ਪਰਮਜੀਤ ਸਿੰਘ ਖਾਲਸਾ ਨੂੰ ਭਾਜਪਾ ਓ. ਬੀ. ਸੀ. ਮੋਰਚਾ ਪੰਜਾਬ ਦੀ ਸੂਬਾ ਕਾਰਜਕਾਰਨੀ ’ਚ ਮਿਲੀ ਅਹਿਮ ਜ਼ਿੰਮੇਵਾਰੀ
ਬਲਾਚੌਰ, 5 ਅਕਤੂਬਰ (ਨਰੇਸ਼ ਧੌਲ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਓ. ਬੀ.
ਬਲਾਚੌਰ, 5 ਅਕਤੂਬਰ (ਨਰੇਸ਼ ਧੌਲ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਓ. ਬੀ. ਸੀ. ਮੋਰਚਾ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਸੂਬਾ ਕਾਰਜਕਾਰਨੀ ਦਾ ਵਿਸਥਾਰ ਕੀਤਾ। ਇਸ ਤਹਿਤ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸੀਨੀਅਰ ਭਾਜਪਾ ਆਗੂ ਪਰਮਜੀਤ ਸਿੰਘ ਖਾਲਸਾ ਨੂੰ ਭਾਜਪਾ ਪੰਜਾਬ ਓ. ਬੀ. ਸੀ. ਮੋਰਚਾ ਦਾ ਸੂਬਾ ਕਾਰਜਕਾਰਨੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਜਾਰੀ ਕੀਤੀ ਸੂਚੀ ਅਨੁਸਾਰ ਪਰਮਜੀਤ ਸਿੰਘ ਖਾਲਸਾ ਨੂੰ ਨਵਾਂਸ਼ਹਿਰ ਜ਼ਿਲ੍ਹੇ ਤੋਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਉਨ੍ਹਾਂ ਦੇ ਸਮਰਥਕਾਂ ਤੇ ਭਾਜਪਾ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਵੱਖ-ਵੱਖ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਪਰਮਜੀਤ ਸਿੰਘ ਖ਼ਾਲਸਾ ਨੇ ਆਪਣੀ ਨਿਯੁਕਤੀ ਲਈ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਅਤੇ ਓ. ਬੀ. ਸੀ. ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਸ਼ਿਵਰਾਜ ਚੌਧਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।