06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਰਗਟ ਸਿੰਘ ਨੂੰ ਕਾਂਗਰਸ ਪ੍ਰਧਾਨ ਬਣਾਏ ਜਾਣ ’ਤੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ- ਸੋਇਤਾ

ਨਵਾਂਸ਼ਹਿਰ, 6 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਵਾਸਤੇ ਪਾਰਟੀ ਲੀਡਰਸ਼ਿਪ ਵਲੋਂ ਬੜਾ ਸੋਚ ਸਮਝ ਕੇ ਲਏ ਗਏ ਫੈਸਲੇ ਨਾਲ ਪਾਰਟੀ ਵਰਕਰਾਂ ਵਿਚ ਉਤਸ਼ਾਹ ਪੈਦਾ ਹੋਇਆ ਹੈ। ਭਾਵੇਂ ਕਿ ਸਾਬਕਾ ਪ੍ਰਦੇਸ਼ ਪ੍ਰਧਾਨ ਸ.

Ad Position 21
No active advertisement
ਅਜੀਤ ਡੈਸਕ 07-10-2026
ਨਵਾਂਸ਼ਹਿਰ, 6 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਵਾਸਤੇ ਪਾਰਟੀ ਲੀਡਰਸ਼ਿਪ ਵਲੋਂ ਬੜਾ ਸੋਚ ਸਮਝ ਕੇ ਲਏ ਗਏ ਫੈਸਲੇ ਨਾਲ ਪਾਰਟੀ ਵਰਕਰਾਂ ਵਿਚ ਉਤਸ਼ਾਹ ਪੈਦਾ ਹੋਇਆ ਹੈ। ਭਾਵੇਂ ਕਿ ਸਾਬਕਾ ਪ੍ਰਦੇਸ਼ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਾਰਟੀ ਨੂੰ ਮਜ਼ਬੂਤ ਬਣਾਉਣ ਵਾਲੇ ਪਿਛਲੇ ਸਾਢੇ ਚਾਰ ਸਾਲ ਤੋਂ ਬੜੀ ਮਿਹਨਤ ਕੀਤੀ ਅਤੇ ਪਾਰਟੀ ਨੂੰ ਬੁਲੰਦੀਆਂ ਤੱਕ ਪਹੁੰਚਾਇਆ ਪਰ ਕਿਤੇ ਨਾ ਕਿਤੇ ਪ੍ਰਦੇਸ਼ ਦੀ ਸੀਨੀਅਰ ਲੀਡਰਸ਼ਿਪ ਵਿਚ ਤਾਲਮੇਲ ਨਾ ਹੋਣ ਕਰਕੇ ਪਾਰਟੀ ਵਿਚ ਮਤਭੇਦ ਬਣੇ ਹੋਏ ਸਨ। ਇਨ੍ਹਾਂ ਮਤਭੇਦਾਂ ਨੂੰ ਦੂਰ ਕਰਨ ਲਈ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਲੋਂ ਫੈਸਲਾ ਲਿਆ ਗਿਆ ਤੇ ਪ੍ਰਦੇਸ਼ ਕਾਂਗਰਸ ਦੀ ਵਾਗਡੋਰ ਇਕ ਬਹੁਤ ਹੀ ਸੁਲਝੇ ਅਤੇ ਪੰਜਾਬ ਦੇ ਮੁੱਦਿਆਂ ਦੀ ਸਮਝ ਰੱਖਣ ਵਾਲੇ ਸਖਸ਼ ਸ. ਪਰਗਟ ਸਿੰਘ ਨੂੰ ਪ੍ਰਦੇਸ਼ ਕਾਂਗਰਸ ਦੀ ਵਾਗਡੋਰ ਸੰਭਾਲੀ ਗਈ। ਅਸੀਂ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਲੋਂ ਲਏ ਗਏ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ। ਇਹ ਪ੍ਰਗਟਾਵਾ ਸੁਰਜੀਤ ਸਿੰਘ ਸੋਇਤਾ ਪ੍ਰਦੇਸ਼ ਕੋਆਰਡੀਨੇਟਰ ਹਲਕਾ ਚਮਕੌਰ ਸਾਹਿਬ, ਤੀਰਥ ਸਿੰਘ ਬੁਰਜ ਟਹਿਲ ਦਾਸ, ਚਰਨਜੀਤ ਮੀਲੂ, ਮਹਿੰਦਰ ਸਿੰਘ ਸੈਣੀ, ਸ਼ਿੰਗਾਰਾ ਰਾਮ, ਮੇਜਰ ਸਿੰਘ ਜਲਵਾਹਾ ਤੇ ਕੈਪਟਨ ਸਤਨਾਮ ਸਿੰਘ ਦੁਪਾਲ ਵਲੋਂ ਕੀਤਾ ਗਿਆ ਅਤੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਡਾਕਟਰ ਰਾਜਿੰਦਰ ਕੌਰ ਹੋਏ ਲੰਗੜੋਆ ਸਕੂਲ ਦੇ ਬੱਚਿਆਂ ਨਾਲ ਰੂਬਰੂ ਅਗਲੀ ਖ਼ਬਰ ਭਗਵਾਨ ਮਹਾਂਵੀਰ ਸਕੂਲ ਬੰਗਾ ’ਚ ਇਨਾਮ ਵੰਡ ਸਮਾਗਮ
Ad Position 24