08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਾਂਗੇ -ਜ਼ਿਲ੍ਹਾ ਤਾਲਮੇਲ ਕਮੇਟੀ

ਨਵਾਂਸ਼ਹਿਰ, 7 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਜ਼ਿਲ੍ਹਾ ਤਾਲਮੇਲ ਕਮੇਟੀ ਦੀ ਮੀਟਿੰਗ ਕੁਲਵਿੰਦਰ ਸਿੰਘ ਅਟਵਾਲ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫਤਰ ਦੇ ਮੀਟਿੰਗ ਹਾਲ ਵਿੱਚ ਹੋਈ। ਸਾਂਝੀ ਸੂਬਾ ਤਾਲਮੇਲ ਕਮੇਟੀ ਦੇ ਸੱਦੇ ਅਨੁਸਾਰ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਮੁਲਾਜ਼ਮਾਂ ਦੀਆਂ ਮੰਗਾਂ ਦੀ ਅਣਦੇਖੀ ਕਰਨ ਦੇ ਰੋਸ ਵਜੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਗੇ ਕੀਤੀ ਜਾ ਰਹੀ ਵਿਸ਼ਾਲ ਮਹਾਂ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 08-10-2026
ਨਵਾਂਸ਼ਹਿਰ, 7 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਜ਼ਿਲ੍ਹਾ ਤਾਲਮੇਲ ਕਮੇਟੀ ਦੀ ਮੀਟਿੰਗ ਕੁਲਵਿੰਦਰ ਸਿੰਘ ਅਟਵਾਲ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫਤਰ ਦੇ ਮੀਟਿੰਗ ਹਾਲ ਵਿੱਚ ਹੋਈ। ਸਾਂਝੀ ਸੂਬਾ ਤਾਲਮੇਲ ਕਮੇਟੀ ਦੇ ਸੱਦੇ ਅਨੁਸਾਰ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਮੁਲਾਜ਼ਮਾਂ ਦੀਆਂ ਮੰਗਾਂ ਦੀ ਅਣਦੇਖੀ ਕਰਨ ਦੇ ਰੋਸ ਵਜੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਗੇ ਕੀਤੀ ਜਾ ਰਹੀ ਵਿਸ਼ਾਲ ਮਹਾਂ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਜ਼ਿਲ੍ਹਾ ਕੋਆਰਡੀਨੇਟਰ ਕੁਲਦੀਪ ਸਿੰਘ ਦੌੜਕਾ, ਅਜੀਤ ਸਿੰਘ ਬਰਨਾਲਾ, ਵਿਜੇ ਕੁਮਾਰ, ਜੀਤ ਲਾਲ ਗੋਹਲੜੋਂ, ਗੁਰਦੀਸ਼ ਸਿੰਘ, ਕੁਲਦੀਪ ਸਿੰਘ, ਗੁਲਸ਼ਨ ਕੁਮਾਰ, ਮਲਕੀਤ ਸਿੰਘ, ਨੀਲਮ, ਜਸਵਿੰਦਰ ਔਜਲਾ, ਬਿਕਰਮਜੀਤ ਸਿੰਘ, ਗੁਰਦਿਆਲ ਸਿੰਘ ਮਾਨ, ਚਰਨਜੀਤ ਸਿੰਘ, ਅੰਮ੍ਰਿਤ ਪਾਲ ਸਿੰਘ, ਮਨਜਿੰਦਰਜੀਤ ਸਿੰਘ, ਹਰਮਿੰਦਰ ਸਿੰਘ ਉਪਲ, ਪਵਨ ਕੁਮਾਰ, ਜਸਵਿੰਦਰ ਸਿੰਘ, ਗੁਰਪ੍ਰੀਤ ਕੰਬੋਜ, ਵਿਨੇ ਕੁਮਾਰ, ਜਸਵਿੰਦਰ ਸਿੰਘ ਨਾਹਰ, ਅਸ਼ੋਕ ਕੁਮਾਰ, ਜੋਗਾ ਸਿੰਘ, ਪ੍ਰਿੰਸੀਪਲ ਧਰਮਪਾਲ, ਮਦਨ ਲਾਲ, ਜਗਦੀਸ਼ ਚੰਦਰ, ਅਜਮੇਰ ਸਿੰਘ, ਇਸ਼ਾਨ ਮੱਕੜ, ਬਲਬੀਰ ਰਾਮ, ਦੀਪਕ ਸਿੰਘ ਆਦਿ ਹਾਜ਼ਰ ਸਨ। ਆਗੂਆਂ ਨੇ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ, ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਮੁਲਾਜ਼ਮਾਂ ਨੂੰ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ 10 ਅਕਤੂਬਰ ਨੂੰ ਸੰਗਰੂਰ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕਾਰ ਨਾਲ ਬੱਸ ਟਕਰਾਈ ਅਗਲੀ ਖ਼ਬਰ ਬਿਜਲੀ ਕੁਨੈਕਸ਼ਨ ਦੇ ਪੇਚ ਨੇ ਨਵਾਂਸ਼ਹਿਰ ਖੰਡ ਮਿੱਲ ਦੀ ਪਿੜਾਈ ਰੋਕੀ -ਬਹਾਦਰ ਸਿੰਘ ਕੌਲਗੜ੍ਹ
Ad Position 24