07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਿੰਡ ਰੱਤੇਵਾਲ (ਪੁਰਾਣਾ) ਵਿਖੇ ‘ਆਪ’ ਸੀਨੀਅਰ ਆਗੂ ਸਤਨਾਮ ਜਲਾਲਪੁਰ ਦੀ ਲੋਕ ਮਿਲਣੀ

ਕਾਠਗੜ੍ਹ, 6 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਰੱਤੇਵਾਲ (ਪੁਰਾਣਾ) ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਵਲੋਂ ਲੋਕ ਮਿਲਣੀ ਕੀਤੀ ਗਈ। ਇਹ ਮਿਲਣੀ ਪਿੰਡ ਦੇ ਸਰਪੰਚ ਰਾਕੇਸ਼ ਕੁਮਾਰ ਬੰਟੀ ਦੇ ਗ੍ਰਹਿ ਵਿਖੇ ਕਰਵਾਈ ਗਈ ਜਿਥੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 07-10-2026
ਕਾਠਗੜ੍ਹ, 6 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਰੱਤੇਵਾਲ (ਪੁਰਾਣਾ) ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਵਲੋਂ ਲੋਕ ਮਿਲਣੀ ਕੀਤੀ ਗਈ। ਇਹ ਮਿਲਣੀ ਪਿੰਡ ਦੇ ਸਰਪੰਚ ਰਾਕੇਸ਼ ਕੁਮਾਰ ਬੰਟੀ ਦੇ ਗ੍ਰਹਿ ਵਿਖੇ ਕਰਵਾਈ ਗਈ ਜਿਥੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਹੋਏ। ਇਕੱਠ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਸਤਨਾਮ ਜਲਾਲਪੁਰ ਨੇ ਕਿਹਾ ਕਿ ਸਾਥੀਆਂ ਵਲੋਂ ਮਿਲ ਰਿਹਾ ਪਿਆਰ, ਸਹਿਯੋਗ ਅਤੇ ਉਤਸ਼ਾਹ ਹਮੇਸ਼ਾ ਹੌਂਸਲਾ ਵਧਾਉਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਜੋ ਵਿਕਾਸ ਕਾਰਜ ਕਰਵਾਏ ਗਏ ਹਨ, ਉਨ੍ਹਾਂ ਬਾਰੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਮਕਸਦ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਉਹ ਹਮੇਸ਼ਾ ਲੋਕਾਂ ਦੇ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਸਰਪੰਚ ਰਾਕੇਸ਼ ਕੁਮਾਰ ਬੰਟੀ ਨੇ ਸਤਨਾਮ ਜਲਾਲਪੁਰ ਦਾ ਪਿੰਡ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿਚ ਪਾਰਟੀ ਪਿੰਡ ਵਿਚ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਸਤਨਾਮ ਜਲਾਲਪੁਰ ਹਮੇਸ਼ਾ ਹੀ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੁੰਦੇ ਹਨ। ਇਸ ਲੋਕ ਮਿਲਣੀ ਦੌਰਾਨ ਪਾਰਟੀ ਦੇ ਆਉਣ ਵਾਲੇ ਪ੍ਰੋਗਰਾਮਾਂ ਤੇ ਗਤੀਵਿਧੀਆਂ ਸੰਬੰਧੀ ਵੀ ਵਿਚਾਰ-ਵਟਾਂਦਰਾ ਕੀਤਾ । ਪਿੰਡ ਵਾਸੀਆਂ ਨੇ ਆਪਣੀਆਂ ਮੁਸ਼ਕਿਲਾਂ ਵੀ ਸਾਂਝੀਆਂ ਕੀਤੀਆਂ, ਜਿਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਅਗਲੀ ਖ਼ਬਰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਕਮਿਸ਼ਨ ਦਾ ਮੁੱਖ ਉਦੇਸ਼-ਜੰਜੂਆ
Ad Position 24