12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕੌਮਾਂਤਰੀ ਬਾਲੜੀ ਦਿਵਸ ਮੌਕੇ ਲੜਕੀਆਂ ਦੇ ਸਿਹਤਮੰਦ ਭਵਿੱਖ ਪ੍ਰਤੀ ਜਾਗਰੂਕਤਾ ਦਾ ਦਿੱਤਾ ਸੱਦਾ

ਨਵਾਂਸ਼ਹਿਰ, 11 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਕੌਮਾਂਤਰੀ ਬਾਲੜੀ ਦਿਵਸ ਮੌਕੇ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਅਮਨ ਸੂਦ ਨੇ ਲੋਕਾਂ ਨੂੰ ਲੜਕੀਆਂ ਦੀ ਸਿਹਤ ਅਤੇ ਪੋਸ਼ਣ ਪ੍ਰਤੀ ਜਾਗਰੂਕ ਹੋਣ ਦੀ ਅਪੀਲ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 12-10-2026
ਨਵਾਂਸ਼ਹਿਰ, 11 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਕੌਮਾਂਤਰੀ ਬਾਲੜੀ ਦਿਵਸ ਮੌਕੇ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਅਮਨ ਸੂਦ ਨੇ ਲੋਕਾਂ ਨੂੰ ਲੜਕੀਆਂ ਦੀ ਸਿਹਤ ਅਤੇ ਪੋਸ਼ਣ ਪ੍ਰਤੀ ਜਾਗਰੂਕ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਸਿਹਤਮੰਦ ਵਾਤਾਵਰਨ, ਸੰਤੁਲਿਤ ਖੁਰਾਕ, ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਡਾ. ਸੂਦ ਨੇ ਕਿਹਾ ਕਿ ਕਿਸ਼ੋਰ ਅਵਸਥਾ ਦੌਰਾਨ ਲੜਕੀਆਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਉਮਰ ਵਿਚ ਸਰੀਰਕ ਤੇ ਮਾਨਸਿਕ ਤਬਦੀਲੀਆਂ ਆਉਂਦੀਆਂ ਹਨ, ਇਸ ਲਈ ਉਨ੍ਹਾਂ ਨੂੰ ਸਹੀ ਸਿਹਤ ਜਾਣਕਾਰੀ, ਪੌਸ਼ਟਿਕ ਖੁਰਾਕ ਤੇ ਲੋੜ ਅਨੁਸਾਰ ਡਾਕਟਰੀ ਸਲਾਹ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਲੜਕੀਆਂ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣ ਤੇ ਬਿਨਾਂ ਕਿਸੇ ਝਿਜਕ ਦੇ ਉਨ੍ਹਾਂ ਨੂੰ ਸਿਹਤ ਸੇਵਾਵਾਂ ਤੱਕ ਪਹੁੰਚਾਉਣ। ਉਨ੍ਹਾਂ ਕੌਮਾਂਤਰੀ ਬਾਲੜੀ ਦਿਵਸ ਦੇ ਵਿਸ਼ੇ ਨੂੰ ਛੂਹਦਿਆਂ ਦੱਸਿਆ ਕਿ ਇਸ ਸਾਲ ਦਾ ਵਿਸ਼ਾ “ਬਾਲ ਵਿਆਹ ਨੂੰ ਖ਼ਤਮ ਕਰਨਾ ਅਤੇ ਲੜਕੀਆਂ ਦੇ ਅਧਿਕਾਰਾਂ ਵਿਚ ਨਿਵੇਸ਼ ਕਰਨਾ” ਹੈ। ਬਾਲ ਵਿਆਹ ਲੜਕੀਆਂ ਦੀ ਸਿੱਖਿਆ, ਸਿਹਤ ਤੇ ਭਵਿੱਖ ’ਤੇ ਮਾੜਾ ਅਸਰ ਪਾ ਸਕਦਾ ਹੈ। ਇਸ ਲਈ ਪਰਿਵਾਰਾਂ ਤੇ ਸਮਾਜ ਨੂੰ ਬਾਲ ਵਿਆਹ ਦੀ ਰੋਕਥਾਮ ਲਈ ਜਾਗਰੂਕ ਹੋਣਾ ਚਾਹੀਦਾ ਹੈ ਅਤੇ ਲੜਕੀਆਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੜਕੀਆਂ ਦੀ ਸਿਹਤ ਸੰਬੰਧੀ ਕਿਸੇ ਵੀ ਸਮੱਸਿਆ ਲਈ ਨੇੜਲੇ ਸਰਕਾਰੀ ਸਿਹਤ ਕੇਂਦਰ ਤੋਂ ਸਲਾਹ ਤੇ ਉਪਲੱਬਧ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ।
Ad Position 22
No active advertisement
ਪਿਛਲੀ ਖ਼ਬਰ ਰੂਪ ਲਾਲ ਚੇਤਾ ਦੀ ਅਗਵਾਈ ’ਚ ਚੰਡੀਗੜ੍ਹ ਲਈ ਕਾਫਲਾ ਰਵਾਨਾ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕਮੇਟੀ ਦੀ ਪਹਿਲੀ ਮੀਟਿੰਗ 17 ਨੂੰ
Ad Position 24