13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਖੇਡਾਂ ਵਤਨ ਪੰਜਾਬ ਦੀਆਂ 2026 ’ਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਬੰਗਾ, 12 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਡਾਂ ਵਤਨ ਪੰਜਾਬ ਦੀਆਂ 2026 ਦੇ ਵੱਖ-ਵੱਖ ਮੁਕਾਬਲਿਆਂ ਵਿਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਅਥਲੈਟਿਕਸ ਤੇ ਹੋਰ ਖੇਡ ਮੁਕਾਬਲਿਆਂ ਵਿਚ ਕਈ ਸਥਾਨ ਹਾਸਿਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 13-10-2026
ਬੰਗਾ, 12 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਡਾਂ ਵਤਨ ਪੰਜਾਬ ਦੀਆਂ 2026 ਦੇ ਵੱਖ-ਵੱਖ ਮੁਕਾਬਲਿਆਂ ਵਿਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਅਥਲੈਟਿਕਸ ਤੇ ਹੋਰ ਖੇਡ ਮੁਕਾਬਲਿਆਂ ਵਿਚ ਕਈ ਸਥਾਨ ਹਾਸਿਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਅਥਲੈਟਿਕਸ ਦੇ 100 ਤੇ 200 ਮੀਟਰ ਮੁਕਾਬਲਿਆਂ ਵਿਚ ਲਵਜੋਤ ਕੌਰ, ਬੀ. ਏ. ਸਮੈ. ਪੰਜਵਾਂ ਨੇ ਪਹਿਲਾ, ਇੰਦਰਜੋਤ ਕੌਰ ਐੱਮ. ਏ. ਪੰਜਾਬੀ ਨੇ 800 ਮੀਟਰ ਤੇ 1500 ਮੀਟਰ ਦੌੜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਮਹਿਕਪ੍ਰੀਤ ਕੌਰ ਬੀ. ਏ. ਸਮੈ. ਪਹਿਲਾ, ਨੇ ਡਿਸਕਸ ਥਰੋ ਵਿਚ ਪਹਿਲਾ ਜਦ ਕਿ ਸਾਨੀਆ, ਬੀ. ਏ. ਸਮੈ. ਪਹਿਲਾ ਨੇ ਸ਼ਾਟ ਪੁੱਟ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਦਿਕਸ਼ਾ ਬੀ. ਏ. ਸਮੈ. ਪਹਿਲਾ ਨੇ ਡਿਸਕਸ ਥਰੋ ਵਿਚ ਤੀਜਾ ਸਥਾਨ ਹਾਸਿਲ ਕੀਤਾ। ਲੜਕਿਆਂ ਦੇ ਮੁਕਾਬਲਿਆਂ ਵਿਚ ਸੁਰਿੰਦਰਪਾਲ ਸਿੰਘ, ਬੀ. ਕਾਮ ਸਮੈ. ਪਹਿਲਾ ਦੇ ਵਿਦ ਪਾਵਰ ਲਿਫਟਿੰਗ ਦੇ ਮੁਕਾਬਲੇ ਵਿਚੋਂ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਜਦ ਕਿ ਹਰਮਨ ਸਿੰਘ ਬੀ. ਬੀ. ਏ. ਸਮੈ. ਪਹਿਲਾ ਨੇ ਸ਼ਾਟ ਪੁੱਟ ਵਿਚ ਦੂਜਾ ਤੇ ਡਿਸਕਸ ਥਰੋ ਵਿਚ ਤੀਜਾ ਸਥਾਨ ਹਾਸਿਲ ਕੀਤਾ। ਸੁਪਨਦੀਪ ਸਿੰਘ, ਬੀ. ਏ. ਸਮੈ. ਪਹਿਲਾ ਨੇ ਟ੍ਰਿਪਲ ਜੰਪ ਵਿਚ ਦੂਜਾ ਤੇ ਪਾਵਰਲਿਫਟਿੰਗ ਵਿਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਗੌਰਵ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦੀਆਂ ਖੇਡ ਪ੍ਰਾਪਤੀਆਂ ਵਿਚ ਵਾਧਾ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਸਮੂਹ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਯੋਗ ਅਤੇ ਜਿੱਤ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਲਈ ਉਨ੍ਹਾਂ ਦੇ ਕੋਚ ਜਸਵੀਰ ਭਾਰਟਾ ਨੂੰ ਵੀ ਵਧਾਈ ਦਿੱਤੀ। ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਪੱਲਵੀ ਵਲੋਂ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਸਹਿਯੋਗ ਅਤੇ ਪ੍ਰੇਰਣਾ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭਰੋਲੀ ’ ਚ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 31 ਨੂੰ ਅਗਲੀ ਖ਼ਬਰ ਸੁੱਜੋਂ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ’ਚ ਜੋੜ ਮੇਲੇ ’ਚ ਸੰਗਤਾਂ ਨੂੰ ਪਹੁੰਚਣ ਦੀ ਅਪੀਲ-ਅੰਮ੍ਰਿਤਪਾਲ ਕੌਰ ਸਰਪੰਚ
Ad Position 24