ਸਿਵਲ ਹਸਪਤਾਲ ’ਚ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ
ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਰਮਲ ਕੁਮਾਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਮਾਨਸਿਕ ਸਿਹਤ ਦਿਵਸ ਮਨਾਇਆ।
ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਰਮਲ ਕੁਮਾਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਮਾਨਸਿਕ ਸਿਹਤ ਦਿਵਸ ਮਨਾਇਆ। ਇਸ ਮੌਕੇ ਮਾਹਿਰ ਡਾਕਟਰਾਂ ਵਲੋਂ ਮਾਨਸਿਕ ਸਿਹਤ ਸੰਬੰਧੀ ਵਿਚਾਰ ਪੇਸ਼ ਕਰਦੇ ਹੋਏ ਲੋਕਾਂ ਨੂੰ ਜਾਗਰੂਕ ਕੀਤਾ। ਇਸੇ ਤਰ੍ਹਾਂ ਵਿਸ਼ੇਸ਼ ਡੇਂਗੂ ਲਾਰਵਾ ਜਾਂਚ ਮੁਹਿੰਮ ਅਧੀਨ ਐੱਮ. ਪੀ. ਐੱਚ. ਰਾਜੇਸ਼ ਪਰਤੀ ਦੀ ਟੀਮ ਵਲੋਂ ਦਾਣਾ ਮੰਡੀ ਗੜ੍ਹਸ਼ੰਕਰ ਵਿਖੇ ਘਰ ਘਰ ਜਾ ਕੇ ਡੇਂਗੂ ਲਾਰਵੇ ਦੀ ਜਾਂਚ ਕੀਤੀ ਗਈ। ਇਸ ਦੌਰਾਨ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਇਸ ਤੋਂ ਬਚਾਅ ਦੇ ਤਰੀਕਿਆਂ ਅਤੇ ਮੱਛਰਾਂ ਦੀ ਪੈਦਾਵਾਰ ਰੋਕਣ ਸੰਬੰਧੀ ਜਾਗਰੂਕ ਕੀਤਾ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਘਰਾਂ ਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ, ਕੂਲਰਾਂ, ਗਮਲਿਆਂ, ਫ਼ਰਿਜ ਦੀਆਂ ਟਰੇਆਂ ਅਤੇ ਹੋਰ ਪਾਣੀ ਵਾਲੇ ਬਰਤਨਾਂ ਦੀ ਨਿਯਮਿਤ ਸਫ਼ਾਈ ਕਰਨ ਅਤੇ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ।