14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨਵੀਂ ਕੇ.ਸੀ.ਸੀ. ਪਾਲਿਸੀ ਕਿਸਾਨਾਂ ਲਈ ਮੁਸ਼ਕਲਾਂ ਦਾ ਕਾਰਨ ਬਣੇਗੀ -ਜਾਡਲੀ ਯੂਨੀਅਨ ਵਲੋਂ ਕੇ.ਸੀ.ਸੀ.ਪਾਲਸੀ ਦਾ ਬਾਈਕਾਟ ਕਰਨ ਦਾ ਐਲਾਨ

ਮਜਾਰੀ/ਸਾਹਿਬਾ, 14 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਟੇਟ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਕਸਬਾ ਮਜਾਰੀ ਵਿਖੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਜਾਡਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਸਕੱਤਰਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 15-10-2026
ਮਜਾਰੀ/ਸਾਹਿਬਾ, 14 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਟੇਟ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਕਸਬਾ ਮਜਾਰੀ ਵਿਖੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਜਾਡਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਸਕੱਤਰਾਂ ਨੇ ਸ਼ਮੂਲੀਅਤ ਕੀਤੀ। ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਜਾਡਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਕੇ.ਸੀ.ਸੀ ਪਾਲਿਸੀ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਕਾਰਨ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਪਾਲਿਸੀ ਤਹਿਤ ਦੋ ਲੱਖ ਰੁਪਏ ਤੋਂ ਵੱਧ ਦਾ ਕਰਜ਼ਾ ਲੈਣ ਲਈ ਕਿਸਾਨਾਂ ਨੂੰ ਆਪਣੀ ਜ਼ਮੀਨ ਗਿਰਵੀ ਰੱਖਣ ਦੀ ਲੋੜ ਪੈ ਸਕਦੀ ਹੈ, ਜਿਸ ਨਾਲ ਕਿਸਾਨਾਂ ਉੱਤੇ ਵਾਧੂ ਬੋਝ ਪਵੇਗਾ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਸਬੰਧਤ ਸਹਿਕਾਰੀ ਸਭਾ ਦੇ ਕਾਰਜ ਖੇਤਰ ਵਿੱਚ ਨਹੀਂ ਆਉਂਦੀ, ਉਨ੍ਹਾਂ ਦੇ ਹੱਦ ਕਰਜ਼ੇ ਬਣਾਉਣ ਵਿੱਚ ਵੀ ਮੁਸ਼ਕਲ ਆ ਸਕਦੀ ਹੈ। ਇਸ ਕਾਰਨ ਕਈ ਕਿਸਾਨ ਖਾਦਾਂ ਅਤੇ ਦਵਾਈਆਂ ਦੀ ਸਹੂਲਤ ਤੋਂ ਵਾਂਝੇ ਰਹਿ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪਾਲਿਸੀ ਅਧੀਨ ਹਿੱਸੇਦਾਰੀ ਦੇ ਰੂਪ ਵਿੱਚ ਵੱਡੀ ਰਕਮ ਜਮ੍ਹਾਂ ਕਰਵਾਉਣ ਦੀ ਸ਼ਰਤ ਕਿਸਾਨਾਂ ਲਈ ਵਾਧੂ ਆਰਥਿਕ ਬੋਝ ਬਣ ਸਕਦੀ ਹੈ। ਰਾਜ ਕੁਮਾਰ ਜਾਡਲੀ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਯੂਨੀਅਨ ਵੱਲੋਂ ਨਵੀਂ ਕੇ.ਸੀ.ਸੀ ਪਾਲਿਸੀ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ ਮੈਂਬਰਾਂ ਤੋਂ ਰਿਕਵਰੀ ਕਰਨ ਅਤੇ ਕੇ.ਸੀ.ਸੀ ਅਧੀਨ ਹੱਦ ਕਰਜ਼ੇ ਤਿਆਰ ਕਰਨ ਦੇ ਕੰਮ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਪਾਲਿਸੀ ਦੀ ਸਮੀਖਿਆ ਕੀਤੀ ਜਾਵੇ ਅਤੇ ਕਿਸਾਨਾਂ ਦੇ ਹਿੱਤਾਂ ਅਨੁਸਾਰ ਨਵੀਂ ਪਾਲਿਸੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਰਾਹੀਂ ਖਾਦਾਂ, ਦਵਾਈਆਂ ਅਤੇ ਕਰਜ਼ੇ ਦੀਆਂ ਸਹੂਲਤਾਂ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ। ਇਸ ਮੌਕੇ ਤਰਵਿੰਦਰ ਕਰਿਆਮ, ਗੁਰਮੀਤ ਘਟਾਰੋਂ, ਪਰਮਿੰਦਰ ਕਲੇਰਾ, ਦਮਨ ਦਿਆਲਾ, ਬਲਦੀਪ ਸਿੰਘ ਸਕੱਤਰ, ਸ਼ਿੰਗਾਰਾ ਲੰਗੇਰੀ ਜਨਰਲ ਸਕੱਤਰ ਸੂਬਾ ਕਮੇਟੀ, ਕੁਲਤਾਰ ਸਿੰਘ ਬਲਾਕ ਪ੍ਰਧਾਨ, ਸਕੱਤਰ ਕਰਨਵੀਰ ਅਤੇ ਜ਼ਿਲ੍ਹੇ ਦੇ ਸਮੂਹ ਸਕੱਤਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਸੀਨੀਅਰ ਸਿਟੀਜਨਜ਼ ਦਿਵਸ ਸੰਬੰਧੀ ਸਮਾਗਮ 22 ਨੂੰ ਅਗਲੀ ਖ਼ਬਰ ਡਾ. ਸਤਵਿੰਦਰਪਾਲ ਸਿੰਘ ਬਿੱਟੂ ਵਲੋਂ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ
Ad Position 24