05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਦੇਨੋਵਾਲ ਕਲਾਂ ਵਿਖੇ ਛਿੰਝ ਮੇਲਾ ਤੇ ਕਬੱਡੀ ਕੱਪ ਦੀਆਂ ਤਿਆਰੀਆਂ ਸ਼ੁਰੂ

ਪੱਲੀ ਝਿੱਕੀ, 5 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਰੌਜ਼ਾ ਪੰਜ ਪੀਰ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਰਘੁਭਿੰਦਰ ਸਿੰਘ ਬਿੱਟੂ ਤੇ ਪ੍ਰਬੰਧਕ ਕਮੇਟੀ ਪਿੰਡ ਦੋਨੇਵਾਲ ਕਲਾਂ, ਸਮੂਹ ਨਗਰ ਨਿਵਾਸੀਆਂ ਤੇ ਐਨ. ਆਰ.

Ad Position 21
No active advertisement
ਅਜੀਤ ਡੈਸਕ 06-10-2026
ਪੱਲੀ ਝਿੱਕੀ, 5 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਰੌਜ਼ਾ ਪੰਜ ਪੀਰ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਰਘੁਭਿੰਦਰ ਸਿੰਘ ਬਿੱਟੂ ਤੇ ਪ੍ਰਬੰਧਕ ਕਮੇਟੀ ਪਿੰਡ ਦੋਨੇਵਾਲ ਕਲਾਂ, ਸਮੂਹ ਨਗਰ ਨਿਵਾਸੀਆਂ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸਾਲਾਨਾ ਛਿੰਝ ਮੇਲਾ ਤੇ ਕਬੱਡੀ ਕੱਪ 15 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਰੌਜ਼ਾ ਪੰਜ ਪੀਰ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਰਘੁਭਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਸਾਲਾਨਾ ਛਿੰਝ ਮੇਲੇ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਤੇ ਸੇਵਾਦਾਰਾਂ ਦੀਆਂ ਵੱਖ-ਵੱਖ ਡਿਊਟੀਆਂ ਲਗਾਈਆਂ ਗਈਆਂ। ਬਾਬਾ ਬਿੱਟੂ ਨੇ ਦੱਸਿਆ ਕਿ ਬੰਗਾ-ਗੜ੍ਹਸ਼ੰਕਰ ਰੋਡ ਦੇ ਨਜ਼ਦੀਕ ਛਿੰਝ ਮੇਲਾ ਤੇ ਕਬੱਡੀ ਕੱਪ ਬੜੀ ਧੂਮਧਾਮ ਨਾਲ ਤੇ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 15 ਅਕਤੂਬਰ ਨੂੰ ਛਿੰਝ ਮੇਲੇ ਦੇ ਆਖਾੜੇ ’ਚ ਮੰਨੇ ਪ੍ਰਮੰਨੇ ਪਹਿਲਵਾਨ ਅੰਕਿਤ ਰੌਣੀ ਤੇ ਮੇਜਰ ਡੇਰਾ ਬਾਬਾ ਨਾਨਕ, ਪਹਿਲਵਾਨ ਬਾਜ਼ ਰੌਣੀ ਅਤੇ ਲਾਲੀ ਫਗਵਾੜਾ ਚੋਟੀ ਦੇ ਪਹਿਲਵਾਨਾਂ ਵਲੋਂ ਕੁਸ਼ਤੀਆਂ ਦੇ ਜੌਹਰ ਦਿਖਾਏ ਜਾਣਗੇ। ਇਸ ਮੌਕੇ ਕਬੱਡੀ ਕੱਪ ਵਿਚ ਉੱਘੀਆਂ ਟੀਮਾਂ ਦੇ ਖਿਡਾਰੀਆਂ ਦੇ ਤਕੜੇ ਮੈਚ ਕਰਵਾਏ ਜਾਣਗੇ। ਬਿੱਟੂ ਬਾਬਾ ਨੇ ਦੱਸਿਆ ਕਿ ਇਸ ਮੌਕੇ ਹੋਰ ਰਵਾਇਤੀ ਖੇਡਾਂ ਨਹੀਂ ਹੋਣਗੀਆਂ। ਇਸੇ ਤਰ੍ਹਾਂ ਇੰਟਰਨੈਸ਼ਨਲ ਪੱਧਰ ’ਤੇ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਲੱਖਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਸਾਰੇ ਦਰਸ਼ਕਾਂ ਨੂੰ ਬਦਾਮ ਵਾਲਾ ਦੁੱਧ ਤੇ ਦੇਸੀ ਘਿਓ ਦੀਆਂ ਬਣੀਆਂ ਜਲੇਬੀਆਂ ਦਾ ਲੰਗਰ ਵਰਤਾਇਆ ਜਾਵੇਗਾ। ਪਹਿਲਵਾਨਾਂ ਤੇ ਕਬੱਡੀ ਖਿਡਾਰੀਆਂ ਨੂੰ ਦਿੱਲ ਖਿੱਚਵੇ ਇਨਾਮਾਂ ਦਿੱਤੇ ਜਾਣਗੇ। ਇਸ ਮੌਕੇ ਸਮੂਹ ਪ੍ਰਬੰਧਕ ਕਮੇਟੀ ਤੇ ਨੌਜਵਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਿਲਾ ਪੱਤਰਕਾਰ ਨਾਲ ਛੇੜਛਾੜ ਮਾਮਲੇ ’ਚ ਪੁਲਿਸ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਅਗਲੀ ਖ਼ਬਰ ਔਰਗੈਨਿਕ ਖੇਤੀ ਅੱਜ ਦੇ ਸਮੇਂ ਦੀ ਪਹਿਲੀ ਲੋੜ ਬਣੇ-ਤਰਲੋਚਨ ਸਿੰਘ ਵਾਰੀਆ
Ad Position 24