕਸ਼ਮੀਰੀ ਲਾਲ, ਲਛਮਣ ਦਾਸ, ਹਰੀ ਕਿਸਨ ਆਦਿ ਬੁਲਾਰਿਆਂ ਵਲੋਂ ਸੰਬੋਧਨ ਕੀਤਾ। ਉਨ੍ਹਾਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਪੈਨਸ਼ਨਰਾਂ ਪ੍ਰਤੀ ਗਲਤ ਨੀਤੀਆਂ ਦਾ ਵਿਰੋਧ ਕੀਤਾ। ਪੁਰਾਣੀ ਪੈਨਸ਼ਨ ਬਹਾਲ ਕਰਨ, ਮੈਡੀਕਲ ਕੈਸ਼ਲੈਸ ਸਕੀਮ ਲਾਗੂ ਕਰਨ, ਸਾਰੇ ਪੈਨਸ਼ਨਰਾਂ ਨੂੰ 2.59 ਦੇ ਫੈਕਟਰ ਨਾਲ ਪੈਨਸ਼ਨ ਸੋਧ ਕਰਨਾ, ਡੀ. ਏ ਸੰਬੰਧੀ ਕੋਰਟ ਦਾ ਫ਼ੈਸਲਾ ਲਾਗੂ ਕਰਨਾ ਆਦਿ ਮੰਗਾਂ ਪ੍ਰਤੀ ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਲਮਕਾਏ ਜਾ ਰਹੇ ਹਨ। ਸੰਘਰਸ਼ ਕਰ ਰਹੇ ਆਊਟਸੋਰਸ ਕਾਮਿਆਂ ਜਿਵੇਂ ਕਿ ਕੰਪਿਊਟਰ ਉਪਰੇਟਰ ਤੇ ਮੀਟਰ ਰੀਡਰਾਂ ਅਤੇ ਪਾਵਰਕਾਮ ਦੇ ਸਟੋਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ। ਨਵੇਂ ਭਰਤੀ ਕੀਤੇ ਮੁਲਾਜ਼ਮਾਂ ਦਾ ਪਰਖਕਾਲ ਦਾ ਸਮਾਂ ਖ਼ਤਮ ਕੀਤਾ ਜਾਵੇ। ਸਰਕਲ ਪ੍ਰਧਾਨ ਹਸ਼ਮਤ ਅਲੀ ਵਲੋਂ ਸਾਰੇ ਪੈਨਸ਼ਨਰਾਂ ਸਾਥੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਨ੍ਹਾਂ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ। ਪਹਿਲਾਂ ਕੀਤੇ ਸੰਘਰਸ਼ਾਂ ਬਾਰੇ ਜਾਣਕਾਰੀ ਦਿੱਤੀ ਅਤੇ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਤੌਰ ’ਤੇ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਜਾਗਰੂਕ ਕੀਤਾ। ਮੀਟਿੰਗ ਵਿਚ ਅਸ਼ੋਕ ਕੁਮਾਰ, ਸੁਰੇਸ ਕੁਮਾਰ, ਮਨਜੀਤ ਸਿੰਘ, ਕੁਲਵਿੰਦਰ ਪਾਲ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ, ਇੰਜ. ਸਵਰਨਦਾਸ, ਸੁਰਿੰਦਰ ਸਿੰਘ, ਮੋਹਨ ਲਾਲ, ਸੁਰਿੰਦਰ ਸਿੰਘ, ਮੱਖਣ ਸਿੰਘ, ਧਰਮਪਾਲ, ਤਰਸੇਮ ਲਾਲ, ਅਮਰੀਕ ਸਿੰਘ ਆਦਿ ਸਾਥੀਆਂ ਤੋਂ ਇਲਾਵਾ ਹੋਰ ਵੀ ਬਹੁਤ ਸਾਥੀਆਂ ਨੇ ਸ਼ਿਰਕਤ ਕੀਤੀ।