ਵੱਖ-ਵੱਖ ਪਿੰਡਾਂ ’ਚ ਮਿਲਿਆ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ
ਬੰਗਾ, 15 ਅਕਤੂਬਰ (ਧਰਮਵੀਰ ਪਾਲ)-ਪਰਵਿੰਦਰ ਸਿੰਘ ਝੋਟੇ ਦੇ ਦਿਨ-ਦਿਹਾੜੇ ਹੋਏ ਕਤਲ ਦੇ ਵਿਰੋਧ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ। ਇਸ ਮੌਕੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿੰਦਾ ਕੀਤੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
ਬ
ਬੰਗਾ ਵਿਖੇ ਵੱਖ-ਵੱਖ ਕਿਸਾਨ ਆਗੂ ਤੇ ਵਰਕਰ ਰੋਸ ਮਾਰਚ ਕਰਦੇ ਹੋਏ। ਤਸਵੀਰ : ਧਰਮਵੀਰ ਪਾਲ
16-10-2026
ਬੰਗਾ, 15 ਅਕਤੂਬਰ (ਧਰਮਵੀਰ ਪਾਲ)-ਪਰਵਿੰਦਰ ਸਿੰਘ ਝੋਟੇ ਦੇ ਦਿਨ-ਦਿਹਾੜੇ ਹੋਏ ਕਤਲ ਦੇ ਵਿਰੋਧ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ। ਇਸ ਮੌਕੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿੰਦਾ ਕੀਤੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਸੁਖਵਿੰਦਰ ਸਿੰਘ ਬੱਲੋਵਾਲ, ਮਨਦੀਪ ਸਿੰਘ ਗੋਬਿੰਦਪੁਰ ਅਤੇ ਮਨਜੀਤ ਸਿੰਘ ਭੰਗਲ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਨੇ ਨਸ਼ਿਆਂ ਦੇ ਕਾਰੋਬਾਰੀਆਂ ਵਿਰੁੱਧ ਆਵਾਜ਼ ਬੁਲੰਦ ਕੀਤੀ, ਪਰ ਉਸ ਨੂੰ ਆਪਣੀ ਜਾਨ ਗੁਆਉਣੀ ਪਈ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ, ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਲਵੇਗਾ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਇਸ ਮਾਮਲੇ ਵਿਚ ਸ਼ਾਮਲ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਰੋਸ ਮਾਰਚ ਦੌਰਾਨ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਘਟਨਾ ਦੇ ਵ ਿਰੋਧ ਵਿਚ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਦਾ ਸਮਰਥਨ ਕਰਨ। ਬੰਗਾ ਸ਼ਹਿਰ ਵਾਸੀਆਂ ਵਲੋਂ ਦੁਕਾਨਾਂ ਬੰਦ ਕਰਕੇ ਪੰਜਾਬ ਬੰਦ ਦੇ ਦਿੱਤੇ ਸੱਦੇ ਵਿਚ ਭਰਵਾਂ ਸਹਿਯੋਗ ਦਿੱਤਾ। ਇਸ ਮੌਕੇ ਪੁਲਿਸ ਪ੍ਰਸ਼ਾਸ਼ਨ ਵਲੋਂ ਪੂਰੀ ਨਜਰ ਰੱਖੀ ਗਈ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਬੰਗਾ ਵਿਚ ਪੂਰਨ ਸ਼ਾਂਤਮਈ ਬੰਦ ਰਿਹਾ। ਇਸ ਮੌਕੇ ਸੁਰਿੰਦਰ ਸਿੰਘ ਖਾਲਸਾ, ਲਖਬੀਰ ਸਿੰਘ ਜੀਂਦੋਵਾਲ ਸਾਬਕਾ ਸਰਪੰਚ, ਅਮਰਜੀਤ ਸਿੰਘ ਜੀਂਦੋਵਾਲ , ਜਸਵਿੰਦਰ ਸਿੰਘ ਜੱਸਾ ਜੀਂਦੋਵਾਲ, ਬਲਵੀਰ ਸਿੰਘ ਝਿੰਗੜ, ਬਲਜੀਤ ਸਿੰਘ ਲੰਗੇਰੀ ਆਦਿ ਹਾਜ਼ਰ ਸਨ।