11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ

ਨਵਾਂਸ਼ਹਿਰ, 11 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਚੰਡੀਗੜ੍ਹ ਦੇ ਸੈਕਟਰ 32 ਵਿਖੇ ਕਰਵਾਏ ਇਕ ਸਮਾਗਮ ਵਿਚ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਦੇ ਪ੍ਰਤੀਨਿਧੀਆਂ ਤੇ ਸਹਾਇਤਾ ਕਮੇਟੀਆਂ ਨੂੰ ਸਨਮਾਨਿਤ ਕੀਤਾ। ਸਮਾਗਮ ਦੀ ਪ੍ਰਧਾਨਗੀ ਪੰਜਾਬ ਤੇ ਚੰਡੀਗੜ੍ਹ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 12-10-2026
ਨਵਾਂਸ਼ਹਿਰ, 11 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਚੰਡੀਗੜ੍ਹ ਦੇ ਸੈਕਟਰ 32 ਵਿਖੇ ਕਰਵਾਏ ਇਕ ਸਮਾਗਮ ਵਿਚ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਦੇ ਪ੍ਰਤੀਨਿਧੀਆਂ ਤੇ ਸਹਾਇਤਾ ਕਮੇਟੀਆਂ ਨੂੰ ਸਨਮਾਨਿਤ ਕੀਤਾ। ਸਮਾਗਮ ਦੀ ਪ੍ਰਧਾਨਗੀ ਪੰਜਾਬ ਤੇ ਚੰਡੀਗੜ੍ਹ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਕੀਤੀ। ਇਸੇ ਸਮਾਗਮ ਵਿਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਹਿਸੀਲ ਨਵਾਂਸ਼ਹਿਰ ਦੇ ਮੁਬਾਰਕਪੁਰ ਪਿੰਡ ਦੇ ਵਸਨੀਕ ਕੇਸਰ ਸਿੰਘ ਨੂੰ ਆਪਣੀ ਪਤਨੀ ਕੁਲਬੀਰ ਕੌਰ ਦੀ ਦੇਹ ਦਾਨ ਕਰਨ ਤੇ ਪੁੰਨੂਮਾਜਾਰਾ ਪਿੰਡ ਦੇ ਵਸਨੀਕ ਅਵਤਾਰ ਸਿੰਘ ਨੂੰ ਆਪਣੀ ਪਤਨੀ ਗੁਰਮੇਲ ਕੌਰ ਦੀ ਦੇਹ ਦਾਨ ਕਰਨ ਲਈ ਯਾਦਗਾਰੀ ਚਿੰਨ੍ਹ ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਟਿੱਪਣੀ ਕੀਤੀ ਕਿ ਲੱਖਾਂ ਵਿਚੋਂ ਬਹੁਤ ਘੱਟ ਲੋਕ ਆਪਣੇ ਸਰੀਰ ਦਾਨ ਕਰਦੇ ਹਨ ਅਤੇ ਕਰਵਾਉਂਦੇ ਹਨ। ਅਜਿਹੇ ਪਰਿਵਾਰ ਸਤਿਕਾਰ ਦੇ ਹੱਕਦਾਰ ਹਨ। ਸਮਾਜ ਸੇਵਕ ਰਤਨ ਕੁਮਾਰ ਜੈਨ ਨੇ ਟਿੱਪਣੀ ਕੀਤੀ ਕਿ, ਰਾਜਪਾਲ ਗੁਲਾਬਚੰਦ ਕਟਾਰੀਆ ਅਤੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ, ਸੈਕਟਰ 32, ਚੰਡੀਗੜ੍ਹ ਦੇ ਡਾਇਰੈਕਟਰ ਡਾ. ਰਵਨੀਤ ਕੌਰ ਦੇ ਯਤਨਾਂ ਤੋਂ ਪ੍ਰੇਰਿਤ ਹੋ ਕੇ, ਹੁਣ ਦਾਨ ਕੀਤੇ ਗਏ ਸਰੀਰਾਂ ਨੂੰ ਨਿੱਜੀ ਤੌਰ ’ਤੇ ਸਤਿਕਾਰ ਨਾਲ ਪ੍ਰਾਪਤ ਕੀਤਾ ਜਾਂਦਾ ਹੈ। ਰਤਨ ਕੁਮਾਰ ਜੈਨ ਨੇ ਇਸ ਯਤਨ ਵਿਚ ਸਹਾਇਤਾ ਲਈ ਰਾਜਪਾਲ ਅਤੇ ਡਾਇਰੈਕਟਰ ਡਾ. ਰਵਨੀਤ ਕੌਰ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਜੁਝਾਰ ਸਿੰਘ, ਅਵਤਾਰ ਸਿੰਘ, ਕੇਸਰ ਸਿੰਘ, ਰਤਨ ਕੁਮਾਰ ਜੈਨ ਦੋਆਬਾ ਸੇਵਾ ਸੰਮਤੀ ਦੇ ਜਨਰਲ ਸਕੱਤਰ, ਮਨਦੀਪ ਸਿੰਘ ਬਰਾੜ, ਡਾ. ਰਵਨੀਤ ਕੌਰ, ਡਾਇਰੈਕਟਰ ਅਤੇ ਪ੍ਰਿੰਸੀਪਲ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ 32, ਚੰਡੀਗੜ੍ਹ, ਸਿਹਤ ਵਿਭਾਗ ਦੇ ਅਧਿਕਾਰੀ ਅਤੇ ਸਮਾਜਿਕ ਸੰਗਠਨਾਂ ਦੇ ਨੁਮਾਇੰਦੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਗੁਣਾਚੌਰ ਵਿਖੇ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ
Ad Position 24