ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੇ ਬਲਾਚੌਰ ਟੀਮ ਦੇ ਕੰਮਾਂ ਦਾ ਲਿਆ ਜਾਇਜ਼ਾ, ਕਾਰਜਾਂ ’ਤੇ ਪ੍ਰਗਟਾਈ ਖੁਸ਼ੀ
ਬਲਾਚੌਰ, 13 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਮੁੱਖ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਬਲਾਚੌਰ ਵਿਖੇ ਟੀਮ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਉਚੇਚੇ ਤੌਰ ’ਤੇ ਪਹੁੰਚੇ। ਇਸ ਮੌਕੇ ਭਾਈ ਅਮਰਜੀਤ ਸਿੰਘ ਮੰਢਿਆਣੀ ਤੇ ਬਲਾਚੌਰ ਦੀ ਸਮੁੱਚੀ ਟੀਮ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਦਾ ਨਿੱਘਾ ਸਵਾਗਤ ਕੀਤਾ।
ਬਲਾਚੌਰ, 13 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਮੁੱਖ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਬਲਾਚੌਰ ਵਿਖੇ ਟੀਮ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਉਚੇਚੇ ਤੌਰ ’ਤੇ ਪਹੁੰਚੇ। ਇਸ ਮੌਕੇ ਭਾਈ ਅਮਰਜੀਤ ਸਿੰਘ ਮੰਢਿਆਣੀ ਤੇ ਬਲਾਚੌਰ ਦੀ ਸਮੁੱਚੀ ਟੀਮ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਦਾ ਨਿੱਘਾ ਸਵਾਗਤ ਕੀਤਾ। ਮਾਤਾ ਬਲਵਿੰਦਰ ਕੌਰ ਨੇ ਟੀਮ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਟੀਮ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਬਲਾਚੌਰ ਟੀਮ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਟੀਮ ਨੂੰ ਇਲਾਕੇ ਵਿਚ ਆਪਣੀਆਂ ਸਰਗਰਮੀਆਂ ਹੋਰ ਤੇਜ਼ ਕਰਨ ਅਤੇ ਲੋਕਾਂ ਵਿਚ ਵਿਚਰ ਕੇ ਆਪਣੇ ਕੰਮਾਂ ਨੂੰ ਹੋਰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ, ਮੀਤ ਪ੍ਰਧਾਨ ਗੁਰਮੁਖ ਸਿੰਘ, ਮੀਤ ਪ੍ਰਧਾਨ ਪਰਮਜੀਤ ਸਿੰਘ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਮਨ ਸਿੰਘ ਤੋਂ ਇਲਾਵਾ ਪਿੰਡ ਸੁਧਾਮਾਜਰਾ ਤੋਂ ਲਵਪ੍ਰੀਤ ਸਿੰਘ, ਗੁਲਾਬ ਸਿੰਘ, ਕੁਲਵਿੰਦਰ ਸਿੰਘ ਅਤੇ ਸਰਬਜੀਤ ਸਿੰਘ ਅਤੇ ਪਿੰਡ ਦੌਲਤਪੁਰ ਤੋਂ ਵਰਿੰਦਰ ਸਿੰਘ ਸਮੇਤ ਟੀਮ ਦੇ ਹੋਰ ਮੈਂਬਰ ਹਾਜ਼ਰ ਸਨ।