11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਗੁਣਾਚੌਰ ਵਿਖੇ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਨਵਾਂਸ਼ਹਿਰ, 11 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਗੁਣਾਚੌਰ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ, ਜਿਸ ਵਿਚ ਨਸ਼ਿਆਂ ਖ਼ਿਲਾਫ਼ ਮੁਹਿੰਮ ਦੇ ਮੁੱਖ ਬੁਲਾਰੇ ਡਾ. ਨਵਕਾਂਤ ਭਰੋਮਜਾਰਾ ਬਲਾਕ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 12-10-2026
ਨਵਾਂਸ਼ਹਿਰ, 11 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਗੁਣਾਚੌਰ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ, ਜਿਸ ਵਿਚ ਨਸ਼ਿਆਂ ਖ਼ਿਲਾਫ਼ ਮੁਹਿੰਮ ਦੇ ਮੁੱਖ ਬੁਲਾਰੇ ਡਾ. ਨਵਕਾਂਤ ਭਰੋਮਜਾਰਾ ਬਲਾਕ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ। ਉਨ੍ਹਾਂ ਦਾ ਸਵਾਗਤ ਪਿੰਡ ਦੇ ਸਰਪੰਚ ਤਲਵਿੰਦਰ ਸਿੰਘ ਸ਼ੇਰਗਿੱਲ ਤੇ ਬੀ. ਡੀ. ਪੀ. ਓ. ਦਫ਼ਤਰ ਤੋਂ ਆਏ ਗ੍ਰਾਮ ਸੇਵਕ ਕੁਲਵਿੰਦਰ ਸਿੰਘ ਨੇ ਕੀਤਾ। ਇਸ ਮੌਕੇ ਸਮੂਹ ਪਿੰਡ ਨਿਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਡਾ. ਨਵਕਾਂਤ ਭਰੋਮਜਾਰਾ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਸਾਡਾ ਮੁੱਖ ਮਕਸਦ ਹੈ ਅਤੇ ਇਸ ਵਿਚ ਹਰ ਪੰਜਾਬੀ ਦੀ ਹਿੱਸੇਦਾਰੀ ਅਤੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪਿੰਡ ਨਿਵਾਸੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਇਸ ਸੰਬੰਧੀ ਇਕ ਮੋਬਾਈਲ ਨੰਬਰ ਵੀ ਜਾਰੀ ਕੀਤਾ। ਲੋਕ ਨਸ਼ਾ ਤਸਕਰਾਂ ਦੀ ਜਾਣਕਾਰੀ ਬੰਗਾ ਵਿਧਾਇਕ ਡਾ. ਸੁਖਵਿੰਦਰ ਸੁੱਖੀ, ਬੰਗਾ ਦੇ ਡੀ. ਐਸ. ਪੀ. ਹਰਜੀਤ ਸਿੰਘ ਰੰਧਾਵਾ ਜਾਂ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰਾਂ ਨਾਲ ਵੀ ਰਾਬਤਾ ਕਾਇਮ ਕਰ ਕੇ ਦੇ ਸਕਦੇ ਹਨ। ਇਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਪੈਂਫਲਟ ਵੀ ਵੰਡੇ ਗਏ। ਸਰਪੰਚ ਤਲਵਿੰਦਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਜਦੋਂ ਥਾਣਾ ਮੁਕੰਦਪੁਰ ਵਿਖੇ ਐਸ. ਐਚ. ਓ. ਮਹਿੰਦਰ ਸਿੰਘ ਤਾਇਨਾਤ ਸਨ ਤਾਂ ਉਨ੍ਹਾਂ ਬਹੁਤ ਮਿਹਨਤ ਕਰਕੇ ਇਲਾਕੇ ਵਿਚ ਨਸ਼ਿਆਂ ਨੂੰ ਨੱਥ ਪਾਈ ਸੀ ਪਰ ਹੁਣ ਫਿਰ ਨਸ਼ਾ ਆਮ ਵਿਕ ਰਿਹਾ ਹੈ, ਇਸ ’ਤੇ ਕੰਟਰੋਲ ਜ਼ਰੂਰੀ ਹੈ। ਇਸ ਮੌਕੇ ਸ਼ਿਵ ਰਾਮ ਚੌਹਾਨ ਮੈਂਬਰ ਬਲਾਕ ਸੰਮਤੀ, ਪੰਚ ਅਮਨਦੀਪ ਸਿੰਘ ਗੋਸਲ, ਸੰਦੀਪ ਸਿੰਘ ਝੱਜ, ਵਿਪਿਨ ਕੁਮਾਰ ਅਤੇ ਭਾਰੀ ਗਿਣਤੀ ਵਿਚ ਔਰਤਾਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਰਿਟਾਇਰਡ ਮੁਲਾਜ਼ਮ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ
Ad Position 24