06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਰਾਹੋਂ ਦਾਣਾ ਮੰਡੀ ’ਚ ਝੋਨੇ ਦੀ ਖਰੀਦ ਦੀ ਹੋਈ ਸ਼ੁਰੂਆਤ

ਰਾਹੋਂ, 6 ਅਕਤੂਬਰ (ਉਂਕਾਰ ਸਿੰਘ ਰਾਠੋਰ)-ਝੋਨੇ ਦੀ ਖਰੀਦ ਦੇ ਸੀਜ਼ਨ ਦੀ ਸ਼ੁਰੂਆਤ ਮੌਕੇ ਰਾਹੋਂ ਦੀ ਦਾਣਾ ਮੰਡੀ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਵਲੋਂ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਜਸਪ੍ਰੀਤ ਸਿੰਘ ਰੋਬੀ ਕੰਗ ਨੇ ਕਿਹਾ ਕਿ ਕਿਸਾਨਾਂ ਦੀ ਮਿਹਨਤ ਦਾ ਇਕ-ਇਕ ਦਾਣਾ ਮੰਡੀਆਂ ਵਿਚੋਂ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 07-10-2026
ਰਾਹੋਂ, 6 ਅਕਤੂਬਰ (ਉਂਕਾਰ ਸਿੰਘ ਰਾਠੋਰ)-ਝੋਨੇ ਦੀ ਖਰੀਦ ਦੇ ਸੀਜ਼ਨ ਦੀ ਸ਼ੁਰੂਆਤ ਮੌਕੇ ਰਾਹੋਂ ਦੀ ਦਾਣਾ ਮੰਡੀ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਵਲੋਂ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਜਸਪ੍ਰੀਤ ਸਿੰਘ ਰੋਬੀ ਕੰਗ ਨੇ ਕਿਹਾ ਕਿ ਕਿਸਾਨਾਂ ਦੀ ਮਿਹਨਤ ਦਾ ਇਕ-ਇਕ ਦਾਣਾ ਮੰਡੀਆਂ ਵਿਚੋਂ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ। ਉਨ੍ਹਾਂ ਆੜ੍ਹਤੀਆਂ ਨੂੰ ਵੀ ਅਪੀਲ ਕੀਤੀ ਕਿ ਮੰਡੀ ਵਿਚ ਕਿਸਾਨਾਂ ਲਈ ਸਾਫ਼ ਪੀਣ ਵਾਲੇ ਪਾਣੀ, ਫਲੱਸ਼ਾਂ ਤੇ ਬਾਥਰੂਮਾਂ ਸਮੇਤ ਹੋਰ ਬੁਨਿਆਦੀ ਸਹੂਲਤਾਂ ਦਾ ਸੁਚੱਜਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬਾਰਦਾਨੇ ਦੀ ਵੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਖਰੀਦ ਪ੍ਰਕਿਰਿਆ ਨੂੰ ਨਿਰਵਿਘਨ ਢੰਗ ਨਾਲ ਚਲਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਹਲਕਾ ਭੁਲੱਥ ਦੇ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ, ਡਾ. ਕਮਲਜੀਤ ਕੁਮਾਰ ਸਾਬਕਾ ਚੇਅਰਮੈਨ, ਜਸਵੀਰ ਸਿੰਘ ਟਾਂਕ ਤੇ ਲੱਡੂ ਮਹਾਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਤੋਂ ਇਲਾਵਾ ਰਾਹੋਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਬਿੱਟਾ, ਆੜ੍ਹਤੀ ਯੂਨੀਅਨ ਆਗੂ ਰਾਜੂ ਚੋਪੜਾ, ਵਿਨੋਦ ਕੁਮਾਰ ਜੋਸ਼ੀ, ਨਿਰਮਲ ਸਿੰਘ ਘੁੰਮਣ, ਸਤਿੰਦਰ ਸਿੰਘ ਧਾਲੀਵਾਲ, ਨਰਿੰਦਰ ਸਿੰਘ ਚਾਹਲ, ਵਿਜੇ ਚੋਪੜਾ, ਅਮਰੀਕ ਸਿੰਘ, ਮਨਵੀਰ ਸਿੰਘ ਪਰਮਾਰ, ਕੇਵਲ ਸਿੰਘ ਮਾਹਲ, ਆਪ ਦੇ ਜ਼ਲ੍ਹਿਾ ਯੂਥ ਪ੍ਰਧਾਨ ਲੱਕੀ ਲੱਧੜ, ਸਰਪੰਚ ਦਵਿੰਦਰ ਸਿੰਘ ਸਵਾਜ਼ਪੁਰ, ਕੌਂਸਲਰ ਬਲਵਿੰਦਰ ਕੁਮਾਰ, ਥਾਣਾ ਰਾਹੋਂ ਦੇ ਐੱਸ.ਐੱਚ.ਓ. ਹੈਰੀ ਬੋਪਰਾਏ, ਇੰਸਪੈਕਟਰ ਵਰਿੰਦਰ ਕੁਮਾਰ, ਬਲਜੀਤ ਸਿੰਘ, ਉਦੇਪ੍ਰੀਤ ਸਿੰਘ, ਐੱਫ.ਐੱਸ.ਓ. ਹਰੀਸ਼ ਕੁਮਾਰ, ਪਰਮਜੀਤ ਸਿੰਘ ਬੰਟੀ, ਗੁਰਦੇਵ ਸਿੰਘ, ਆਪ ਦੇ ਸੀਨੀਅਰ ਆਗੂ ਸੂਬੇਦਾਰ ਤਰਸੇਮ ਲਾਲ ਸਾਬਕਾ ਕੌਂਸਲਰ, ਬਲਾਕ ਇੰਚਾਰਜ ਰਜਿੰਦਰ ਕੁਮਾਰ ਟੋਨੀ, ਬਲਾਕ ਪ੍ਰਧਾਨ ਬਲਵਿੰਦਰ ਸਿੰਘ, ਸ਼ੇਰ ਸਿੰਘ ਸ਼ੇਰਾ, ਸੁਰਿੰਦਰ ਕੁਮਾਰ ਸਾਬਕਾ ਕੌਂਸਲਰ, ਗੁਰਦੀਪ ਰਾਮ, ਭਗਤ ਰਾਮ, ਜਸਵਿੰਦਰ ਲਾਲ, ਗੁਰਿੰਦਰ ਲਾਲ, ਯੋਗੇਸ਼ ਕੁਮਾਰ ਜੋਗਾ, ਨਰਿੰਦਰ ਜਾਂਗੜਾ, ਸੁਖਵਿੰਦਰ ਕੁਮਾਰ, ਗਿਆਨ ਚੰਦ, ਸੋਹਣ ਲਾਲ, ਮਾਸਟਰ ਹਰਮੇਸ਼ ਲਾਲ, ਲੱਡੂ ਮਹਾਲੋਂ, ਮੁਖਤਿਆਰ ਮੁੱਖਾ ਸਮੇਤ ਵੱਡੀ ਗਿਣਤੀ ਵਿੱਚ ਆਗੂ, ਕਿਸਾਨ ਅਤੇ ਆੜ੍ਹਤੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਨੇ ਸਰਕਾਰ ਕੋਲੋਂ ਵਾਅਦਾ ਪੂਰਾ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਜ਼ਿਲ੍ਹਾ ਸਪੋਰਟਸ ਅਫ਼ਸਰ ਬਣੀ ਸ਼ਰੂਤੀ ਚੌਧਰੀ ਦਾ ਰਵੀ ਇੰਦਰ ਸਿੰਘ ਬਾਗੋਵਾਲ ਨੇ ਕੀਤਾ ਸਨਮਾਨ
Ad Position 24