13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸਿਵਲ ਹਸਪਤਾਲ ਐੱਸ. ਬੀ. ਐੱਸ. ਨਗਰ ਵਿਖੇ ਜਾਗਰੂਕਤਾ ਮੁਹਿੰਮ ਚਲਾਈ

ਨਵਾਂਸ਼ਹਿਰ, 13 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸਿਵਲ ਹਸਪਤਾਲ, ਐੱਸ. ਬੀ.

Ad Position 21
No active advertisement
ਅਜੀਤ ਡੈਸਕ 14-10-2026
ਨਵਾਂਸ਼ਹਿਰ, 13 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸਿਵਲ ਹਸਪਤਾਲ, ਐੱਸ. ਬੀ. ਐੱਸ. ਨਗਰ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਦੀ ਅਗਵਾਈ ਹੇਠ ਘਰੇਲੂ ਹਿੰਸਾ ਦੀ ਰੋਕਥਾਮ, ਬੇਟੀ ਬਚਾਓ ਬੇਟੀ ਪੜ੍ਹਾਓ ਯੋਜਨਾ ਅਤੇ ਚਾਈਲਡ ਹੈਲਪਲਾਈਨ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਇਸ ਮੌਕੇ ਲੋਕਾਂ ਨੂੰ ਘਰੇਲੂ ਹਿੰਸਾ ਦੇ ਵੱਖ-ਵੱਖ ਰੂਪਾਂ, ਇਸ ਤੋਂ ਪੀੜਤ ਮਹਿਲਾਵਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਨੂੰ ਮਿਲਣ ਵਾਲੀ ਸਹਾਇਤਾ ਸੰਬੰਧੀ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਘਰੇਲੂ ਹਿੰਸਾ ਨਾਲ ਸੰਬੰਧਤ ਕਿਸੇ ਵੀ ਮਾਮਲੇ ਨੂੰ ਅਣਡਿੱਠਾ ਨਾ ਕੀਤਾ ਜਾਵੇ ਅਤੇ ਪੀੜਤ ਮਹਿਲਾਵਾਂ ਨੂੰ ਲੋੜੀਂਦੀ ਸਹਾਇਤਾ ਅਤੇ ਸੁਰੱਖਿਆ ਪ੍ਰਦਾਨ ਕਰਨ ਲਈ ਸਬੰਧਤ ਵਿਭਾਗਾਂ ਨਾਲ ਸੰਪਰਕ ਕੀਤਾ ਜਾਵੇ। ਇਸ ਦੇ ਨਾਲ ਹੀ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਧੀਆਂ ਦੀ ਸਿੱਖਿਆ, ਸੁਰੱਖਿਆ, ਸਨਮਾਨ ਤੇ ਸਾਮਾਨ ਅਧਿਕਾਰਾਂ ਬਾਰੇ ਜਾਗਰੂਕ ਕੀਤਾ। ਲੋਕਾਂ ਨੂੰ ਧੀਆਂ ਅਤੇ ਪੁੱਤਰਾਂ ਨੂੰ ਬਰਾਬਰ ਮੌਕੇ ਦੇਣ ਅਤੇ ਸਮਾਜ ਵਿੱਚ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ। ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਚਾਈਲਡ ਹੈਲਪਲਾਈਨ 1098 ਬਾਰੇ ਵੀ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਦੱਸਿਆ ਗਿਆ ਕਿ ਸੰਕਟ ਵਿਚ ਫਸੇ, ਲਾਵਾਰਸ ਜਾਂ ਕਿਸੇ ਵੀ ਤਰ੍ਹਾਂ ਦੀ ਹਿੰਸਾ ਅਤੇ ਸ਼ੋਸ਼ਣ ਦਾ ਸਾਹਮਣਾ ਕਰ ਰਹੇ ਬੱਚਿਆਂ ਦੀ ਸਹਾਇਤਾ ਲਈ ਚਾਈਲਡ ਹੈਲਪਲਾਈਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਜਾਗਰੂਕਤਾ ਗਤੀਵਿਧੀ ਦੌਰਾਨ ਵਨ ਸਟਾਪ ਸੈਂਟਰ ਦੀ ਕੇਸ ਵਰਕਰ ਕਮ ਸੈਂਟਰ ਐਡਮਿਨਿਸਟ੍ਰੇਟਰ ਸ੍ਰੀਮਤੀ ਮੰਤਾ ਰਾਣੀ, ਜ਼ਿਲ੍ਹਾ ਕੋਆਰਡੀਨੇਟਰ ਦਿਲਪ੍ਰੀਤ ਸਿੰਘ, ਡਾਟਾ ਐਂਟਰੀ ਆਪਰੇਟਰ ਕੁਮਾਰੀ ਕਾਜਲ, ਸੁਪਰਵਾਈਜ਼ਰ ਯਸ਼ਪਾਲ, ਕੇਸ ਵਰਕਰ ਕੁਮਾਰੀ ਮੀਨਾਕਸ਼ੀ ਅਤੇ ਮੀਡੀਆ ਡਾਕੂਮੈਂਟੇਸ਼ਨ ਅਸਿਸਟੈਂਟ ਸੁਰਜੀਤ ਸਿੰਘ ਸੰਧੂ ਮੌਜੂਦ ਸਨ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਨੇ ਕਿਹਾ ਕਿ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ, ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੇ ਬਲਾਚੌਰ ਟੀਮ ਦੇ ਕੰਮਾਂ ਦਾ ਲਿਆ ਜਾਇਜ਼ਾ, ਕਾਰਜਾਂ ’ਤੇ ਪ੍ਰਗਟਾਈ ਖੁਸ਼ੀ ਅਗਲੀ ਖ਼ਬਰ ਬਜ਼ੁਰਗਾਂ ਦਾ ਸਤਿਕਾਰ ਤੇ ਦੇਖਭਾਲ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ-ਵਿਧਾਇਕ ਜਿੰਪਾ
Ad Position 24