08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੂਬੇ ਦੇ ਹਰ ਵਰਗ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਸਰਕਾਰ ਵਚਨਬੱਧ -ਬ੍ਰਿਗੇਡੀਅਰ ਰਾਜ ਕੁਮਾਰ

ਕਾਠਗੜ੍ਹ, 7 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਆਪ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਬ੍ਰਿਗੇਡੀਅਰ ਰਾਜ ਕੁਮਾਰ ਨੇ ਕਾਠਗੜ੍ਹ ਵਿਖੇ ਗੱਲਬਾਤ ਕਰਦਿਆ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਪੰਜਾਬੀਆਂ ਦੀਆਂ ਉਮੀਦਾਂ ਅਤੇ ਸੁਪਨਿਆ ਅਨੁਸਾਰ ਲੋਕ ਭਲਾਈ ਅਤੇ ਵਿਕਾਸ ਦੇ ਖੇਤਰ ਵਿੱਚ ਕਈ ਅਹਿਮ ਕਦਮ ਚੁੱਕੇ ਹਨ। ਬ੍ਰਿਗੇਡੀਅਰ ਰਾਜ ਕੁਮਾਰ ਕਿਹਾ ਕਿ ਸਰਕਾਰ ਵੱਲੋਂ ਮੁਫ਼ਤ ਬਿਜਲੀ, ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਅਤੇ ਮਹਿਲਾਵਾਂ ਲਈ ਸਨਮਾਨ ਰਾਸ਼ੀ ਵਰਗੀਆਂ ਯੋਜਨਾਵਾਂ ਰਾਹੀਂ ਲੋਕਾਂ ਨੂੰ ਸਿੱਧਾ ਲਾਭ ਪਹੁੰਚਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 08-10-2026
ਕਾਠਗੜ੍ਹ, 7 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਆਪ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਬ੍ਰਿਗੇਡੀਅਰ ਰਾਜ ਕੁਮਾਰ ਨੇ ਕਾਠਗੜ੍ਹ ਵਿਖੇ ਗੱਲਬਾਤ ਕਰਦਿਆ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਪੰਜਾਬੀਆਂ ਦੀਆਂ ਉਮੀਦਾਂ ਅਤੇ ਸੁਪਨਿਆ ਅਨੁਸਾਰ ਲੋਕ ਭਲਾਈ ਅਤੇ ਵਿਕਾਸ ਦੇ ਖੇਤਰ ਵਿੱਚ ਕਈ ਅਹਿਮ ਕਦਮ ਚੁੱਕੇ ਹਨ। ਬ੍ਰਿਗੇਡੀਅਰ ਰਾਜ ਕੁਮਾਰ ਕਿਹਾ ਕਿ ਸਰਕਾਰ ਵੱਲੋਂ ਮੁਫ਼ਤ ਬਿਜਲੀ, ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਅਤੇ ਮਹਿਲਾਵਾਂ ਲਈ ਸਨਮਾਨ ਰਾਸ਼ੀ ਵਰਗੀਆਂ ਯੋਜਨਾਵਾਂ ਰਾਹੀਂ ਲੋਕਾਂ ਨੂੰ ਸਿੱਧਾ ਲਾਭ ਪਹੁੰਚਾਇਆ ਗਿਆ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਵਿੱਚ ਖੇਤੀਬਾੜੀ ਅਤੇ ਨਹਿਰੀ ਪਾਣੀ ਨੂੰ ਹਰ ਕਿਸਾਨ ਦੇ ਖੇਤ ਵਿਚ ਪਹੁੰਚਣਾ ਵੀ ਤਰਜੀਹਾਂ ਵਿੱਚ ਸ਼ਾਮਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਲਈ ਬਿਜਲੀ, ਸਿੱਖਿਆ, ਸਿਹਤ, ਰੋਜ਼ਗਾਰ, ਸੜਕਾਂ, ਪਾਣੀ ਅਤੇ ਸਮਾਜਿਕ ਸੁਰੱਖਿਆ ਸਮੇਤ ਹਰ ਖੇਤਰ ਨੂੰ ਤਰਜੀਹ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਨਾਲ ਜੁੜੇ ਕੰਮਾਂ ਨੂੰ ਕਿਸੇ ਵੀ ਤਰ੍ਹਾਂ ਰੁਕਣ ਨਹੀਂ ਦਿੱਤਾ ਜਾਵੇਗਾ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਹਰ ਪੱਧਰ ‘ਤੇ ਯਤਨ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸੈਦਪੁਰ ਕਲਾਂ ਸਕੂਲ ਵਿਖੇ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸੰਬੰਧੀ ਕਰਵਾਏ ਪੇਂਟਿੰਗ ਮੁਕਾਬਲੇ ਅਗਲੀ ਖ਼ਬਰ ਬਿਜਲੀ ਕੁਨੈਕਸ਼ਨ ਗੰਨਾ ਮਿੱਲ ਨਵਾਂਸ਼ਹਿਰ ਦਾ ਨਾਂਅ ਤਬਦੀਲ ਕਰਨ ਦੀ ਮੰਗ
Ad Position 24