ਪਿੰਡ ਬਾਗੋਵਾਲ ਵਿਖੇ ਵਾਲੀਬਾਲ ਟੂਰਨਾਮੈਂਟ ਕਰਵਾਇਆ
ਕਾਠਗੜ੍ਹ, 6 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਦੇ ਪਿੰਡ ਬਾਗੋਵਾਲ ਵਿਖੇ ਰਾਧਾ ਕ੍ਰਿਸ਼ਨ ਸਪੋਰਟਸ ਕਲੱਬ ਤੇ ਗ੍ਰਾਮ ਪੰਚਾਇਤ ਬਾਗੋਵਾਲ ਵਲੋਂ ਵਾਲੀਬਾਲ ਟੂਰਨਾਮੈਂਟ ਆਰੰਭ ਕਰਵਾਇਆ ਗਿਆ। ਟੂਰਨਾਮੈਂਟ ਵਿਚ ਭਾਜਪਾ ਦੇ ਸੀਨੀਅਰ ਆਗੂ ਤੇ ਓ.
ਕਾਠਗੜ੍ਹ, 6 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਦੇ ਪਿੰਡ ਬਾਗੋਵਾਲ ਵਿਖੇ ਰਾਧਾ ਕ੍ਰਿਸ਼ਨ ਸਪੋਰਟਸ ਕਲੱਬ ਤੇ ਗ੍ਰਾਮ ਪੰਚਾਇਤ ਬਾਗੋਵਾਲ ਵਲੋਂ ਵਾਲੀਬਾਲ ਟੂਰਨਾਮੈਂਟ ਆਰੰਭ ਕਰਵਾਇਆ ਗਿਆ। ਟੂਰਨਾਮੈਂਟ ਵਿਚ ਭਾਜਪਾ ਦੇ ਸੀਨੀਅਰ ਆਗੂ ਤੇ ਓ. ਬੀ. ਸੀ. ਮੋਰਚਾ ਪੰਜਾਬ ਦੇ ਆਗੂ ਸੰਦੀਪ ਭਾਟੀਆ ਸੋਨੂੰ ਆਦੋਆਣਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਖਿਡਾਰੀਆਂ ਤੇ ਪ੍ਰਬੰਧਕਾਂ ਨਾਲ ਮੁਲਾਕਾਤ ਕੀਤੀ ਤੇ ਕਲੱਬ ਵਲੋਂ ਕਰਵਾਏ ਇਸ ਖੇਡ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਸਾਡੇ ਸਮਾਜ ਅਤੇ ਸਾਡੇ ਬੱਚਿਆਂ ਦੇ ਭਵਿੱਖ ਨੂੰ ਸਿਰਜਣ ਵਿਚ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਨੌਜਵਾਨਾਂ ਨੂੰ ਅਨੁਸ਼ਾਸਨ, ਮਿਹਨਤ ਤੇ ਟੀਮ ਭਾਵਨਾ ਸਿਖਾਉਂਦੀਆਂ ਹਨ ਅਤੇ ਨਸ਼ਿਆਂ ਵਰਗੀਆਂ ਕੁਰੀਤੀਆਂ ਤੋਂ ਦੂਰ ਰੱਖਦੀਆਂ ਹਨ। ਇਸ ਮੌਕੇ ਕਲੱਬ ਮੈਂਬਰਾਂ ਵਲੋਂ ਭਾਜਪਾ ਆਗੂ ਸੰਦੀਪ ਭਾਟੀਆ ਦਾ ਸਨਮਾਨ ਕੀਤਾ। ਟੂਰਨਾਮੈਂਟ ਵਿਚ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਹਾਜ਼ਰ ਸਨ ਤੇ ਖਿਡਾਰੀਆਂ ਦਾ ਹੌਂਸਲਾ ਵਧਾਇਆ।