06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

100 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਰਾਹੋਂ, 5 ਅਕਤੂਬਰ (ਉਂਕਾਰ ਸਿੰਘ ਰਾਠੋਰ)-ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਨੇ ਤੁਸ਼ਾਰ ਗੁਪਤਾ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਪੰਕਜ ਸ਼ਰਮਾ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਨਵਾਂਸ਼ਹਿਰ ਦੀ ਅਗਵਾਈ ਹੇਠ ਸਹਾਇਕ ਸਬ-ਇੰਸਪੈਕਟਰ ਸਤਨਾਮ ਸਿੰਘ ਰੰਧਾਵਾ, ਇੰਚਾਰਜ ਪੁਲਿਸ ਚੌਕੀ ਸ਼ੇਖਾਂ ਮਜਾਰਾ ਦੀ ਪੁਲਿਸ ਪਾਰਟੀ ਵਲੋਂ ਸ਼ੱਕੀ ਵਿਅਕਤੀਆਂ ਦੀ ਜਾਂਚ ਸਬੰਧੀ ਗਸ਼ਤ ਕੀਤੀ ਜਾ ਰਹੀ ਸੀ। ਜਿਸ ਤਹਿਤ ਪੁਲਿਸ ਨੇ ਇਕ ਵਿਅਕਤੀ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਐਨ.

Ad Position 21
No active advertisement
ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਸਤਨਾਮ ਸਿੰਘ ਰੰਧਾਵਾ। 06-10-2026
ਰਾਹੋਂ, 5 ਅਕਤੂਬਰ (ਉਂਕਾਰ ਸਿੰਘ ਰਾਠੋਰ)-ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਨੇ ਤੁਸ਼ਾਰ ਗੁਪਤਾ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਪੰਕਜ ਸ਼ਰਮਾ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਨਵਾਂਸ਼ਹਿਰ ਦੀ ਅਗਵਾਈ ਹੇਠ ਸਹਾਇਕ ਸਬ-ਇੰਸਪੈਕਟਰ ਸਤਨਾਮ ਸਿੰਘ ਰੰਧਾਵਾ, ਇੰਚਾਰਜ ਪੁਲਿਸ ਚੌਕੀ ਸ਼ੇਖਾਂ ਮਜਾਰਾ ਦੀ ਪੁਲਿਸ ਪਾਰਟੀ ਵਲੋਂ ਸ਼ੱਕੀ ਵਿਅਕਤੀਆਂ ਦੀ ਜਾਂਚ ਸਬੰਧੀ ਗਸ਼ਤ ਕੀਤੀ ਜਾ ਰਹੀ ਸੀ। ਜਿਸ ਤਹਿਤ ਪੁਲਿਸ ਨੇ ਇਕ ਵਿਅਕਤੀ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਸਹਾਇਕ ਸਬ-ਇੰਸਪੈਕਟਰ ਸਤਨਾਮ ਸਿੰਘ ਰੰਧਾਵਾ, ਚੌਕੀ ਇੰਚਾਰਜ ਸ਼ੇਖਾਂ ਮਜ਼ਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਪਛਾਣ ਅਵਤਾਰ ਉਰਫ਼ ਕਾਕੂ ਪੁੱਤਰ ਚਮਨ ਲਾਲ, ਵਾਸੀ ਪਿੰਡ ਨੀਲੋਵਾਲ, ਥਾਣਾ ਰਾਹੋਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ ਹੈ। ਪੁਲਿਸ ਨੇ ਬਰਾਮਦ ਕੀਤੀਆਂ ਗੋਲੀਆਂ ਨੂੰ ਕਬਜ਼ੇ ਵਿਚ ਲੈ ਕੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਉਸ ਖ਼ਿਲਾਫ਼ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਅਤੇ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਰਤੋਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ ਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ-ਲਾਲ ਚੰਦ ਕਟ... ਅਗਲੀ ਖ਼ਬਰ ਟੋਲ ਪਲਾਜ਼ਾ ਬੱਛੂਆਂ ’ਤੇ ਚਾਰ ਟੂਰਿਸਟ ਬੱਸਾਂ ਦੇ ਕੱਟੇ ਚਾਲਾਨ
Ad Position 24