ਜ਼ਿਲ੍ਹਾ ਸਪੋਰਟਸ ਅਫ਼ਸਰ ਬਣੀ ਸ਼ਰੂਤੀ ਚੌਧਰੀ ਦਾ ਰਵੀ ਇੰਦਰ ਸਿੰਘ ਬਾਗੋਵਾਲ ਨੇ ਕੀਤਾ ਸਨਮਾਨ
ਕਾਠਗੜ੍ਹ, 6 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਚੰਦਿਆਣੀ ਦੀ ਹੋਣਹਾਰ ਧੀ ਸ਼ਰੂਤੀ ਚੌਧਰੀ ਵਲੋਂ ਜ਼ਿਲ੍ਹਾ ਸਪੋਰਟਸ ਅਫ਼ਸਰ ਵਜੋਂ ਨਿਯੁਕਤੀ ਹਾਸਲ ਕਰਕੇ ਪੂਰੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਗਿਆ ਹੈ। ਇਸ ਮਾਣਮੱਤੀ ਪ੍ਰਾਪਤੀ ਦੀ ਖੁਸ਼ੀ ਵਿਚ ਸਮਾਜ ਸੇਵੀ ਰਵੀ ਇੰਦਰ ਸਿੰਘ ਬਾਗੋਵਾਲ ਵਲੋਂ ਸਰੂਤੀ ਚੌਧਰੀ ਨੂੰ ਆਪਣੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਬੁਲਾ ਕੇ ਸਨਮਾਨਿਤ ਕੀਤਾ।
ਕਾਠਗੜ੍ਹ, 6 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਚੰਦਿਆਣੀ ਦੀ ਹੋਣਹਾਰ ਧੀ ਸ਼ਰੂਤੀ ਚੌਧਰੀ ਵਲੋਂ ਜ਼ਿਲ੍ਹਾ ਸਪੋਰਟਸ ਅਫ਼ਸਰ ਵਜੋਂ ਨਿਯੁਕਤੀ ਹਾਸਲ ਕਰਕੇ ਪੂਰੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਗਿਆ ਹੈ। ਇਸ ਮਾਣਮੱਤੀ ਪ੍ਰਾਪਤੀ ਦੀ ਖੁਸ਼ੀ ਵਿਚ ਸਮਾਜ ਸੇਵੀ ਰਵੀ ਇੰਦਰ ਸਿੰਘ ਬਾਗੋਵਾਲ ਵਲੋਂ ਸਰੂਤੀ ਚੌਧਰੀ ਨੂੰ ਆਪਣੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਬੁਲਾ ਕੇ ਸਨਮਾਨਿਤ ਕੀਤਾ। ਇਸ ਮੌਕੇ ਰਵੀ ਇੰਦਰ ਸਿੰਘ ਬਾਗੋਵਾਲ ਨੇ ਸ਼ਰੂਤੀ ਚੌਧਰੀ ਨੂੰ ਫੁੱਲਾਂ ਦਾ ਗੁਲਦਸਤਾਂ ਭੇਟ ਕਰਕੇ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਰੂਤੀ ਦੀ ਇਹ ਪ੍ਰਾਪਤੀ ਨਾ ਸਿਰਫ਼ ਉਸ ਦੇ ਪਰਿਵਾਰ ਲਈ, ਸਗੋਂ ਪੂਰੇ ਗੁੱਜਰ ਸਮਾਜ ਅਤੇ ਇਲਾਕੇ ਲਈ ਬੇਹੱਦ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਧੀਆਂ ਹਰ ਖੇਤਰ ਵਿਚ ਮੱਲਾਂ ਮਾਰ ਰਹੀਆਂ ਹਨ ਤੇ ਸ਼ਰੂਤੀ ਚੌਧਰੀ ਦੀ ਇਹ ਸਫ਼ਲਤਾ ਇਲਾਕੇ ਦੀਆਂ ਹੋਰ ਧੀਆਂ ਲਈ ਪ੍ਰੇਰਨਾ ਸਰੋਤ ਬਣੇਗੀ। ਇਸ ਮੌਕੇ ਸ਼ਰੂਤੀ ਚੌਧਰੀ ਨੇ ਰਵੀ ਇੰਦਰ ਸਿੰਘ ਬਾਗੋਵਾਲ ਵਲੋਂ ਦਿੱਤੇ ਗਏ ਮਾਣ-ਸਨਮਾਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਸ਼ਰੂਤੀ ਚੌਧਰੀ ਦੇ ਮਾਤਾ-ਪਿਤਾ, ਰਿਸ਼ਤੇਦਾਰਾਂ ਤੇ ਉਨ੍ਹਾਂ ਦੇ ਮਾਮਾ ਸੋਨੂੰ ਪ੍ਰਧਾਨ (ਮੈਂਬਰ ਸ਼੍ਰੋਮਣੀ ਅਕਾਲੀ ਦਲ, ਬਲਾਚੌਰ) ਨੇ ਵੀ ਰਵੀ ਇੰਦਰ ਸਿੰਘ ਬਾਗੋਵਾਲ ਦਾ ਧੰਨਵਾਦ ਕੀਤਾ। ਇਸ ਮੌਕੇ ਮਾਸਟਰ ਰਵਿੰਦਰ ਸੂਰਾਪੁਰੀ, ਠੇਕੇਦਾਰ ਧਰਮਵੀਰ ਬਾਗੋਵਾਲ, ਮਾਸਟਰ ਗਿਆਨ ਸਿੰਘ ਨਿੱਘੀ, ਅਤੇ ਗੁੱਜਰ ਵੈੱਲਫੇਅਰ ਕਲੱਬ ਦੇ ਮੈਂਬਰ ਵੀ ਹਾਜ਼ਰ ਸਨ।