ਗੁ: ਟਾਹਲੀ ਸਾਹਿਬ ਸੁੱਧਾ ਮਾਜਰਾ ਵਿਖੇ ਕੱਲ੍ਹ ਹੋਣਗੇ ਵਿਸ਼ੇਸ਼ ਗੁਰਮਤਿ ਸਮਾਗਮ
ਕਾਠਗੜ੍ਹ, 15 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਜਿਥੇ ਪਿਛਲੇ ਸੱਤ ਸਾਲਾਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਵੱਡੇ ਪੱਧਰ ’ਤੇ ਨਵਾਂਸ਼ਹਿਰ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਏ ਜਾਂਦੇ ਹਨ। ਇਸੇ ਲੜੀ ਤਹਿਤ ਹਰ ਸਾਲ 20-25 ਦੇ ਕਰੀਬ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ।
ਕਾਠਗੜ੍ਹ, 15 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਜਿਥੇ ਪਿਛਲੇ ਸੱਤ ਸਾਲਾਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਵੱਡੇ ਪੱਧਰ ’ਤੇ ਨਵਾਂਸ਼ਹਿਰ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਏ ਜਾਂਦੇ ਹਨ। ਇਸੇ ਲੜੀ ਤਹਿਤ ਹਰ ਸਾਲ 20-25 ਦੇ ਕਰੀਬ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ। ਗੁਰਦੁਆਰਾ ਟਾਹਲੀ ਸਾਹਿਬ ਪਿੰਡ ਸੁੱਧਾ ਮਾਜਰਾ ਅਜਿਹਾ ਅਸਥਾਨ ਹੈ ਜਿਥੇ ਇਸ ਲੜੀ ਤਹਿਤ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਤਿੰਨ ਸਮਾਗਮ ਕਰਵਾਏ ਜਾ ਚੁੱਕੇ ਹਨ ਅਤੇ ਇਸ ਸਾਲ ਦੇ ਚੌਥੇ ਸਮਾਗਮ 17 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਸ਼ਾਮ 6 ਤੋਂ 9 ਵਜੇ ਤੱਕ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਸਾਂਝੀ ਕਰਦੇ ਹੋਏ ਗੁ: ਟਾਹਲੀ ਸਾਹਿਬ ਦੇ ਪ੍ਰਬੰਧਕ ਸਾਹਿਬਾਨ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਸ਼ਾਮ 6 ਵਜੇ ਸੋਦਰੁ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਵੇਗੀ ਉਪਰੰਤ ਲੋਕਲ ਕੀਰਤਨੀ ਜਥਾ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੇਗਾ। ਉਨ੍ਹਾਂ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਅੰਮ੍ਰਿਤਮਈ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਅੰਤ ’ਚ ਪ੍ਰਸਿੱਧ ਕਥਾਵਾਚਕ ਪ੍ਰਿੰਸੀਪਲ ਚਰਨਜੀਤ ਸਿੰਘ ਅਨੰਦਪੁਰ ਸਾਹਿਬ ਵਾਲੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਸਮਾਗਮ ਸੰਤ ਬਾਬਾ ਹਰਬੰਸ ਸਿੰਘ, ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਦੀ ਯੋਗ ਅਗਵਾਈ ਹੇਠ ਹੀ ਕਰਵਾਏ ਜਾਣਗੇ। ਇਸ ਸਮੇਂ ਪ੍ਰਬੰਧਕਾਂ ਵਿਚ ਪਰਵਿੰਦਰ ਸਿੰਘ ਸੁੱਧਾ ਮਾਜਰਾ, ਸੁਖਵੰਤ ਸਿੰਘ ਚੀਮਾ, ਬਾਬਾ ਬਿੰਦਾ ਸਿੰਘ, ਕੁਲਵਿੰਦਰ ਸਿੰਘ, ਮੱਖਣ ਸਿੰਘ, ਮਨਮੋਹਨ ਸਿੰਘ, ਲਵਦੀਪ ਸਿੰਘ ਅਤੇ ਹੋਰ ਸੱਜਣ ਵੀ ਮੌਜੂਦ ਸਨ।