10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਦਾਣਾ ਮੰਡੀ ਬਲਾਚੌਰ ਵਿਖੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ

ਬਲਾਚੌਰ, 8 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਦਾਣਾਂ ਮੰਡੀ ਬਲਾਚੌਰ ਵਿਖੇ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਉਚੇਚੇ ਤੌਰ ‘ਤੇ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿਚ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਆਏ ਹੋਏ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸੁਝਾਅ ਸੁਣੇ।

Ad Position 21
No active advertisement
ਅਜੀਤ ਡੈਸਕ 09-10-2026
ਬਲਾਚੌਰ, 8 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਦਾਣਾਂ ਮੰਡੀ ਬਲਾਚੌਰ ਵਿਖੇ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਉਚੇਚੇ ਤੌਰ ‘ਤੇ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿਚ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਆਏ ਹੋਏ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸੁਝਾਅ ਸੁਣੇ। ਇਸ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਿਧਾਇਕਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਸੁਕਾ ਕੇ ਅਤੇ ਸਾਫ਼-ਸੁਥਰੀ ਕਰਕੇ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੀ ਸਹੂਲਤ ਨੂੰ ਪਹਿਲ ਦੇ ਆਧਾਰ ‘ਤੇ ਰੱਖਦਿਆਂ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ ਰੱਖਿਆ ਜਾਵੇ। ਖਰੀਦ ਸ਼ੁਰੂ ਹੋਣ ਦੇ ਮੌਕੇ ‘ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੇਠੀ ਉਧਨਵਾਲ ਤੇ ਨਗਰ ਕੌਂਸਲ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੰਡੀ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਸਹੂਲਤਾਂ ਲਈ ਮਾਰਕੀਟ ਕਮੇਟੀ ਤੇ ਕੌਂਸਲ ਪ੍ਰਸ਼ਾਸਨ ਪੂਰੀ ਤਰ੍ਹਾਂ ਤੱਤਪਰ ਹੈ।ਇਸ ਮੌਕੇ ਰਾਮਪਾਲ ਮਹੈਸੀ, ਜਸਵਿੰਦਰ ਸਿਆਣ, ਹਲਕਾ ਪ੍ਰਧਾਨ ਐਸ.ਸੀ ਵਿੰਗ ਕੁਲਦੀਪ ਸਿੰਘ, ਸੁਰਿੰਦਰ ਸੀਹਮਾਰ, ਅਨਿਲ ਕੁਮਾਰ, ਰਾਮਾ ਧੀਮਾਨ, ਵਿਸ਼ੂ ਰਾਣਾ ਤੋਂ ਇਲਾਵਾ ਡੀ. ਐਸ. ਐਫ. ਓ. ਮਨਜੀਤ ਸਿੰਘ, ਪਰਮਿੰਦਰ ਗੁੱਜਰ, ਸੈਕਟਰੀ ਹਰਪ੍ਰੀਤ ਸਿੰਘ, ਚਮਨ ਕੁਮਾਰ, ਰਘਵੀਰ ਸਿੰਘ ਅਤੇ ਵੱਡੀ ਗਿਣਤੀ ਵਿਚ ਆੜ੍ਹਤੀਏ, ਕਿਸਾਨ ਤੇ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਗੈਰ-ਸਮਾਜਿਕ ਤੱਤਾਂ ’ਤੇ ਨਕੇਲ ਕੱਸਣ ਦੀ ਕੀਤੀ ਤਿਆਰੀ ਅਗਲੀ ਖ਼ਬਰ ਬਲਾਚੌਰ ’ਚ ਭਾਜਪਾ ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ
Ad Position 24