07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਰਕਾਰੀ ਹਾਈ ਸਕੂਲ ਭਾਰਟਾ ਖੁਰਦ ਵਿਖੇ ਕਰਵਾਏ ਬੱਚਿਆਂ ਦੇ ਸਟਬਲ ਬਰਨਿੰਗ ਸੰਬੰਧੀ ਚਾਰਟ ਮੁਕਾਬਲੇ

ਔੜ, 6 ਅਕਤੂਬਰ (ਗੁਰਨਾਮ ਸਿੰਘ ਸੈਣੀ)-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਹੁਕਮਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਲੇਖ ਰਾਜ ਬੇਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਖੇਤੀਬਾੜੀ ਵਿਕਾਸ ਅਫਸਰ ਮੈਡਮ ਮੋਨਿਕਾ ਦੇ ਯੋਗ ਪ੍ਰਬੰਧਾਂ ਹੇਠ ਬਲਾਕ ਔੜ ਅੰਦਰ ਪੈਂਦੇ ਸਰਕਾਰੀ ਹਾਈ ਸਕੂਲ ਭਾਰਟਾ ਖੁਰਦ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਾਗਰੂਕਤਾ ਸੰਬੰਧੀ ਬੱਚਿਆਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਵਿਚ ਤਕਰੀਬਨ 30 ਬੱਚਿਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 07-10-2026
ਔੜ, 6 ਅਕਤੂਬਰ (ਗੁਰਨਾਮ ਸਿੰਘ ਸੈਣੀ)-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਹੁਕਮਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਲੇਖ ਰਾਜ ਬੇਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਖੇਤੀਬਾੜੀ ਵਿਕਾਸ ਅਫਸਰ ਮੈਡਮ ਮੋਨਿਕਾ ਦੇ ਯੋਗ ਪ੍ਰਬੰਧਾਂ ਹੇਠ ਬਲਾਕ ਔੜ ਅੰਦਰ ਪੈਂਦੇ ਸਰਕਾਰੀ ਹਾਈ ਸਕੂਲ ਭਾਰਟਾ ਖੁਰਦ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਾਗਰੂਕਤਾ ਸੰਬੰਧੀ ਬੱਚਿਆਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਵਿਚ ਤਕਰੀਬਨ 30 ਬੱਚਿਆਂ ਨੇ ਭਾਗ ਲਿਆ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਮੈਡਮ ਮੋਨਿਕਾ ਨੇ ਬੱਚਿਆਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਅਤੇ ਪਰਾਲੀ ਨੂੰ ਨਾ ਸਾੜਨ ਨਾਲ ਹੋਣ ਵਾਲੇ ਲਾਭ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਤੰਦਰੁਸਤ ਰੱਖਣਾ ਹਰ ਮਨੁੱਖ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਦੀਪਕ ਕੁਮਾਰ ਨੇ ਵੀ ਬੱਚਿਆਂ ਨੂੰ ਵੱਖ-ਵੱਖ ਫਸਲਾਂ ਦੀ ਬਿਜਾਈ ਸਮੇਂ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਬਿਨਾਂ ਵੱਖ-ਵੱਖ ਤਰ੍ਹਾਂ ਦੀ ਮਸ਼ੀਨਰੀ ਨਾਲ ਪ੍ਰਬੰਧ ਕਰਨ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਇਸ ਸੰਬੰਧੀ ਜਾਗਰੂਕ ਕਰਨ ਸੰਬੰਧੀ ਬੱਚਿਆਂ ਵਲੋਂ ਦੋ ਨੁੁੱਕੜ ਨਾਟਕ ਵੀ ਪੇਸ਼ ਕੀਤੇ ਗਏ, ਜਿਸ ਦਾ ਵਿਸ਼ਾ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣਾ ਅਤੇ ਉਸ ਨੂੰ ਜ਼ਮੀਨ ਵਿਚ ਹੀ ਵਾਹੁਣਾ ਸੀ। ਉਪਰੰਤ ਚਾਰਟ ਮੁਕਾਬਲਿਆਂ ਵਿਚ ਪਹਿਲੇ, ਦੂਜੇ, ਤੀਜੇ ਸਥਾਨ ’ਤੇ ਰਹੇ ਬੱਚਿਆਂ ਨੂੰ ਇਨਾਮ ਦਿੱਤੇ ਗਏ। ਇਸ ਮੌਕੇ ਮੁੱਖ ਅਧਿਆਪਕ ਰਾਮ ਬਿਸ਼ਨ, ਨਰੇਸ਼ ਕੁਮਾਰ ਨੇ ਵੀ ਬੱਚਿਆਂ ਨੂੰ ਇਸ ਸੰਬੰਧੀ ਜਾਗਰੂਕਤਾ ਸੰਦੇਸ਼ ਦਿੱਤਾ। ਇਸ ਮੌਕੇ ਜਸਵਿੰਦਰ ਸਿੰਘ ਏ. ਟੀ. ਐਮ., ਮੁੱਖ ਅਧਿਆਪਕ ਰਾਮ ਬਿਸ਼ਨ, ਪ੍ਰਸ਼ੋਤਮ ਲਾਲ, ਨਰੇਸ਼ ਕੁਮਾਰ, ਸੁਤੰਤਰ, ਬਲਜੀਤ ਕੌਰ, ਵਿਜੈ ਕੁਮਾਰ, ਕੁਮਾਰੀ ਰਿਸ਼ੂ ਅਤੇ ਕੁਮਾਰੀ ਸੁਖਮਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਸਤਨਾਮ ਸਿੰਘ ਦੀ ਸਰਪ੍ਰਸਤੀ ਹੇਠ ਨੌਰਾ ਵਿਖੇ ਚੜ੍ਹਦੀ ਕਲਾ ਨਾਲ ਸੰਪੂਰਨ ਹੋਇਆ ਛੇਵਾਂ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਜਗਤਪੁਰ ਸਕੂਲ ਦੀ ਫੁੱਟਬਾਲ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਖਿਡਾਰੀ ਸਨਮਾਨਿਤ
Ad Position 24