ਮੋਬਾਈਲ ਵੈਨ ਰਾਹੀਂ ਕਿਸਾਨਾਂ ਨੂੰ ਕੀਤਾ ਜਾਗਰੂਕ
ਔੜ, 7 ਅਕਤੂਬਰ (ਗੁਰਨਾਮ ਸਿੰਘ ਸੈਣੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਤੋਂ ਰੋਕਣ ਲਈ ਕਰਾਪ ਰੈਜ਼ੀਡਿਊ ਮੈਨੇਜਮੈਂਟ ਸਕੀਮ ਅਧੀਨ ਬਲਾਕ ਔੜ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੋਬਾਈਲ ਵੈਨ ਚਲਾਈ ਗਈ। ਮੋਬਾਈਲ ਵੈਨ ਰਾਹੀਂ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕੀਤਾ ਗਿਆ।
ਔੜ, 7 ਅਕਤੂਬਰ (ਗੁਰਨਾਮ ਸਿੰਘ ਸੈਣੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਤੋਂ ਰੋਕਣ ਲਈ ਕਰਾਪ ਰੈਜ਼ੀਡਿਊ ਮੈਨੇਜਮੈਂਟ ਸਕੀਮ ਅਧੀਨ ਬਲਾਕ ਔੜ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੋਬਾਈਲ ਵੈਨ ਚਲਾਈ ਗਈ। ਮੋਬਾਈਲ ਵੈਨ ਰਾਹੀਂ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕੀਤਾ ਗਿਆ। ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਬੇਗੋਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਿਭਾਗ ਵੱਲੋਂ ਉਪਲਬਧ ਕਰਵਾਈ ਜਾ ਰਹੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ। ਇਸ ਮੌਕੇ ਡਾ. ਮੋਨਿਕਾ ਖੇਤੀਬਾੜੀ ਵਿਕਾਸ ਅਫਸਰ ਔੜ, ਅੰਜੂ ਸਾਗਰ ਤੇ ਦੀਪਕ ਕੁਮਾਰ ਦੋਵੇਂ ਖੇਤੀਬਾੜੀ ਵਿਸਥਾਰ ਅਫ਼ਸਰ ਔੜ ਨੇ ਕਿਸਾਨਾਂ ਨੂੰ ਸੀ.ਆਰ.ਐਮ ਸਕੀਮ ਤਹਿਤ ਉਪਲਬਧ ਮਸ਼ੀਨਰੀ ਅਤੇ ਪਰਾਲੀ ਪ੍ਰਬੰਧਨ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਲਖਵਿੰਦਰ ਸਿੰਘ, ਜਸਵਿੰਦਰ ਸਿੰਘ ਦੋਵੇਂ ਏ.ਟੀ.ਐੱਮ ਆਦਿ ਵੀ ਹਾਜ਼ਰ ਸਨ।