07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵਕ ਰਤਨ ਕੁਮਾਰ ਜੈਨ ਨੂੰ ਕੀਤਾ ਸਨਮਾਨਿਤ

ਨਵਾਂਸ਼ਹਿਰ, 6 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਮੈਡੀਕਲ ਕਾਲਜ ਵਿਖੇ ‘ਖੂਨਦਾਨ ਦਿਵਸ’ ਮਨਾਇਆ। ਸਮਾਗਮ ਦੌਰਾਨ ਖੂਨਦਾਨੀਆਂ, ਸਰੀਰ ਦਾਨੀਆਂ ਦੇ ਪਰਿਵਾਰਾਂ ਤੇ ਸਹਿਯੋਗੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ।

Ad Position 21
No active advertisement
ਅਜੀਤ ਡੈਸਕ 07-10-2026
ਨਵਾਂਸ਼ਹਿਰ, 6 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਮੈਡੀਕਲ ਕਾਲਜ ਵਿਖੇ ‘ਖੂਨਦਾਨ ਦਿਵਸ’ ਮਨਾਇਆ। ਸਮਾਗਮ ਦੌਰਾਨ ਖੂਨਦਾਨੀਆਂ, ਸਰੀਰ ਦਾਨੀਆਂ ਦੇ ਪਰਿਵਾਰਾਂ ਤੇ ਸਹਿਯੋਗੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ। ਪ੍ਰੋਗਰਾਮ ਦੀ ਪ੍ਰਧਾਨਗੀ ਪੰਜਾਬ ਤੇ ਚੰਡੀਗੜ੍ਹ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ। ਇਸ ਮੌਕੇ ਨਵਾਂਸ਼ਹਿਰ ਦੀ ਦੋਆਬਾ ਸੇਵਾ ਸੰਮਤੀ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੂੰ ਸਰੀਰ ਦਾਨ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਤੇ ਹੋਰ ਸਮਾਜ ਸੇਵੀ ਗਤੀਵਿਧੀਆਂ ਵਿਚ ਪਾਏ ਗਏ ਅਹਿਮ ਯੋਗਦਾਨ ਲਈ ਸਨਮਾਨਿਤ ਕੀਤਾ। ਰਤਨ ਜੈਨ ਨੂੰ ਸਮਾਜ ਸੇਵਾ ਦੇ ਖੇਤਰ ਵਿਚ ਉਨ੍ਹਾਂ ਦੇ ਕੀਮਤੀ ਯੋਗਦਾਨ ਲਈ ਪਹਿਲਾਂ ਵੀ ਵੱਖ-ਵੱਖ ਸੰਸਥਾਵਾਂ ਤੇ ਪ੍ਰਸ਼ਾਸਨ ਵਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰੀਰ ਦਾਨ ਤੇ ਖੂਨਦਾਨ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਰਤਨ ਕੁਮਾਰ ਜੈਨ ਨੇ ਦੱਸਿਆ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਪ੍ਰੇਰਣਾ ਤੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ-32, ਚੰਡੀਗੜ੍ਹ ਦੀ ਡਾਇਰੈਕਟਰ ਡਾ. ਰਵਨੀਤ ਕੌਰ ਦੇ ਯਤਨਾਂ ਸਦਕਾ, ਹੁਣ ਮੈਡੀਕਲ ਕਾਲਜ ਦੀ ਟੀਮ ਖੁਦ ਦਾਨੀ ਦੇ ਸਰੀਰ ਨੂੰ ਪੂਰੇ ਸਤਿਕਾਰ ਨਾਲ ਲੈਣ ਲਈ ਪਹੁੰਚਦੀ ਹੈ। ਜੈਨ ਨੇ ਇਸ ਉਪਰਾਲੇ ਵਿਚ ਸਹਿਯੋਗ ਲਈ ਰਾਜਪਾਲ ਅਤੇ ਡਾ. ਰਵਨੀਤ ਕੌਰ ਦਾ ਧੰਨਵਾਦ ਕੀਤਾ । ਸਮਾਗਮ ਵਿਚ ਮਨਦੀਪ ਸਿੰਘ ਬਰਾੜ, ਡਾ. ਰਵਨੀਤ ਕੌਰ (ਡਾਇਰੈਕਟਰ ਤੇ ਪ੍ਰਿੰਸੀਪਲ, ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ-32, ਚੰਡੀਗੜ੍ਹ), ਸਿਹਤ ਵਿਭਾਗ ਦੇ ਅਧਿਕਾਰੀ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁ: ਬਾਬਾ ਅਦਲੀ ਗਰਚਾ ਵਿਖੇ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਗਾਇਕ ਲਖਵਿੰਦਰ ਸਿੰਘ ਸੂਰਾਪੁਰੀਆ ਤੇ ਗਾਇਕਾ ਜੈਸਮੀਨ ਖਾਨ ਦਾ ਪਿੰਡ ਵਾਸੀਆਂ ਵਲੋਂ ਸਨਮਾਨ
Ad Position 24