ਜ਼ਿਲ੍ਹੇ ਅੰਦਰ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ
ਨਵਾਂਸ਼ਹਿਰ, 9 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ, ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ।
ਅਜੀਤ ਡੈਸਕ
10-10-2026