05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ ਵਿਚ ਝੋਨੇ ਦੀ ਫਸਲ ਵੇਚਣ ਲਈ ਰੁਲਣ ਨਹੀਂ ਦੇਵੇਗੀ-ਬਲਾਕੀਪੁਰ

ਕਟਾਰੀਆਂ, 5 ਅਕਤੂਬਰ (ਪ੍ਰੇਮੀ ਸੰਧਵਾਂ)-ਕਿਸਾਨਾਂ ਮਜ਼ਦੂਰਾਂ ਦੇ ਸੱਚੇ ਹਮਦਰਦੀ ਤੇ ਸੀਨੀਅਰ ਕਿਸਾਨ ਤੇ ‘ਆਪ’ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾ ਚੁੱਕੀ ਹੈ ਪਰ ਨਵਾਂਸ਼ਹਿਰ ਦੇ ਅਧੀਨ ਆਉਂਦੀ ਮਕਸੂਦਪੁਰ-ਸੂੰਢ ਦੀ ਦਾਣਾ ਮੰਡੀ ਵਿਚ ਅਕਸਰ ਥੋੜੇ ਕੁ ਦਿਨਾਂ ਤੱਕ ਝੋਨੇ ਦੀ ਖਰੀਦ ਸ਼ੁਰੂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਈ ਕਿਸਾਨ ਭਰਾ ਜਲਦ ਝੋਨੇ ਦੀ ਫਸਲ ਕਟਵਾ ਕੇ ਮੰਡੀ ਵਿਚ ਲੈ ਆਉਂਦੇ ਹਨ।

Ad Position 21
No active advertisement
ਅਜੀਤ ਡੈਸਕ 06-10-2026
ਕਟਾਰੀਆਂ, 5 ਅਕਤੂਬਰ (ਪ੍ਰੇਮੀ ਸੰਧਵਾਂ)-ਕਿਸਾਨਾਂ ਮਜ਼ਦੂਰਾਂ ਦੇ ਸੱਚੇ ਹਮਦਰਦੀ ਤੇ ਸੀਨੀਅਰ ਕਿਸਾਨ ਤੇ ‘ਆਪ’ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾ ਚੁੱਕੀ ਹੈ ਪਰ ਨਵਾਂਸ਼ਹਿਰ ਦੇ ਅਧੀਨ ਆਉਂਦੀ ਮਕਸੂਦਪੁਰ-ਸੂੰਢ ਦੀ ਦਾਣਾ ਮੰਡੀ ਵਿਚ ਅਕਸਰ ਥੋੜੇ ਕੁ ਦਿਨਾਂ ਤੱਕ ਝੋਨੇ ਦੀ ਖਰੀਦ ਸ਼ੁਰੂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਈ ਕਿਸਾਨ ਭਰਾ ਜਲਦ ਝੋਨੇ ਦੀ ਫਸਲ ਕਟਵਾ ਕੇ ਮੰਡੀ ਵਿਚ ਲੈ ਆਉਂਦੇ ਹਨ। ਜਿਸ ਨਾਲ ਕਿਸਾਨਾਂ ਤੇ ਖਰੀਦ ਏਜੰਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਸਰਕਾਰੀ ਹਦਾਇਤਾਂ ਅਨੁਸਾਰ ਝੋਨੇ ਦੀ ਨਮੀ 17 ਫੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ ਹੈ। ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਹਰੀ ਫਸਲ ਕਟਵਾਉਣ ਦੀ ਬਜਾਏ, ਸਿਰਫ ਪੱਕੇ ਹੋਏ ਝੋਨੇ ਦੀ ਫਸਲ ਕਟਾ ਕੇ ਮੰਡੀ ਵਿਚ ਲਿਆਉਣ। ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਕਿਸਾਨ ਭਰਾਵਾਂ ਦਾ ਪੰਜਾਬ ਸਰਕਾਰ ਵਲੋਂ ਜਦੋਂ ਤੱਕ ਝੋਨੇ ਦਾ ਸੀਜਨ ਚੱਲੇਗਾ, ਉਸ ਦਾ ਇਕ-ਇਕ ਦਾਣਾ ਖਰੀਦਿਆਂ ਜਾਵੇਗਾ। ਇਸ ਮੌਕੇ ਪਰਮਿੰਦਰ ਸਿੰਘ ਬੋਇਲ, ਸੁਲੱਖਣ ਸਿੰਘ ਬੋਇਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨਸ਼ਿਆਂ ਦਾ ਤਿਆਗ ਕਰਕੇ ਸਿੱਖੀ ਦਾ ਰੂਪ ਧਾਰਨ ਕਰਨ-ਜਥੇ. ਇਕਬਾਲ ਸਿੰਘ ਅਗਲੀ ਖ਼ਬਰ 2027 ਦੀਆਂ ਚੋਣਾਂ ’ਚ ਅਕਾਲੀ ਦਲ (ਬ) ਯੂਥ ਅਹਿਮ ਯੋਗਦਾਨ ਪਾਵੇਗਾ-ਚੰਨੀ ਭਰੋਲੀ
Ad Position 24