06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕੇਂਦਰ ਸਰਕਾਰ ਵਲੋਂ ਕਣਕ ਦੇ 25 ਵਧਾ ਕੇ ਕਿਸਾਨਾਂ ਦਾ ਕੀਤਾ ਕੋਝਾ ਮਜ਼ਾਕ

ਸੜੋਆ, 5 ਅਕਤੂਬਰ (ਹਰਮੇਲ ਸਹੂੰਗੜਾ)-ਕੇਂਦਰ ਸਰਕਾਰ ਵਲੋਂ ਕਣਕ ਦੇ ਵਾਧੇ ਨੂੰ ਲੈ ਕੇ ਦੁਆਬਾ ਕਿਸਾਨ ਯੂਨੀਅਨ ਦੇ ਵਿੱਤ ਸਕੱਤਰ ਕੁਲਦੀਪ ਸਿੰਘ ਦਿਆਲਾ ਤੇ ਬਲਾਕ ਸੰਮਤੀ ਮੈਂਬਰ ਚੌਧਰੀ ਸ਼ਾਮ ਲਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੋ ਕਣਕ ਦੇ ਵੱਧ ਤੋਂ ਵੱਧ 25 ਰੁਪਏ ਵਧਾ ਕੇ ਕਿਸਾਨਾਂ ਨਾਲ ਕੋਝਾ ਮਜਾਕ ਕੀਤਾ ਹੈ। ਕੇਂਦਰ ਦੀ ਭਾਜਪਾ ਸਰਕਾਰ ਕਿਸਾਨ ਤੇ ਮਜ਼ਦੂਰ ਵਿਰੋਧੀ ਹੋਣ ਕਰਕੇ ਫਸਲਾਂ ਦਾ ਵੱਧ ਤੋਂ ਵੱਧ ਮੁੱਲ ਦੇਣ ਲਈ ਆਪਣੇ ਪੈਰ ਪਿੱਛੇ ਖਿੱਚ ਰਹੀ ਹੈ ਜਦ ਕਿ 2585 ਰੁਪਏ ਤੋਂ ਵਧਾ ਕੇ 2610 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਸਰਕਾਰ ਨੂੰ ਵਾਪਸ ਲੈਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 06-10-2026
ਸੜੋਆ, 5 ਅਕਤੂਬਰ (ਹਰਮੇਲ ਸਹੂੰਗੜਾ)-ਕੇਂਦਰ ਸਰਕਾਰ ਵਲੋਂ ਕਣਕ ਦੇ ਵਾਧੇ ਨੂੰ ਲੈ ਕੇ ਦੁਆਬਾ ਕਿਸਾਨ ਯੂਨੀਅਨ ਦੇ ਵਿੱਤ ਸਕੱਤਰ ਕੁਲਦੀਪ ਸਿੰਘ ਦਿਆਲਾ ਤੇ ਬਲਾਕ ਸੰਮਤੀ ਮੈਂਬਰ ਚੌਧਰੀ ਸ਼ਾਮ ਲਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੋ ਕਣਕ ਦੇ ਵੱਧ ਤੋਂ ਵੱਧ 25 ਰੁਪਏ ਵਧਾ ਕੇ ਕਿਸਾਨਾਂ ਨਾਲ ਕੋਝਾ ਮਜਾਕ ਕੀਤਾ ਹੈ। ਕੇਂਦਰ ਦੀ ਭਾਜਪਾ ਸਰਕਾਰ ਕਿਸਾਨ ਤੇ ਮਜ਼ਦੂਰ ਵਿਰੋਧੀ ਹੋਣ ਕਰਕੇ ਫਸਲਾਂ ਦਾ ਵੱਧ ਤੋਂ ਵੱਧ ਮੁੱਲ ਦੇਣ ਲਈ ਆਪਣੇ ਪੈਰ ਪਿੱਛੇ ਖਿੱਚ ਰਹੀ ਹੈ ਜਦ ਕਿ 2585 ਰੁਪਏ ਤੋਂ ਵਧਾ ਕੇ 2610 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਸਰਕਾਰ ਨੂੰ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡੀਜ਼ਲ ਦੇ ਭਾਅ ਹਰ ਮਹੀਨੇ ਵਧਣ ਕਰਕੇ ਕਿਸਾਨਾਂ ਦੀ ਖੇਤੀ ’ਤੇ ਸੱਟ ਮਾਰੀ ਜਾ ਰਹੀ ਹੈ ਨਾਲ ਹੀ ਖਾਦਾਂ ਦਵਾਈਆਂ ਬੀਜਾਂ ਦੇ ਭਾਅ ਅਸਮਾਨੀ ਚੜ੍ਹੇ ਹੋਏ ਹਨ, ਜਿਸ ਨਾਲ ਫਸਲ ਦਿਨ ਪਰ ਦਿਨ ਘਟਦੀ ਜਾ ਰਹੀ ਹੈ ਜੇ ਕੇਂਦਰ ਸਰਕਾਰ ਫਸਲਾਂ ਦਾ ਵਾਜਿਬ ਮੁੱਲ ਦੇਵੇ ਤਾਂ ਪੰਜਾਬ ਦਾ ਕਿਸਾਨ ਕਦੇ ਵੀ ਖੁਦਕੁਸ਼ੀ ਨਹੀਂ ਕਰੇਗਾ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ 25 ਰੁਪਏ ਕੁਇੰਟਲ ਕਣਕ ਦੇ ਵਾਧੇ ਭਾਅ ਨੂੰ ਵਾਪਸ ਲਿਆ ਜਾਵੇ ਨਵੇਂ ਸਿਰਿਓਂ ਵਾਜਬ ਮੁਲ ਵਧਾ ਕੇ ਦਿੱਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਨਵਾਂ ਪਿੰਡ ਟੱਪਰੀਆਂ ਵਿਖੇ ਦੂਜਾ ਵਾਲੀਬਾਲ ਕੱਪ 9 ਤੋਂ ਅਗਲੀ ਖ਼ਬਰ ਪੰਜਾਬ ’ਚ ਗੋਲੀਬਾਰੀ ਦੀਆਂ ਘਟਨਾਵਾਂ ਵਾਪਰਨੀਆਂ ਮੰਦਭਾਗੀਆਂ-ਜਸਵੀਰ ਮੋਰੋਂ
Ad Position 24