06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਡਾਕਟਰ ਰਾਜਿੰਦਰ ਕੌਰ ਹੋਏ ਲੰਗੜੋਆ ਸਕੂਲ ਦੇ ਬੱਚਿਆਂ ਨਾਲ ਰੂਬਰੂ

ਨਵਾਂਸ਼ਹਿਰ, 6 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿੱਖਿਆ ਵਿਭਾਗ ਵਲੋਂ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਕਿਸੇ ਵਿਸ਼ੇਸ਼ ਸ਼ਖ਼ਸੀਅਤ ਨਾਲ ਰੂ-ਬ-ਰੂ ਕਰਨ ਦੀਆਂ ਹਦਾਇਤਾਂ ਦੇ ਅੰਤਰਗਤ ਪੀ. ਐਮ.

Ad Position 21
No active advertisement
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਪ੍ਰੋਫੈਸਰ ਰਾਜਿੰਦਰ ਕੌਰ ਸੰਬੋਧਨ ਕਰਨ ਸਮੇਂ। 07-10-2026
ਨਵਾਂਸ਼ਹਿਰ, 6 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿੱਖਿਆ ਵਿਭਾਗ ਵਲੋਂ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਕਿਸੇ ਵਿਸ਼ੇਸ਼ ਸ਼ਖ਼ਸੀਅਤ ਨਾਲ ਰੂ-ਬ-ਰੂ ਕਰਨ ਦੀਆਂ ਹਦਾਇਤਾਂ ਦੇ ਅੰਤਰਗਤ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਬੱਚਿਆਂ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਤੋਂ ਸਹਾਇਕ ਪ੍ਰੋਫੈਸਰ (ਹੋਮ ਸਾਇੰਸ) ਡਾਕਟਰ ਰਾਜਿੰਦਰ ਕੌਰ ਨੇ ਬੱਚਿਆਂ ਨਾਲ ਵਿਸ਼ੇਸ਼ ਮਿਲਣੀ ਕਰਕੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਫੈਸਰ ਰਾਜਿੰਦਰ ਕੌਰ ਨੇ ਬੱਚਿਆਂ ਨਾਲ ਵਡਮੁੱਲੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਿਵੇਂ ਉਹ ਖੇਤੀਬਾੜੀ ਕਰਨ ਵਾਲੇ ਪਰਿਵਾਰ ਨਾਲ ਸੰਬੰਧ ਰੱਖਦੇ ਹਨ ਅਤੇ ਉਨ੍ਹਾਂ ਨੇ ਆਪਣੇ ਸੰਘਰਸ਼ਮਈ ਜੀਵਨ ਦੀ ਪੂਰੀ ਵਿੱਥਿਆ ਸਾਹਮਣੇ ਰੱਖੀ। ਉਨ੍ਹਾਂ ਆਪਣੇ ਮੁੱਢਲੇ ਜੀਵਨ ਤੋਂ ਲੈ ਕੇ ਪੜ੍ਹਾਈ ਦੇ ਨਾਲ-ਨਾਲ ਨੌਕਰੀ ਤੱਕ ਦਾ ਸਫਰ ਬੱਚਿਆਂ ਨਾਲ ਸਾਂਝਾ ਕੀਤਾ। ਉਨ੍ਹਾਂ ਬਾਰ੍ਹਵੀਂ ਜਮਾਤ ਤੋਂ ਬਾਅਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨਾਲ ਸੰਬੰਧਤ ਕੀਤੇ ਜਾਣ ਵਾਲੇ ਕੋਰਸਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਵਿਦਿਆਰਥੀਆਂ ਨੂੰ ਲਗਨ ਨਾਲ ਪੜ੍ਹਾਈ ਕਰਕੇ ਚੰਗੇ ਮੁਕਾਮ ’ਤੇ ਪਹੁੰਚਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਸਥਾ ਦੇ ਮੁਖੀ ਡਾ. ਸੁਰਿੰਦਰ ਪਾਲ ਅਗਨੀਹੋਤਰੀ ਨੇ ਪ੍ਰੋਫੈਸਰ ਰਜਿੰਦਰ ਕੌਰ ਨੂੰ ਸਨਮਾਨ ਚਿੰਨ੍ਹ ਦਿੱਤਾ ਤੇ ਆਪਣੇ ਸਮੁੱਚੇ ਸਟਾਫ ਵਲੋਂ ਉਨ੍ਹਾਂ ਦਾ ਸੰਸਥਾ ਵਿਚ ਆਉਣ ਲਈ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਸਮੁੱਚੇ ਸਟਾਫ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਟਾਰੀਆਂ ਮੰਡੀ ’ਚ ਝੋਨੇ ਦੇ ਅੰਬਾਰ ਲੱਗਣੇ ਸ਼ੁਰੂ ਹੋਣ ਕਾਰਨ ਕਿਸਾਨ ਪ੍ਰੇਸ਼ਾਨ-ਐਡਵੋਕੇਟ ਲਾਦੀਆਂ ਅਗਲੀ ਖ਼ਬਰ ਪਰਗਟ ਸਿੰਘ ਨੂੰ ਕਾਂਗਰਸ ਪ੍ਰਧਾਨ ਬਣਾਏ ਜਾਣ ’ਤੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ- ਸੋਇਤਾ
Ad Position 24