ਚੰਡੀਗੜ੍ਹ ਵਿਖੇ ਅਜੇ ਮੰਗੂਪੁਰ ਵਲੋਂ ਰਾਜਾ ਵੜਿੰਗ ਨਾਲ ਮੁਲਾਕਾਤ
ਕਾਠਗੜ੍ਹ, 13 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਦੀ ਤਾਜਪੋਸ਼ੀ ਸਮਾਗਮ ਮੌਕੇ ਚੰਡੀਗੜ੍ਹ ਕਾਂਗਰਸ ਭਵਨ ਵਿਖੇ ਸੂਬਾ ਭਰ ਤੋਂ ਆਗੂ ਪਹੁੰਚੇ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਅਜੇ ਮੰਗੂਪੁਰ ਵਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।
ਕਾਠਗੜ੍ਹ, 13 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਦੀ ਤਾਜਪੋਸ਼ੀ ਸਮਾਗਮ ਮੌਕੇ ਚੰਡੀਗੜ੍ਹ ਕਾਂਗਰਸ ਭਵਨ ਵਿਖੇ ਸੂਬਾ ਭਰ ਤੋਂ ਆਗੂ ਪਹੁੰਚੇ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਅਜੇ ਮੰਗੂਪੁਰ ਵਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਉਨ੍ਹਾਂ ਨੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਵੀ ਮਿਲ ਕੇ ਦਿਲੋਂ ਵਧਾਈ ਦਿੱਤੀ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਬਲਾਚੌਰ ਨਾਨਕ ਸਿੰਘ ਜੰਡੀ, ਸੀਨੀਅਰ ਕਾਂਗਰਸੀ ਆਗੂ ਪ੍ਰਧਾਨ ਸੁਰਿੰਦਰ ਛਿੰਦਾ ਰੈਲਮਾਜਰਾ, ਬਲਾਕ ਕਾਂਗਰਸ ਬਲਾਚੌਰ ਦੇ ਪ੍ਰਧਾਨ ਮੋਹਨ ਲਾਲ ਸੰਧੂ, ਜਿੰਦਰ ਧੌਲ ਐਸ.ਸੀ ਮੋਰਚਾ, ਬਲਜਿੰਦਰ ਸਿੰਘ ਸਰਪੰਚ ਮਾਣੇਵਾਲ, ਦੀਪਾ ਸਰਪੰਚ ਨਿੱਘੀ, ਸਤਵੀਰ ਸਿੰਘ ਪੱਲੀ ਝਿੱਕੀ, ਜ਼ਿਲ੍ਹਾ ਕਾਂਗਰਸ ਪ੍ਰਧਾਨ ਰੋਪੜ੍ਹ ਅਸ਼ਵਨੀ ਸ਼ਰਮਾ, ਸੁਰਿੰਦਰ ਹਰੀਪੁਰ, ਅਰਜੁਨ ਸਿੰਘ ਸਮਾਜ ਸੇਵੀ, ਜਗਤਾਰ ਖਾਨ, ਪ੍ਰਧਾਨ ਸੁਰਿੰਦਰ ਛਿੰਦਾ ਰੈਲ ਮਾਜਰਾ ਵੀ ਹਾਜ਼ਰ ਸਨ।