ਸਕੂਲ ਆਫ਼ ਐਮੀਨੈਂਸ ਵਿਖੇ ਜਨਗਣਨਾ ਦੇ ਦੂਜੇ ਪੜਾਅ ਸੰਬੰਧੀ ਤਿੰਨ ਰੋਜ਼ਾ ਸਿਖਲਾਈ ਸਫ਼ਲਤਾਪੂਰਵਕ ਸਮਾਪਤ
ਨਵਾਂਸ਼ਹਿਰ, 11 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸਕੂਲ ਆਫ਼ ਐਮੀਨੈਂਸ ਵਿਖੇ ਜਨਗਣਨਾ ਦੇ ਦੂਜੇ ਪੜਾਅ ਨੂੰ ਸੁਚਾਰੂ ਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਨਾਲ ਦੂਜੇ ਬੈਚ ਦੀ ਤਿੰਨ ਰੋਜ਼ਾ ਸਿਖਲਾਈ ਕਰਵਾਈ ਗਈ। ਇਸ ਦੌਰਾਨ ਸਿਖਿਆਰਥੀਆਂ ਨੂੰ ਜਨਗਣਨਾ ਨਾਲ ਸੰਬੰਧਤ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਫੀਲਡ ਵਿਚ ਕੰਮ ਕਰਨ ਦੀ ਪ੍ਰਕਿਰਿਆ ਬਾਰੇ ਸਿਖਲਾਈ ਪ੍ਰਦਾਨ ਕੀਤੀ ਗਈ।
ਨਵਾਂਸ਼ਹਿਰ, 11 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸਕੂਲ ਆਫ਼ ਐਮੀਨੈਂਸ ਵਿਖੇ ਜਨਗਣਨਾ ਦੇ ਦੂਜੇ ਪੜਾਅ ਨੂੰ ਸੁਚਾਰੂ ਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਨਾਲ ਦੂਜੇ ਬੈਚ ਦੀ ਤਿੰਨ ਰੋਜ਼ਾ ਸਿਖਲਾਈ ਕਰਵਾਈ ਗਈ। ਇਸ ਦੌਰਾਨ ਸਿਖਿਆਰਥੀਆਂ ਨੂੰ ਜਨਗਣਨਾ ਨਾਲ ਸੰਬੰਧਤ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਫੀਲਡ ਵਿਚ ਕੰਮ ਕਰਨ ਦੀ ਪ੍ਰਕਿਰਿਆ ਬਾਰੇ ਸਿਖਲਾਈ ਪ੍ਰਦਾਨ ਕੀਤੀ ਗਈ। ਸਿਖਲਾਈ ਦੌਰਾਨ ਫੀਲਡ ਟ੍ਰੇਨਰ ਸਰਦਾਰ ਹਰਮਿੰਦਰ ਸਿੰਘ ਉੱਪਲ, ਜਸਵੀਰ ਸਿੰਘ, ਬਲਵੀਰ ਸਿੰਘ ਭੁੱਲਰ, ਜਤਿੰਦਰ ਜੋਸ਼ੀ, ਅਜੇ ਕੁਮਾਰ, ਟੀ. ਏ. ਵਿਨੈ ਤੇ ਹਰਮਨ ਨੇ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਸਿਖਿਆਰਥੀਆਂ ਨੂੰ ਜਨਗਣਨਾ ਦੇ ਕੰਮ ਨਾਲ ਸੰਬੰਧਤ ਜ਼ਰੂਰੀ ਜਾਣਕਾਰੀਆਂ ਪ੍ਰਦਾਨ ਕੀਤੀਆਂ। ਸਿਖਲਾਈ ਦੇ ਆਖ਼ਰੀ ਦਿਨ ਚੰਡੀਗੜ੍ਹ ਤੋਂ ਪਹੁੰਚੇ ਸੱਤਿਆ ਨਾਰਾਇਣ, ਸਟੈਟਿਸਟੀਕਲ ਇਨਵੈਸਟੀਗੇਟਰ ਤੇ ਜ਼ਿਲ੍ਹਾ ਮਾਸਟਰ ਟ੍ਰੇਨਰ ਹਰਜਿੰਦਰ ਸਿੰਘ ਗਿੱਲ ਨੇ ਸਿਖਲਾਈ ਕੇਂਦਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸਿਖਲਾਈ ਦੀ ਕਾਰਵਾਈ ਦਾ ਜਾਇਜ਼ਾ ਲਿਆ ਤੇ ਚੱਲ ਰਹੇ ਸਿਖਲਾਈ ਪ੍ਰੋਗਰਾਮ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਕਾਰਵਾਈ ਵਧੀਆ ਰਹੀ। ਇਸ ਦਾ ਉਦੇਸ਼ ਸਿਖਿਆਰਥੀਆਂ ਨੂੰ ਜਨਗਣਨਾ ਦੇ ਦੂਜੇ ਪੜਾਅ ਲਈ ਲੋੜੀਂਦੀ ਜਾਣਕਾਰੀ ਤੇ ਵਿਹਾਰਕ ਸਮਝ ਪ੍ਰਦਾਨ ਕਰਨਾ ਸੀ, ਤਾਂ ਜੋ ਜਨਗਣਨਾ ਦਾ ਕੰਮ ਸਹੀ, ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।