14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੁਲਿਸ ਦੀ ਕਾਰਵਾਈ ਨੇ ਸਿੱਖ ਕੌਮ ਦੇ ਜ਼ਖ਼ਮ ਕੀਤੇ ਤਾਜ਼ਾ-ਮੰਡੇਰ

ਮਜਾਰੀ/ਸਾਹਿਬਾ, 13 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਦਿੱਲੀ ਪੁਲਿਸ ਵਲੋਂ ਕੀਤੀ ਕਾਰਵਾਈ, ਜਿਸ ਵਿਚ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋਣ ਨੂੰ ‘ਆਪ’ ਦੇ ਕਿਸਾਨ ਵਿੰਗ ਦੇ ਆਗੂ ਰਸ਼ਪਾਲ ਸਿੰਘ ਮੰਡੇਰ ਨੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖ ਕੌਮ ਲਈ ਅਥਾਹ ਸ਼ਰਧਾ ਤੇ ਸਤਿਕਾਰ ਦਾ ਕੇਂਦਰ ਹਨ।

Ad Position 21
No active advertisement
ਅਜੀਤ ਡੈਸਕ 14-10-2026
ਮਜਾਰੀ/ਸਾਹਿਬਾ, 13 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਦਿੱਲੀ ਪੁਲਿਸ ਵਲੋਂ ਕੀਤੀ ਕਾਰਵਾਈ, ਜਿਸ ਵਿਚ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋਣ ਨੂੰ ‘ਆਪ’ ਦੇ ਕਿਸਾਨ ਵਿੰਗ ਦੇ ਆਗੂ ਰਸ਼ਪਾਲ ਸਿੰਘ ਮੰਡੇਰ ਨੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖ ਕੌਮ ਲਈ ਅਥਾਹ ਸ਼ਰਧਾ ਤੇ ਸਤਿਕਾਰ ਦਾ ਕੇਂਦਰ ਹਨ। ਅਜਿਹੇ ਪਵਿੱਤਰ ਅਸਥਾਨਾਂ ਅੰਦਰ ਕਾਰਵਾਈ ਕਰਦਿਆਂ ਧਾਰਮਿਕ ਮਰਿਆਦਾ ਅਤੇ ਸੰਗਤ ਦੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਮੰਡੇਰ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਇਸ ਘਟਨਾ ਨੇ ਸਿੱਖ ਕੌਮ ਦੇ ਮਨਾਂ ਵਿਚ ਅਤੀਤ ਦੀਆਂ ਦੁਖਦਾਈ ਯਾਦਾਂ, ਖ਼ਾਸ ਕਰਕੇ ਜੂਨ 1984 ਦੇ ਅਪਰੇਸ਼ਨ ਬਲੂ ਸਟਾਰ ਦੀਆਂ ਯਾਦਾਂ, ਨੂੰ ਮੁੜ ਤਾਜ਼ਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣਾ ਪੁਲਿਸ ਦੀ ਜ਼ਿੰਮੇਵਾਰੀ ਹੈ, ਪਰ ਇਸ ਦੇ ਨਾਲ ਹੀ ਧਾਰਮਿਕ ਸਥਾਨਾਂ ਦੀ ਮਰਿਆਦਾ ਕਾਇਮ ਰੱਖਣੀ ਵੀ ਉਨੀ ਹੀ ਜ਼ਰੂਰੀ ਹੈ। ਮੰਡੇਰ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਢੁੱਕਵੀਂ ਕਾਰਵਾਈ ਕਰਨ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਾਨਸਾ ’ਚ ਨਸ਼ਾ ਵਿਰੋਧੀ ਆਵਾਜ਼ ਦਾ ਕਤਲ, ਭਾਜਪਾ ਆਗੂ ਸੰਦੀਪ ਭਾਟੀਆ ਸੋਨੂੰ ਨੇ ਮਾਨ ਸਰਕਾਰ ਨੂੰ ਘੇਰਿਆ ਅਗਲੀ ਖ਼ਬਰ ਅਹੁਦਾ ਸੰਭਾਲਣ ’ਤੇ ਪਰਗਟ ਸਿੰਘ ਨੂੰ ਹਿਤਰਾਜ ਜੰਡੀ ਨੇ ਦਿੱਤੀ ਵਧਾਈ
Ad Position 24