15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨਿਰਮਲ ਸਿੰਘ ਔਜਲਾ ਅਤੇ ਹਰਵਿੰਦਰ ਸਿੰਘ ਚਾਹਲ ਕੌਮੀ ਕਿਸਾਨ ਯੂਨੀਅਨ ਵਲੋਂ ਬੰਦ ਦਾ ਸਮਰਥਨ

ਬਲਾਚੌਰ, 14 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਮਾਨਸਾ ਵਿਖੇ ਨਸ਼ੇ ਦੇ ਕਥਿਤ ਸੌਦਾਗਰ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਭਾਈ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਪਰਿਵਾਰਕ ਮੈਂਬਰਾਂ ਦੇ ਸੱਦੇ ‘ਤੇ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਾ ਕੌਮੀ ਕਿਸਾਨ ਯੂਨੀਅਨ ਵੱਲੋਂ ਡੱਟ ਕੇ ਸਮਰਥਨ ਦੇਣ ਦਾ ਐਲਾਨ ਕੀਤਾ। ਕੌਮੀ ਕਿਸਾਨ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਨਿਰਮਲ ਸਿੰਘ ਔਜਲਾ ਅਤੇ ਹਰਵਿੰਦਰ ਸਿੰਘ ਚਾਹਲ ਨੇ ਦੇਰ ਸ਼ਾਮ ਪੱਤਰਕਾਰਾਂ ਨੂੰ ਦੱਸਿਆ ਕਿ ਭਾਈ ਪਰਮਿੰਦਰ ਸਿੰਘ ਝੋਟਾ ਜਿਹੜਾ ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ੇ ਦੇ ਸੌਦਾਗਰਾਂ ਦੇ ਚਿਹਰਿਆਂ ‘ਤੇ ਕਾਰੋਬਾਰ ਨੂੰ ਬੇਨਕਾਬ ਕਰਦਾ ਸੀ ਦੀ ਨਸ਼ੇ ਦੇ ਸੌਦਾਗਰ ਵੱਲੋਂ ਗੋਲੀਆ ਮਾਰ ਕੇ ਕਤਲ ਕਰਨਾ ਦੀ ਉਨ੍ਹਾਂ ਦੀ ਜਥੇਬੰਦੀ ਸਖਤ ਸ਼ਬਦਾਂ ਵਿੱਚ ਜਿੱਥੇ ਵਿਰੋਧ ਕਰਦੀ ਹੈ, ਉਥੇ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਤੇ ਸਵਾਲੀਆਂ ਨਿਸ਼ਾਨ ਵੀ ਲੱਗਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 15-10-2026
ਬਲਾਚੌਰ, 14 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਮਾਨਸਾ ਵਿਖੇ ਨਸ਼ੇ ਦੇ ਕਥਿਤ ਸੌਦਾਗਰ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਭਾਈ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਪਰਿਵਾਰਕ ਮੈਂਬਰਾਂ ਦੇ ਸੱਦੇ ‘ਤੇ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਾ ਕੌਮੀ ਕਿਸਾਨ ਯੂਨੀਅਨ ਵੱਲੋਂ ਡੱਟ ਕੇ ਸਮਰਥਨ ਦੇਣ ਦਾ ਐਲਾਨ ਕੀਤਾ। ਕੌਮੀ ਕਿਸਾਨ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਨਿਰਮਲ ਸਿੰਘ ਔਜਲਾ ਅਤੇ ਹਰਵਿੰਦਰ ਸਿੰਘ ਚਾਹਲ ਨੇ ਦੇਰ ਸ਼ਾਮ ਪੱਤਰਕਾਰਾਂ ਨੂੰ ਦੱਸਿਆ ਕਿ ਭਾਈ ਪਰਮਿੰਦਰ ਸਿੰਘ ਝੋਟਾ ਜਿਹੜਾ ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ੇ ਦੇ ਸੌਦਾਗਰਾਂ ਦੇ ਚਿਹਰਿਆਂ ‘ਤੇ ਕਾਰੋਬਾਰ ਨੂੰ ਬੇਨਕਾਬ ਕਰਦਾ ਸੀ ਦੀ ਨਸ਼ੇ ਦੇ ਸੌਦਾਗਰ ਵੱਲੋਂ ਗੋਲੀਆ ਮਾਰ ਕੇ ਕਤਲ ਕਰਨਾ ਦੀ ਉਨ੍ਹਾਂ ਦੀ ਜਥੇਬੰਦੀ ਸਖਤ ਸ਼ਬਦਾਂ ਵਿੱਚ ਜਿੱਥੇ ਵਿਰੋਧ ਕਰਦੀ ਹੈ, ਉਥੇ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਤੇ ਸਵਾਲੀਆਂ ਨਿਸ਼ਾਨ ਵੀ ਲੱਗਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰਾਂ ਲਾਈਵ ਹੋ ਕੇ ਮਾਮਲਾ ਪੁਲਿਸ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਭਾਈ ਪਰਮਿੰਦਰ ਸਿੰਘ ਲਿਆ ਰਿਹਾ ਸੀ ਜੇਕਰ ਸਰਕਾਰ, ਪੁਲਿਸ ਤੇ ਪ੍ਰਸ਼ਾਸ਼ਨ ਉਸਦੀ ਸੁਣ ਲੈਂਦਾ ਤਾਂ ਭਾਈ ਪਰਮਿੰਦਰ ਸਿੰਘ ਝੋਟਾ ਜਿਹੜਾ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੀਆਂ ਜਿੰਦਗੀਆਂ ਬਚਾਉਣ ਲਈ ਦਿਨ-ਰਾਤ ਇੱਕ ਕਰ ਰਿਹਾ ਸੀ ਨੂੰ ਭਰ ਜਵਾਨੀ ਵਿੱਚ ਜਿੰਦਗੀ ਤੋਂ ਹੱਥ ਧੋਣੇ ਨਾ ਪੈਂਦੇ।
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਬੱਚਿਆਂ ਨੂੰ ਮਾਪੇ ਡਰਾਈਵ ਕਰਨ ਤੋਂ ਸਖ਼ਤੀ ਨਾਲ ਰੋਕਣ -ਵਾਰੀਆ ਅਗਲੀ ਖ਼ਬਰ ਬੰਗਾ ’ਚ ਬੇਕਾਬੂ ਸਕਾਰਪੀਓ ਨੇ ਦੁਕਾਨਾਂ ਨੂੰ ਮਾਰੀ ਟੱਕਰ
Ad Position 24