09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮੁੱਖ ਮੰਤਰੀ ਪੰਜਾਬ ਵਲੋਂ ਐਸ. ਐਚ. ਓ. ਬਹਿਰਾਮ ਚੌਧਰੀ ਰਾਮ ਪਾਲ ਨੂੰ ਚੰਗੀਆਂ ਸੇਵਾਵਾਂ ਬਦਲੇ ਕੀਤਾ ਸਨਮਾਨਿਤ

ਬਲਾਚੌਰ, 9 ਅਕਤੂਬਰ (ਨਰੇਸ਼ ਧੌਲ)-ਪਿਛਲੇ ਦਿਨੀਂ ਪੰਜਾਬ ਪੁਲਿਸ ਅਕੈਡਮੀ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਾਜ ਪੱਧਰੀ ਸਮਾਗਮ ਕਰਵਾਇਆ, ਜਿਸ ਵਿਚ ਪੁਲਿਸ ਵਿਭਾਗ ਵਿਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿਚ ਵਧੀਆ ਸੇਵਾਵਾਂ ਦੇਣ ਵਾਲੇ ਅਫਸਰਾਂ ਤੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਤਹਿਤ ਬਲਾਚੌਰ ਇਲਾਕੇ ਦੇ ਪਿੰਡ ਚੰਦਿਆਣੀ ਕਲਾਂ ਦੇ ਜੰਮਪਲ ਚੌਧਰੀ ਰਾਮ ਪਾਲ ਭੂੰਬਲਾ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸਨਮਾਨ ਵਜੋਂ ਨਕਦ ਹਜ਼ਾਰਾਂ ਰੁਪਏ ਦੀ ਰਾਸ਼ੀ ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।

Ad Position 21
No active advertisement
ਅਜੀਤ ਡੈਸਕ 10-10-2026
ਬਲਾਚੌਰ, 9 ਅਕਤੂਬਰ (ਨਰੇਸ਼ ਧੌਲ)-ਪਿਛਲੇ ਦਿਨੀਂ ਪੰਜਾਬ ਪੁਲਿਸ ਅਕੈਡਮੀ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਾਜ ਪੱਧਰੀ ਸਮਾਗਮ ਕਰਵਾਇਆ, ਜਿਸ ਵਿਚ ਪੁਲਿਸ ਵਿਭਾਗ ਵਿਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿਚ ਵਧੀਆ ਸੇਵਾਵਾਂ ਦੇਣ ਵਾਲੇ ਅਫਸਰਾਂ ਤੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਤਹਿਤ ਬਲਾਚੌਰ ਇਲਾਕੇ ਦੇ ਪਿੰਡ ਚੰਦਿਆਣੀ ਕਲਾਂ ਦੇ ਜੰਮਪਲ ਚੌਧਰੀ ਰਾਮ ਪਾਲ ਭੂੰਬਲਾ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸਨਮਾਨ ਵਜੋਂ ਨਕਦ ਹਜ਼ਾਰਾਂ ਰੁਪਏ ਦੀ ਰਾਸ਼ੀ ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ ਸਨਮਾਨਿਤ ਐਸ. ਐਚ. ਓ. ਚੌਧਰੀ ਰਾਮ ਪਾਲ ਭੂੰਬਲਾ ਇਲਾਕੇ ਦੀ ਮਾਣਯੋਗ ਸ਼ਖ਼ਸੀਅਤ ਭਗਤ ਚਰਨਜੀਤ ਭਾਟੀਆ ਆਦੋਆਣਾ ਕੈਨੇਡਾ ਵਾਲਿਆਂ ਦੇ ਭਾਣਜੇ ਹਨ ਜੋ ਕਿ ਹੁਣ ਥਾਣਾ ਬਹਿਰਾਮ ਦੇ ਇੰਚਾਰਜ ਹਨ। ਇਸ ਸੰਬੰਧੀ ਚੌਧਰੀ ਰਾਮ ਪਾਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਇਸ ਦਾ ਸਿਹਰਾ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ, ਸ਼ਹੀਦ ਭਗਤ ਸਿੰਘ ਨਗਰ ਦੇ ਐਸ. ਐਸ. ਪੀ ਤੁਸ਼ਾਰ ਗੁਪਤਾ ਤੇ ਥਾਣਾ ਬੰਗਾ ਦੇ ਡੀ. ਐਸ. ਪੀ. ਹਰਜੀਤ ਸਿੰਘ ਰੰਧਾਵਾ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੇਰੀ ਕਾਬਲੀਅਤ ਨੂੰ ਪਛਾਣਦੇ ਹੋਏ ਮੈਨੂੰ ਇਸ ਲਾਇਕ ਸਮਝਿਆ। ਰਾਮ ਪਾਲ ਐਸ. ਆਈ. ਨੇ ਦੱਸਿਆ ਕਿ ਪੰਜਾਬ ’ਚੋਂ 1 0 ਮੁੱਖ ਥਾਣਾ ਅਫਸਰਾਂ ਨੂੰ ਮੁੱਖ ਮੰਤਰੀ ਵਲੋਂ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵਿਚ ਉਨ੍ਹਾਂ ਦਾ ਵੀ ਨਾਂਅ ਸ਼ਾਮਿਲ ਸੀ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਮਹਾਂ ਰੈਲੀ ’ਚ ਵੱਡੀ ਗਿਣਤੀ ’ਚ ਐਨ.ਪੀ.ਐਸ. ਕਰਮਚਾਰੀ ਸ਼ਮੂਲੀਅਤ ਕਰਨਗੇ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ਬੰਗਾ ਦੇ ਵਿਦਿਆਰਥੀਆਂ ਲਗਾਇਆ ਐਡਵੈਂਚਰ ਪਾਰਕ ਜ਼ੈਪ ਲੁਧਿਆਣਾ ਦਾ ਟੂਰ
Ad Position 24