ਪਰਮਿੰਦਰ ਪਾਲ ਸਿੰਘ ਬਖ਼ਸ਼ੀ ਦਾ ‘ਅਕਾਦਮਿਕ ਉੱਤਮਤਾ ਪੁਰਸਕਾਰ’ ਨਾਲ ਸਨਮਾਨ
ਨਵਾਂਸ਼ਹਿਰ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਐਕਸਪਰਟ ਟਿਊਸ਼ਨ ਸੈਂਟਰ ਨਵਾਂਸ਼ਹਿਰ ਦੇ ਡਾਇਰੈਕਟਰ ਪਰਮਿੰਦਰ ਪਾਲ ਸਿੰਘ ਬਖ਼ਸ਼ੀ ਦੀਆਂ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਨਿਭਾਏ ਅਹਿਮ ਯੋਗਦਾਨ ਨੂੰ ਦੇਖਦੇ ਹੋਏ ਜੀ. ਐੱਨ.
ਨਵਾਂਸ਼ਹਿਰ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਐਕਸਪਰਟ ਟਿਊਸ਼ਨ ਸੈਂਟਰ ਨਵਾਂਸ਼ਹਿਰ ਦੇ ਡਾਇਰੈਕਟਰ ਪਰਮਿੰਦਰ ਪਾਲ ਸਿੰਘ ਬਖ਼ਸ਼ੀ ਦੀਆਂ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਨਿਭਾਏ ਅਹਿਮ ਯੋਗਦਾਨ ਨੂੰ ਦੇਖਦੇ ਹੋਏ ਜੀ. ਐੱਨ. ਏ. ਯੂਨੀਵਰਸਿਟੀ ਫਗਵਾੜਾ ਵਲੋਂ ਉਨ੍ਹਾਂ ਨੂੰ “ਅਕਾਦਮਿਕ ਉੱਤਮਤਾ ਪੁਰਸਕਾਰ” ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਏ ਇਕ ਵਿਸ਼ੇਸ਼ ਸਮਾਗਮ ਦੌਰਾਨ ਪ੍ਰਦਾਨ ਕੀਤਾ, ਜਿਸ ਵਿਚ ਸਿੱਖਿਆ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਯੂਨੀਵਰਸਿਟੀ ਪ੍ਰਬੰਧਕਾਂ ਵਲੋਂ ਪਰਮਿੰਦਰ ਪਾਲ ਸਿੰਘ ਬਖ਼ਸ਼ੀ ਦੀ ਅਗਵਾਈ ਹੇਠ ਐਕਸਪਰਟ ਟਿਊਸ਼ਨ ਸੈਂਟਰ ਵਲੋਂ ਗੁਣਵੱਤਾ ਭਰਪੂਰ ਸਿੱਖਿਆ ਦੇਣ ਅਤੇ ਇਲਾਕੇ ਦੇ ਵਿਦਿਆਰਥੀਆਂ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪੁਰਜ਼ੋਰ ਸ਼ਲਾਘਾ ਕੀਤੀ ਗਈ। ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਰਮਿੰਦਰ ਪਾਲ ਸਿੰਘ ਬਖ਼ਸ਼ੀ ਨੇ ਜੀ. ਐੱਨ. ਏ. ਯੂਨੀਵਰਸਿਟੀ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਨਮਾਨ ਸਿਰਫ਼ ਮੇਰਾ ਹੀ ਨਹੀਂ, ਬਲਕਿ ਸਾਡੇ ਸੈਂਟਰ ਦੀ ਸਮੁੱਚੀ ਟੀਮ, ਮਿਹਨਤੀ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦੇ ਵਿਸ਼ਵਾਸ ਦੀ ਜਿੱਤ ਹੈ। ਇਸ ਮੌਕੇ ਸ਼ਹਿਰ ਦੀਆਂ ਪ੍ਰਮੁੱਖ ਰਾਜਨੀਤਿਕ, ਸਮਾਜਿਕ ਅਤੇ ਸਿੱਖਿਅਕ ਸ਼ਖ਼ਸੀਅਤਾਂ ਨੇ ਪਰਮਿੰਦਰ ਪਾਲ ਸਿੰਘ ਬਖ਼ਸ਼ੀ ਤੇ ਐਕਸਪਰਟ ਟਿਊਸ਼ਨ ਸੈਂਟਰ ਦੀ ਟੀਮ ਨੂੰ ਵਧਾਈਆਂ ਦਿੱਤੀਆਂ।