05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਨਵੀਂ ਅਨਾਜ ਮੰਡੀ ਨਵਾਂਸ਼ਹਿਰ ਵਿਖੇ ਝੋਨੇ ਦੀ ਸਰਕਾਰੀ ਖਰੀਦ ਦਾ ਡੀ. ਸੀ. ਵਲੋਂ ਉਦਘਾਟਨ

ਨਵਾਂਸ਼ਹਿਰ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਨਵੀਂ ਅਨਾਜ ਮੰਡੀ ਨਵਾਂਸ਼ਹਿਰ ਵਿਖੇ ਝੋਨੇ ਦੀ ਸਰਕਾਰੀ ਖਰੀਦ ਦਾ ਵਿਧੀਵਤ ਉਦਘਾਟਨ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਤੇ ਆਮ ਆਦਮੀ ਪਾਰਟੀ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਰੋਬੀ ਕੰਗ ਵਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪਿੰਡ ਚਾਹਲ ਖੁਰਦ ਦੇ ਕਿਸਾਨ ਸਰਬਜੀਤ ਸਿੰਘ ਦੀ ਝੋਨੇ ਦੀ ਢੇਰੀ ਦੀ ਖਰੀਦ ਕਰਵਾ ਕੇ ਸਰਕਾਰੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 06-10-2026
ਨਵਾਂਸ਼ਹਿਰ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਨਵੀਂ ਅਨਾਜ ਮੰਡੀ ਨਵਾਂਸ਼ਹਿਰ ਵਿਖੇ ਝੋਨੇ ਦੀ ਸਰਕਾਰੀ ਖਰੀਦ ਦਾ ਵਿਧੀਵਤ ਉਦਘਾਟਨ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਤੇ ਆਮ ਆਦਮੀ ਪਾਰਟੀ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਰੋਬੀ ਕੰਗ ਵਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪਿੰਡ ਚਾਹਲ ਖੁਰਦ ਦੇ ਕਿਸਾਨ ਸਰਬਜੀਤ ਸਿੰਘ ਦੀ ਝੋਨੇ ਦੀ ਢੇਰੀ ਦੀ ਖਰੀਦ ਕਰਵਾ ਕੇ ਸਰਕਾਰੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਖਰੀਦ ਏਜੰਸੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਖਰੀਦ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਤੇ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਏ-ਗ੍ਰੇਡ ਝੋਨੇ ਦੀ ਨਿਰਧਾਰਤ ਘੱਟੋ-ਘੱਟ ਸਮਰਥਨ ਕੀਮਤ 2,461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸਾਫ਼-ਸੁਥਰਾ ਤੇ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀ ਵਿਚ ਸ਼ਿਕਾਇਤ ਨਿਵਾਰਨ ਕਮੇਟੀ ਸਥਾਪਿਤ ਕੀਤੀ ਗਈ ਹੈ। ਜੇਕਰ ਕਿਸੇ ਕਿਸਾਨ ਨੂੰ ਖਰੀਦ ਪ੍ਰਕਿਰਿਆ ਸੰਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਕਮੇਟੀ ਜਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਮੰਡੀ ਵਿਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਬਾਰਦਾਨੇ, ਝੋਨੇ ਦੀ ਸਮੇਂ ਸਿਰ ਲਿਫ਼ਟਿੰਗ ਅਤੇ ਅਦਾਇਗੀ ਸੰਬੰਧੀ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਤੇ ਸੰਬੰਧਤ ਅਧਿਕਾਰੀਆਂ ਨੂੰ ਸਾਰੀਆਂ ਵਿਵਸਥਾਵਾਂ ਲਗਾਤਾਰ ਸੁਚਾਰੂ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਰੁਪਿੰਦਰ ਮਿਨਹਾਸ, ਜ਼ਿਲ੍ਹਾ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਸੰਯੋਗਤਾ, ਮਾਰਕੀਟ ਕਮੇਟੀ ਦੇ ਚੇਅਰਮੈਨ ਗਗਨ ਅਗਨੀਹੋਤਰੀ, ਸਕੱਤਰ ਹਰਪ੍ਰੀਤ ਸਿੰਘ, ਸਹਾਇਕ ਖੁਰਾਕ ਤੇ ਸਪਲਾਈ ਅਫ਼ਸਰ ਹਰੀਸ਼ ਕੁਮਾਰ, ਆੜ੍ਹਤੀ ਐਸੋਸੀਏਸ਼ਨ ਨਵਾਂਸ਼ਹਿਰ ਦੇ ਪ੍ਰਧਾਨ ਮਨਿੰਦਰ ਵਾਲੀਆ, ਖਰੀਦ ਏਜੰਸੀਆਂ ਦੇ ਨੁਮਾਇੰਦੇ, ਆੜ੍ਹਤੀ ਤੇ ਸੰਬੰਧਤ ਵਿਭਾਗਾਂ ਦੇ ਅਫ਼ਸਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੇ ਕੈਪਸੂਲਾਂ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਵਲੋਂ ਮੁਫ਼ਤ ਸ਼ੂਗਰ ਜਾਂਚ ਅਤੇ ਜਾਗਰੂਕਤਾ ਕੈਂਪ
Ad Position 24