ਸੈਦਪੁਰ ਕਲਾਂ ਸਕੂਲ ਵਿਖੇ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸੰਬੰਧੀ ਕਰਵਾਏ ਪੇਂਟਿੰਗ ਮੁਕਾਬਲੇ
ਰਾਹੋਂ, 7 ਅਕਤੂਬਰ (ਉਂਕਾਰ ਸਿੰਘ ਰਾਠੋਰ)-ਸਰਕਾਰੀ ਹਾਈ ਸਕੂਲ ਸੈਦਪੁਰ ਕਲਾਂ ਵਿਖੇ ਕਿਸਾਨਾਂ ਨੂੰ ਜਾਗਰੁਕ ਕਰਨ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ 47 ਬੱਚਿਆਂ ਵਿੱਚ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ.
ਰਾਹੋਂ, 7 ਅਕਤੂਬਰ (ਉਂਕਾਰ ਸਿੰਘ ਰਾਠੋਰ)-ਸਰਕਾਰੀ ਹਾਈ ਸਕੂਲ ਸੈਦਪੁਰ ਕਲਾਂ ਵਿਖੇ ਕਿਸਾਨਾਂ ਨੂੰ ਜਾਗਰੁਕ ਕਰਨ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ 47 ਬੱਚਿਆਂ ਵਿੱਚ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ. ਰਾਜ ਕੁਮਾਰ ਨੇ ਦੱਸਿਆ ਕਿ ਸਕੂਲ ਵਿੱਚ ਪੇਂਟਿੰਗ ਮੁਕਾਬਲੇ ਕਰਵਾਉਣ ਦਾ ਮੁੱਖ ਮੰਤਵ ਸਾਡੀ ਆਉਣ ਵਾਲੀ ਪੀੜੀ ਨੂੰ ਇਹ ਅਹਿਸਾਸ ਹੋਵੇ ਕਿ ਅਸੀਂ ਆਪਣੇ ਵਾਤਾਵਰਨ ਨੂੰ ਕਿਸ ਤਰ੍ਹਾਂ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ ਹੈ। ਇਹ ਬੱਚੇ ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਹੋਰ ਰਹਿੰਦ-ਖੂੰਦ ਨੂੰ ਅੱਗ ਨਾ ਲਗਾਉਣ ਬਾਰੇ ਆਪਣੇ ਮਾਤਾ-ਪਿਤਾ ਅਤੇ ਆਂਡੀਆਂ-ਗੁਆਂਢੀਆਂ ਅਤੇ ਪਿੰਡ ਦੇ ਕਿਸਾਨਾਂ ਵਿੱਚ ਇਹ ਸੁਨੇਹਾ ਪਹੁੰਚਾਣਗੇ। ਉਹਨਾਂ ਦੱਸਿਆ ਕਿ ਬੱਚਿਆਂ ਨੇ ਆਪਣੀਆਂ ਪੇਂਟਿੰਗ ਵਿੱਚ ਹਵਾ ਪ੍ਰਦੂਸ਼ਣ, ਆਵਾਜ਼ ਦਾ ਪ੍ਰਦੂਸ਼ਣ, ਪਾਣੀ ਪ੍ਰਦੂਸ਼ਣ, ਬਾਇਓ ਡਵਰਸਿਟੀ, ਪੂਸਾ-ਡੀ ਕੰਪੋਜ਼ਰ ਜਮੀਨ ਦੀ ਉਪਜਉ ਸ਼ਕਤੀ ਨੂੰ ਬਰਕਰਾਰ ਰੱਖਣਾ, ਮਿੱਤਰ ਕੀੜਿਆਂ ਨੂੰ ਬਚਾਉਣਾ, ਅੱਗ ਲੱਗਣ ਨਾਲ ਸਾਹ ਦੀਆਂ ਬਿਮਾਰੀਆਂ ਤੇ ਹੋਰ ਬਿਮਾਰੀਆਂ ਹੋਣਾ ਆਦਿ ਵਿਸ਼ਿਆਂ ਨੂੰ ਮੁੱਖ ਰੱਖਦੇ ਹੋਏ ਪੇਂਟਿੰਗ ਤਿਆਰ ਕੀਤੀਆਂ। ਖੇਤੀਬਾੜੀ ਵਿਭਾਗ ਵੱਲੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਆਏ ਬੱਚਿਆਂ ਨੂੰ ਕਿੱਟਾਂ, ਜਮੈਟਰੀ ਬਾਕਸ, ਪਾਣੀ ਦੀ ਬੋਤਲਾਂ, ਕਾਪੀਆਂ ਅਤੇ ਪੈਨ ਵੀ ਇਨਾਮ ਵਜੋਂ ਦਿੱਤੇ ਗਏ। ਇਸ ਤੋਂ ਇਲਾਵਾ ਬਾਕੀ ਜਿਹਨਾਂ ਬੱਚਿਆਂ ਨੇ ਭਾਗ ਲਿਆ ਗਿਆ ਉਹਨਾਂ ਨੂੰ ਵੀ ਕਾਪੀਆਂ ਵੰਡੀਆਂ ਗਈਆਂ। ਸਕੂਲ ਦੇ ਬੱਚਿਆਂ ਨੇ ਨੁੱਕੜ ਨਾਟਕ ਵੀ ਖੇਡਿਆ। ਡਾ. ਮੋਨਿਕਾ ਖੇਤੀਬਾੜੀ ਵਿਕਾਸ ਅਫਸਰ ਔੜ ਨੇ ਬੱਚਿਆਂ ਨੂੰ ਦੱਸਿਆ ਕਿ ਉਹਨਾਂ ਨੇ ਦਸਵੀਂ ਦੀ ਪੜਾਈ ਸੈਦਪੁਰ ਸਕੂਲ ਤੋਂ ਕਰਕੇ ਐਮ.ਐਸ.ਸੀ ਐਗਰੀਕਲਚਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਕੀਤੀ ਅਤੇ ਖੇਤੀਬਾੜੀ ਵਿਕਾਸ ਅਫਸਰ ਦੀ ਨੌਕਰੀ ਪ੍ਰਾਪਤ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ, ਮੈਡਮ ਅਰਵਿੰਦਰ ਕੌਰ ਅਤੇ ਸਕੂਲ ਦਾ ਹੋਰ ਸਟਾਫ ਵੀ ਮੌਜੂਦ ਸਨ।