07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਖੇਡਾਂ ਵਤਨ ਪੰਜਾਬ ਦੀਆਂ ’ਚ ਜਗਤਪੁਰ ਸਕੂਲ ਦੀ ਫੁੱਟਬਾਲ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਖਿਡਾਰੀ ਸਨਮਾਨਿਤ

ਮੁਕੰਦਪੁਰ, 6 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਦੇ ਸਕੂਲੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਰੁਚਿਤ ਕਰਨ ਲਈ ਚਲਾਈ ਗਈ ਮੁਹਿੰਮ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸ਼ਹੀਦ ਭਗਤ ਸਿੰਘ ਨਗਰ ਦੇ ਫੁੱਟਬਾਲ ਲਈ ਪ੍ਰਸਿੱਧ ਪਿੰਡ ਜਗਤਪੁਰ ਦੀ ਟੀਮ ਨੇ ਜਿਥੇ ਜ਼ੋਨ ਪੱਧਰੀ ਮੁਕਾਬਲਿਆਂ ਵਿਚ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕੀਤੀਆਂ ਉਥੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਜ਼ਿਕਰਯੋਗ ਹੈ ਕਿ ਪਿੰਡ ਜਗਤਪੁਰ ਫੁੱਟਬਾਲ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਹੈ ਤੇ ਪਿੰਡ ਦੇ ਘਰ-ਘਰ ਦਾ ਹਰ ਇਕ ਬੱਚਾ ਫੁੱਟਬਾਲ ਖੇਡਣ ਨੂੰ ਤਰਜੀਹ ਦਿੰਦਾ ਤੇ ਪੇਂਡੂ ਫੁੱਟਬਾਲ ਟੂਰਨਾਮੈਂਟ ਵਿਚ ਜਗਤਪੁਰ ਪਿੰਡ ਦੀਆਂ ਟੀਮਾਂ ਦਾ ਵੱਡਾ ਮਾਣਯੋਗ ਇਤਿਹਾਸ ਰਿਹਾ।

Ad Position 21
No active advertisement
ਅਜੀਤ ਡੈਸਕ 07-10-2026
ਮੁਕੰਦਪੁਰ, 6 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਦੇ ਸਕੂਲੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਰੁਚਿਤ ਕਰਨ ਲਈ ਚਲਾਈ ਗਈ ਮੁਹਿੰਮ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸ਼ਹੀਦ ਭਗਤ ਸਿੰਘ ਨਗਰ ਦੇ ਫੁੱਟਬਾਲ ਲਈ ਪ੍ਰਸਿੱਧ ਪਿੰਡ ਜਗਤਪੁਰ ਦੀ ਟੀਮ ਨੇ ਜਿਥੇ ਜ਼ੋਨ ਪੱਧਰੀ ਮੁਕਾਬਲਿਆਂ ਵਿਚ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕੀਤੀਆਂ ਉਥੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਜ਼ਿਕਰਯੋਗ ਹੈ ਕਿ ਪਿੰਡ ਜਗਤਪੁਰ ਫੁੱਟਬਾਲ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਹੈ ਤੇ ਪਿੰਡ ਦੇ ਘਰ-ਘਰ ਦਾ ਹਰ ਇਕ ਬੱਚਾ ਫੁੱਟਬਾਲ ਖੇਡਣ ਨੂੰ ਤਰਜੀਹ ਦਿੰਦਾ ਤੇ ਪੇਂਡੂ ਫੁੱਟਬਾਲ ਟੂਰਨਾਮੈਂਟ ਵਿਚ ਜਗਤਪੁਰ ਪਿੰਡ ਦੀਆਂ ਟੀਮਾਂ ਦਾ ਵੱਡਾ ਮਾਣਯੋਗ ਇਤਿਹਾਸ ਰਿਹਾ। ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ ਕਰਨ ’ਤੇ ਟੀਮ ਨੂੰ ਪਿੰਡ ਵਾਸੀਆਂ ਵਲੋਂ ਸਨਮਾਨਿਤ ਕੀਤਾ ਤੇ ਸਰਪੰਚ ਗੁਰਦਾਵਰ ਸਿੰਘ ਤਲਵਾੜ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਦੀ ਕਾਰਗੁਜ਼ਾਰੀ ਤੋਂ ਆਸ ਕੀਤੀ ਜਾ ਸਕਦੀ ਹੈ ਕਿ ਆਉਣ ਵਾਲੇ ਸਮੇਂ ਵਿਚ ਇਹ ਵੱਡੀਆਂ ਮੱਲਾਂ ਮਾਰਨ ਦੇ ਸਮਰੱਥ ਹੋਣਗੇ। ਇਸ ਮੌਕੇ ਸਾਬਕਾ ਸਰਪੰਚ ਪਰਮਜੀਤ ਸਿੰਘ, ਕੋਚ ਪਰਮਿੰਦਰ ਸਿੰਘ, ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਖਾ ਤੋਂ ਇਲਾਵਾ ਖਿਡਾਰੀਆਂ ਦੇ ਮਾਂ ਬਾਪ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਭਾਰਟਾ ਖੁਰਦ ਵਿਖੇ ਕਰਵਾਏ ਬੱਚਿਆਂ ਦੇ ਸਟਬਲ ਬਰਨਿੰਗ ਸੰਬੰਧੀ ਚਾਰਟ ਮੁਕਾਬਲੇ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਸਵੱਛਤਾ ਅਭਿਆਨ 2026 ਕਰਵਾਇਆ
Ad Position 24