06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਬਲਾਚੌਰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ-ਸੰਤੋਸ਼ ਕਟਾਰੀਆ

ਬਲਾਚੌਰ, 5 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਨਗਰ ਕੌਂਸਲ ਬਲਾਚੌਰ ਦੇ ਵੱਖ-ਵੱਖ ਵਾਰਡਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਹਿੱਤ ਤੇ ਸਰਬਪੱਖੀ ਵਿਕਾਸ ਲਈ ਗ੍ਰਾਂਟਾ ਦੀ ਕੋਈ ਘਾਟ ਨਹੀਂ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨੇ ਵਾਰਡ ਨੰਬਰ 14 ਦੇ ਸੁਧਾਰ ਲਈ 8 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਇਲਾਕਾ ਨਿਵਾਸੀਆਂ ਤੇ ਨੁਮਾਇੰਦਿਆਂ ਨੂੰ ਭੇਟ ਕਰਨ ਮੌਕੇ ਕੀਤਾ।

Ad Position 21
No active advertisement
ਅਜੀਤ ਡੈਸਕ 06-10-2026
ਬਲਾਚੌਰ, 5 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਨਗਰ ਕੌਂਸਲ ਬਲਾਚੌਰ ਦੇ ਵੱਖ-ਵੱਖ ਵਾਰਡਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਹਿੱਤ ਤੇ ਸਰਬਪੱਖੀ ਵਿਕਾਸ ਲਈ ਗ੍ਰਾਂਟਾ ਦੀ ਕੋਈ ਘਾਟ ਨਹੀਂ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨੇ ਵਾਰਡ ਨੰਬਰ 14 ਦੇ ਸੁਧਾਰ ਲਈ 8 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਇਲਾਕਾ ਨਿਵਾਸੀਆਂ ਤੇ ਨੁਮਾਇੰਦਿਆਂ ਨੂੰ ਭੇਟ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਸਰਕਾਰੀ ਗ੍ਰਾਂਟ ਦੀ ਵਰਤੋਂ ਨਾਲ ਵਾਰਡ ਦੀਆਂ ਮੁੱਖ ਗਲੀਆਂ, ਨਾਲੀਆਂ, ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਤੇ ਹੋਰ ਜ਼ਰੂਰੀ ਬੁਨਿਆਦੀ ਢਾਂਚੇ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇਗਾ, ਸਥਾਨਕ ਲੋਕਾਂ ਨੂੰ ਵੱ ਡੀ ਰਾਹਤ ਮਿਲੇਗੀ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਅੱਗੇ ਕਿਹਾ ਕਿ ਬਲਾਚੌਰ ਹਲਕੇ ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਵਾਰਡ ਦਾ ਬਿਨਾਂ ਕਿਸੇ ਪੱਖਪਾਤ ਜਾਂ ਭੇਦਭਾਵ ਦੇ ਸਰਬਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ 8 ਲੱਖ ਰੁਪਏ ਦੀ ਇਸ ਗ੍ਰਾਂਟ ਨਾਲ ਵਾਰਡ ਨੰਬਰ 14 ਵਿਚ ਚੱਲ ਰਹੇ ਅਤੇ ਰੁਕੇ ਹੋਏ ਵਿਕਾਸ ਕੰਮਾਂ ਨੂੰ ਤੇਜ਼ੀ ਮਿਲੇਗੀ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ, ਕੌਂਸਲਰ ਨਿਰਮਲਾ ਦੇਵੀ, ਜਸਵਿੰਦਰ ਸਿਆਣ, ਸੁਰਿੰਦਰ ਸੀਹਮਾਰ ਸਮੇਤ ‘ਆਪ’ ਪਾਰਟੀ ਦੇ ਹੋਰ ਆਗੂ, ਵਰਕਰ ਤੇ ਵਾਰਡ ਨੰਬਰ 14 ਦੇ ਪਤਵੰਤੇ ਸੱਜਣ ਵੱਡੀ ਗਿਣਤੀ ਵਿਚ ਹਾਜ਼ਰ ਸਨ। ਅੰਤ ਵਿਚ ਵਾਰਡ ਵਾਸੀਆਂ ਵਲੋਂ ਵਿਧਾਇਕਾ ਸੰਤੋਸ਼ ਕਟਾਰੀਆ ਤੇ ਪੰਜਾਬ ਸਰਕਾਰ ਦਾ ਗ੍ਰਾਂਟ ਜਾਰੀ ਕਰਨ ਲਈ ਧੰਨਵਾਦ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਰਮਜੀਤ ਸਿੰਘ ਖਾਲਸਾ ਨੂੰ ਭਾਜਪਾ ਓ. ਬੀ. ਸੀ. ਮੋਰਚਾ ਪੰਜਾਬ ਦੀ ਸੂਬਾ ਕਾਰਜਕਾਰਨੀ ’ਚ ਮਿਲੀ ਅਹਿਮ ਜ਼ਿੰਮੇਵਾਰੀ ਅਗਲੀ ਖ਼ਬਰ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਦਰਸ਼ਨ ਲਾਲ ਮੰਗੂਪੁਰ ਨੇ ਦਿੱਤੀਆਂ ਵਧਾਈਆਂ
Ad Position 24