09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ਼ੇਰੇ ਪੰਜਾਬ ਟੋਲ ਪਲਾਜ਼ਾ ਬੱਛੂਆਂ ਵਰਕਰ ਯੂਨੀਅਨ ਵਲੋਂ ਕਮੇਟੀ ਦਾ ਮੁੜ ਗਠਨ

ਕਾਠਗੜ੍ਹ, 8 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸ਼ੇਰੇ ਪੰਜਾਬ ਟੋਲ ਪਲਾਜ਼ਾ ਵਰਕਰ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਟੋਲ ਪਲਾਜ਼ਾ ਬੱਛੂਆਂ ਵਿਖੇ ਕੀਤੀ ਗਈ। ਇਹ ਮੀਟਿੰਗ ਯੂਨੀਅਨ ਦੇ ਸੂਬਾ ਪ੍ਰਧਾਨ ਬਾਈ ਨਛੱਤਰ ਸਿੰਘ ਦੀ ਯੋਗ ਅਗਵਾਈ ਹੇਠ ਹੋਈ।

Ad Position 21
No active advertisement
ਅਜੀਤ ਡੈਸਕ 09-10-2026
ਕਾਠਗੜ੍ਹ, 8 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸ਼ੇਰੇ ਪੰਜਾਬ ਟੋਲ ਪਲਾਜ਼ਾ ਵਰਕਰ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਟੋਲ ਪਲਾਜ਼ਾ ਬੱਛੂਆਂ ਵਿਖੇ ਕੀਤੀ ਗਈ। ਇਹ ਮੀਟਿੰਗ ਯੂਨੀਅਨ ਦੇ ਸੂਬਾ ਪ੍ਰਧਾਨ ਬਾਈ ਨਛੱਤਰ ਸਿੰਘ ਦੀ ਯੋਗ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਵਰਕਰਾਂ ਦੇ ਹੱਕਾਂ, ਮਸਲਿਆਂ ਅਤੇ ਸੰਗਠਨ ਦੀ ਮਜ਼ਬੂਤੀ ’ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਟੋਲ ਪਲਾਜ਼ਾ ਬੱਛੂਆਂ ਕਮੇਟੀ ਦਾ ਮੁੜ ਗਠਨ ਕੀਤਾ। ਸੂਬਾ ਪ੍ਰਧਾਨ ਬਾਈ ਨਛੱਤਰ ਸਿੰਘ ਦੀ ਦੇਖ-ਰੇਖ ਹੇਠ ਹਰਪ੍ਰੀਤ ਸਿੰਘ (ਹੈਪੀ) ਨੂੰ ਸਰਬਸੰਮਤੀ ਨਾਲ ਬੱਛੂਆਂ ਟੋਲ ਪਲਾਜ਼ਾ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ। ਇਸ ਦੇ ਨਾਲ ਹੀ ਕਮੇਟੀ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 20 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ, ਜਿਸ ਵਿਚ ਵਾਈਸ ਪ੍ਰਧਾਨ ਵਜੋਂ ਰੋਹਿਤ ਘਈ, ਕੈਸ਼ੀਅਰ ਵਜੋਂ ਕੁਲਵਿੰਦਰ ਸਿੰਘ ਅਤੇ ਜਨਰਲ ਸਕੱਤਰ ਵਜੋਂ ਵਰੁਣ ਆਨੰਦ ਨੂੰ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਹਰਪ੍ਰੀਤ ਸਿੰਘ ਨੇ ਸੂਬਾ ਲੀਡਰਸ਼ਿਪ ਤੇ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਵਰਕਰਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਤਤਪਰ ਰਹਿਣਗੇ ਅਤੇ ਯੂਨੀਅਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਮੀਟਿੰਗ ਦੇ ਅਖੀਰ ਵਿਚ ਸੂਬਾ ਪ੍ਰਧਾਨ ਬਾਈ ਨਛੱਤਰ ਸਿੰਘ ਨੇ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੱਤੀ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਆਪਣੀਆਂ ਮੰਗਾਂ ਤੇ ਹੱਕਾਂ ਲਈ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਕਮਲਜੀਤ ਸਿੰਘ ਪ੍ਰਧਾਨ ਬਹਿਰਾਮ ਟੋਲ, ਰਾਹੁਲ ਖੁੱਲਰ, ਨਿਰਮਲ ਸਿੰਘ ਨਿੰਮਾ ਭਰਥਲਾ ਆਦਿ ਲੀਡਰਸ਼ਪਿ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਰਾਏਪੁਰ ਡੱਬਾ ਵਿਖੇ ਵਿਸ਼ਾਲ ਜਾਗਰਣ ਤੇ ਭੰਡਾਰਾ 19 ਨੂੰ ਅਗਲੀ ਖ਼ਬਰ ਗਾਇਕ ਜਸਵੀਰ ਸ਼ੀਰਾ ਦਾ ਭਜਨ ‘ਰੱਬ ਦਾ ਨਾਮ’ ਜਾਰੀ
Ad Position 24