14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸੜੋਆ ਮੰਡੀ ’ਚ ਝੋਨੇ ਦੀ ਚੁਕਾਈ ਸ਼ੁਰੂ

ਸੜੋਆ, 13 ਅਕਤੂਬਰ (ਹਰਮੇਲ ਸਹੂੰਗੜਾ)-ਸੜੋਆ ਦੀ ਦਾਣਾ ਮੰਡੀ ਵਿਚ ਝੋਨੇ ਦੀ ਚੁਕਾਈ ਸ਼ੁਰੂ ਹੋਣ ਨਾਲ ਆੜ੍ਹਤੀਆਂ ਤੇ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਚੁਕਾਈ ਸ਼ੁਰੂ ਹੋਣ ਨਾਲ ਮੰਡੀ ਵਿਚ ਫ਼ਸਲ ਦੇ ਢੇਰਾਂ ਨੂੰ ਚੁਕਵਾਉਣ ਦੀ ਉਮੀਦ ਜਾਗੀ ਹੈ, ਜਿਸ ਨਾਲ ਕਿਸਾਨਾਂ ਤੇ ਆੜ੍ਹਤੀਆਂ ਨੂੰ ਰਾਹਤ ਮਿਲਣ ਦੀ ਸੰਭਾਵਨਾ ਹੈ।

Ad Position 21
No active advertisement
ਅਜੀਤ ਡੈਸਕ 14-10-2026
ਸੜੋਆ, 13 ਅਕਤੂਬਰ (ਹਰਮੇਲ ਸਹੂੰਗੜਾ)-ਸੜੋਆ ਦੀ ਦਾਣਾ ਮੰਡੀ ਵਿਚ ਝੋਨੇ ਦੀ ਚੁਕਾਈ ਸ਼ੁਰੂ ਹੋਣ ਨਾਲ ਆੜ੍ਹਤੀਆਂ ਤੇ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਚੁਕਾਈ ਸ਼ੁਰੂ ਹੋਣ ਨਾਲ ਮੰਡੀ ਵਿਚ ਫ਼ਸਲ ਦੇ ਢੇਰਾਂ ਨੂੰ ਚੁਕਵਾਉਣ ਦੀ ਉਮੀਦ ਜਾਗੀ ਹੈ, ਜਿਸ ਨਾਲ ਕਿਸਾਨਾਂ ਤੇ ਆੜ੍ਹਤੀਆਂ ਨੂੰ ਰਾਹਤ ਮਿਲਣ ਦੀ ਸੰਭਾਵਨਾ ਹੈ। ਕਿਸਾਨਾਂ ਨੂੰ ਉਮੀਦ ਹੈ ਕਿ ਚੁਕਾਈ ਦਾ ਕੰਮ ਲਗਾਤਾਰ ਜਾਰੀ ਰਹੇਗਾ ਅਤੇ ਮੰਡੀ ਵਿਚ ਫ਼ਸਲ ਦੀ ਖਰੀਦ ਤੇ ਚੁਕਾਈ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਘਟਣਗੀਆਂ। ਆੜ੍ਹਤੀਆਂ ਅਤੇ ਕਿਸਾਨਾਂ ਨੇ ਆਸ ਪ੍ਰਗਟਾਈ ਕਿ ਚੁਕਾਈ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇਗੀ। ਇਸ ਮੌਕੇ ਆੜਤੀ ਮੱਖਣ ਸਿੰਘ, ਆੜਤੀ ਲਾਲ ਸਿੰਘ, ਅਭੇ ਚੌਧਰੀ, ਇੰਦਰਜੀਤ ਸਿੰਘ ਰੇਸ਼ਮ ਸਿੰਘ ਚੱਕ ਫੁੱੱਲੂ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੰਡਿਆਲੀ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਖੰਡ ਮਿੱਲ ਦੇ ਬਿਜਲੀ ਕੁਨੈਕਸ਼ਨ ਸੰਬੰਧੀ ਡੀ. ਸੀ. ਨੂੰ ਮਿਲਿਆ ਭਾਜਪਾ ਦਾ ਵਫਦ
Ad Position 24