ਜਸਮੀਤ ਸਿੰਘ ਅਭੀ ਨਾਰੰਗ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ
ਨਵਾਂਸ਼ਹਿਰ, 9 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਟਕਸਾਲੀ ਪਰਿਵਾਰ ਦੇ ਨੌਜਵਾਨ ਆਗੂ ਜਸਮੀਤ ਸਿੰਘ ਅਬੀ ਨਾਰੰਗ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਟਰੇਡ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਸਮੂਹ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ। ਇਸ ਮੌਕੇ ਅਭੀ ਨਰੰਗ ਨੇ ਕਿਹਾ ਕਿ ਜੋ ਵੀ ਮੈਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਨਵਾਂਸ਼ਹਿਰ, 9 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਟਕਸਾਲੀ ਪਰਿਵਾਰ ਦੇ ਨੌਜਵਾਨ ਆਗੂ ਜਸਮੀਤ ਸਿੰਘ ਅਬੀ ਨਾਰੰਗ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਟਰੇਡ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਸਮੂਹ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ। ਇਸ ਮੌਕੇ ਅਭੀ ਨਰੰਗ ਨੇ ਕਿਹਾ ਕਿ ਜੋ ਵੀ ਮੈਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਐਨ. ਕੇ. ਸ਼ਰਮਾ ਸਾਬਕਾ ਵਿਧਾਇਕ ਅਤੇ ਉਦਯੋਗ ਟਰੇਡ ਵਿੰਗ ਪੰਜਾਬ ਪ੍ਰਧਾਨ ਵਲੋਂ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ, ਹਨੀ ਟੌਂਸਾ, ਸਤਨਾਮ ਸਿੰਘ ਲਾਦੀਆਂ, ਸੀਨੀਅਰ ਆਗੂ ਕੁਲਜੀਤ ਸਿੰਘ ਲੱਕੀ, ਕੌਂਸਲਰ ਪਰਮ ਸਿੰਘ ਖਾਲਸਾ, ਤਰਲੋਕ ਸਿੰਘ ਸੇਠੀ, ਭੁਪਿੰਦਰ ਸਿੰਘ ਸਿੰਬਲੀ, ਜਰਨੈਲ ਸਿੰਘ ਖਾਲਸਾ, ਮਨਮੋਹਨ ਸਿੰਘ ਗੁਲਾਟੀ ਅਤੇ ਹੋਰ ਆਗੂਆਂ ਨੇ ਜਸਮੀਤ ਸਿੰਘ ਅਬੀ ਨਾਰੰਗ ਨੂੰ ਵਪਾਰ ਵਿੰਗ ਦਾ ਜਿਲਾ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ ਦਿੱਤੀ।