14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮਾਨਸਾ ’ਚ ਨਸ਼ਾ ਵਿਰੋਧੀ ਆਵਾਜ਼ ਦਾ ਕਤਲ, ਭਾਜਪਾ ਆਗੂ ਸੰਦੀਪ ਭਾਟੀਆ ਸੋਨੂੰ ਨੇ ਮਾਨ ਸਰਕਾਰ ਨੂੰ ਘੇਰਿਆ

ਕਾਠਗੜ੍ਹ, 13 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਝੋਟਾ ਦੇ ਸ਼ਰੇਆਮ ਕਤਲ ਦੀ ਘਟਨਾ ਤੋਂ ਬਾਅਦ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਹੋ ਗਏ ਹਨ। ਇਸ ਘਟਨਾ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਮੀਤ ਪ੍ਰਧਾਨ ਭਾਜਪਾ ਪੰਜਾਬ ਓ.

Ad Position 21
No active advertisement
ਅਜੀਤ ਡੈਸਕ 14-10-2026
ਕਾਠਗੜ੍ਹ, 13 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਝੋਟਾ ਦੇ ਸ਼ਰੇਆਮ ਕਤਲ ਦੀ ਘਟਨਾ ਤੋਂ ਬਾਅਦ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਹੋ ਗਏ ਹਨ। ਇਸ ਘਟਨਾ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਮੀਤ ਪ੍ਰਧਾਨ ਭਾਜਪਾ ਪੰਜਾਬ ਓ. ਬੀ. ਸੀ. ਮੋਰਚਾ ਸੰਦੀਪ ਭਾਟੀਆ ਸੋਨੂੰ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ਅਤੇ ਸੂਬੇ ਵਿਚ ਜੰਗਲ ਰਾਜ ਹੋਣ ਦੇ ਦੋਸ਼ ਲਾਏ ਹਨ। ਭਾਜਪਾ ਆਗੂ ਸੰਦੀਪ ਭਾਟੀਆ ਨੇ ਕਿਹਾ ਕਿ ਪੰਜਾਬ ਵਿਚ ਆਏ ਦਿਨ ਕਤਲ ਹੋ ਰਹੇ ਹਨ, ਗੈਂਗਸਟਰਵਾਦ ਵਧ ਰਿਹਾ ਹੈ ਅਤੇ ਨਸ਼ੇ ਖੁੱਲ੍ਹੇਆਮ ਵਿਕ ਰਹੇ ਹਨ। ਲਾਅ ਐਂਡ ਆਰਡਰ ਸਿਰਫ ਨਾਂਅ ਦਾ ਰਹਿ ਗਿਆ ਹੈ। ਜਿਹੜਾ ਵਿਅਕਤੀ ਨਸ਼ਿਆਂ ਖਿਲਾਫ ਆਵਾਜ਼ ਚੁੱਕਦਾ ਹੈ, ਉਸ ਨੂੰ ਦਿਨ ਦਿਹਾੜੇ ਮਾਰ ਦਿੱਤਾ ਜਾਂਦਾ ਹੈ, ਇਹ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਸਿੱਧੇ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਮਲਾ ਬੋਲਦਿਆਂ ਕਿਹਾ ਕਿ ਬਦਲਾਅ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੱਸੇ ਕਿ ਕੀ ਇਹੀ ਉਨ੍ਹਾਂ ਦਾ ਬਦਲਾਅ ਹੈ? ਜਿਸ ਬਦਲਾਅ ਦੀ ਗੱਲ ਕਰਕੇ ਉਹ ਸਤਾ ਵਿਚ ਆਏ ਸਨ, ਅੱਜ ਉਸ ਬਦਲਾਅ ਵਿਚ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਝੋਟਾ ਦੇ ਕਾਤਲਾਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ’ਚ ਨਕਲੀ ਦੁੱਧ, ਪਨੀਰ ਤੇ ਮਿਠਾਈਆਂ ਤੋਂ ਸਾਵਧਾਨ ਰਹਿਣ ਲੋਕ-ਭਾਰਟਾ ਅਗਲੀ ਖ਼ਬਰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੁਲਿਸ ਦੀ ਕਾਰਵਾਈ ਨੇ ਸਿੱਖ ਕੌਮ ਦੇ ਜ਼ਖ਼ਮ ਕੀਤੇ ਤਾਜ਼ਾ-ਮੰਡੇਰ
Ad Position 24