ਬੀ.ਐੱਸ.ਐਨ.ਐਲ. ਦਫ਼ਤਰ ਨਵਾਂਸ਼ਹਿਰ ਅੱਗੇ ਪੈਨਸ਼ਨਰਾਂ ਵੱਲੋਂ ਰੋਸ ਪ੍ਰਦਰਸ਼ਨ
ਨਵਾਂਸ਼ਹਿਰ, 7 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਆਲ ਇੰਡੀਆ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਸੱਦੇ ‘ਤੇ ਬੀ. ਐੱਸ.
ਨਵਾਂਸ਼ਹਿਰ, 7 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਆਲ ਇੰਡੀਆ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਸੱਦੇ ‘ਤੇ ਬੀ.ਐੱਸ.ਐਨ.ਐਲ ਦਫ਼ਤਰ ਨਵਾਂਸ਼ਹਿਰ ਦੇ ਮੁੱਖ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪੈਨਸ਼ਨਰਾਂ ਨੇ ਦੱਸਿਆ ਕਿ ਕਾਰਪੋਰੇਟ ਦਫ਼ਤਰ ਵੱਲੋਂ ਜਾਰੀ ਪੱਤਰ 28 ਸਤੰਬਰ ਅਨੁਸਾਰ ਰਿਟਾਇਰਡ ਸਾਥੀਆਂ ਨੂੰ ਬਿਨਾਂ ਹਸਪਤਾਲ ਦਾਖਲਾ ਸਕੀਮ ਤਹਿਤ ਮਿਲਣ ਵਾਲਾ 1000 ਰੁਪਏ ਪ੍ਰਤੀ ਮਹੀਨਾ ਮੈਡੀਕਲ ਅਲਾਉਂਸ 1 ਅਕਤੂਬਰ 2026 ਤੋਂ ਪੈਨਸ਼ਨ ਵਿੱਚੋਂ ਕੱਟਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਫ਼ੈਸਲੇ ਦੇ ਵਿਰੋਧ ਵਿੱਚ ਪੈਨਸ਼ਨਰਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਜਤਾਇਆ ਅਤੇ ਮੰਗ ਕੀਤੀ ਕਿ ਇਹ ਪੱਤਰ ਤੁਰੰਤ ਵਾਪਸ ਲਿਆ ਜਾਵੇ ਅਤੇ 1000 ਰੁਪਏ ਮੈਡੀਕਲ ਅਲਾਉਂਸ ਪਹਿਲਾਂ ਵਾਂਗ ਜਾਰੀ ਰੱਖਿਆ ਜਾਵੇ। ਇਸ ਮੌਕੇ ਨਵਾਂਸ਼ਹਿਰ ਦੇ ਪ੍ਰਧਾਨ ਲੱਖੀ, ਨਿਰਮਲ ਪਾਲ ਸਰਕਲ ਸਕੱਤਰ, ਸਤੀਸ਼ ਕਾਲੀਆ ਬ੍ਰਾਂਚ ਕੈਸ਼ੀਅਰ, ਪਾਲ ਸਿੰਘ, ਸਰਬਜੀਤ ਸਿੰਘ, ਮਨਜੀਤ ਸਿੰਘ, ਰਮੇਸ਼ ਚੰਦਰ ਅਤੇ ਹੋਰਨਾਂ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਜੇਕਰ ਸਾਡੀ ਮੰਗ ਨਾ ਮੰਨੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਦੇਸ਼ ਭਰ ਵਿੱਚ ਲਗਾਤਾਰ 30 ਦਿਨ ਕਾਲੀ ਪੱਟੀ ਬੰਨ੍ਹ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।