ਨਵਾਂਸ਼ਹਿਰ ਦੇ ਸੀਨੀਅਰ ‘ਆਪ’ ਆਗੂ ਨਿਸ਼ਾਨਵੀਰ ਸਿੰਘ ਅਕਾਲੀ ਦਲ ’ਚ ਸ਼ਾਮਿਲ
ਨਵਾਂਸ਼ਹਿਰ, 10 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਦੇ ਸੀਨੀਅਰ ਆਮ ਆਦਮੀ ਪਾਰਟੀ ਦੇ ਆਗੂ ਬਲਾਕ ਸੰਗਠਨ ਪ੍ਰਧਾਨ ਨਿਸ਼ਾਨਵੀਰ ਸਿੰਘ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋ ਗਏ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ’ਚ ਕੀਤਾ।
ਨਵਾਂਸ਼ਹਿਰ, 10 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਦੇ ਸੀਨੀਅਰ ਆਮ ਆਦਮੀ ਪਾਰਟੀ ਦੇ ਆਗੂ ਬਲਾਕ ਸੰਗਠਨ ਪ੍ਰਧਾਨ ਨਿਸ਼ਾਨਵੀਰ ਸਿੰਘ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋ ਗਏ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ’ਚ ਕੀਤਾ। ਇਸ ਮੌਕੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਸ਼ਾਮਿਲ ਹੋਈ। ਦਰਜਨਾਂ ਪੰਚਾਇਤਾਂ ਸਮੇਤ ਨਿਸ਼ਾਨਵੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਆਖਿਆ ਕਿ ਪੰਜਾਬ ਦੇ ਹਿੱਤ ਸ਼੍ਰੋਮਣੀ ਅਕਾਲੀ ਦਲ ਨਾਲ ਹੀ ਸੁਰੱਖਿਅਤ ਹਨ। ਉਨ੍ਹਾਂ ਆਖਿਆ ਕੇ ਆਮ ਆਦਮੀ ਪਾਰਟੀ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਇਸ ਕਰਕੇ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਿਲ ਹੋਏ ਹਨ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਅਜਿਹੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਤੇ ਹੱਕਾਂ ਲਈ ਲੰਬੀ ਲੜਾਈ ਲੜੀ ਹੈ। ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਨਮਾਨ ਕੀਤਾ ਤੇ ਆਖਿਆ ਕਿ ਨਿਸ਼ਾਨਵੀਰ ਸਿੰਘ ਨੂੰ ਨਵਾਂਸ਼ਹਿਰ ਹਲਕੇ ’ਚ ਵੱਡੀ ਜਿੰਮੇਵਾਰੀ ਦਿੱਤੀ ਜਾਵੇਗੀ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚ ਤੇ ਪਾਰਟੀ ਦੇ ਅਹੁਦੇਦਾਰ ਵੀ ਸ਼ਾਮਿਲ ਹੋਏ।