15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਬਲਾਚੌਰ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ, ਮੁੱਖ ਮੰਤਰੀ ਦਾ ਫੂਕਿਆ ਪੁਤਲਾ

ਬਲਾਚੌਰ, 15 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦਿੱਤਾ। ਵਿਧਾਨ ਸਭਾ ਹਲਕਾ ਬਲਾਚੌਰ ਦੇ ਇੰਚਾਰਜ ਚੌਧਰੀ ਸੰਦੀਪ ਕੁਮਾਰ ਹਨੀ ਟੌਂਸਾ ਦੀ ਅਗਵਾਈ ਹੇਠ ਦਾਣਾ ਮੰਡੀ ਬਲਾਚੌਰ ਤੋਂ ਮੁੱਖ ਚੌਕ ਤੱਕ ਰੋਸ ਮਾਰਚ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਦੀ ਕਾਰਗੁਜਾਰੀ ਦਾ ਪਿੱਟ-ਸਿਆਪਾ ਕਰਦਿਆਂ ਮੁੱਖ ਮੰਤਰੀ, ਪੁਲਿਸ ਮੁਖੀ ਦੇ ਤਰੁੰਤ ਅਸਤੀਫੇ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 16-10-2026
ਬਲਾਚੌਰ, 15 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦਿੱਤਾ। ਵਿਧਾਨ ਸਭਾ ਹਲਕਾ ਬਲਾਚੌਰ ਦੇ ਇੰਚਾਰਜ ਚੌਧਰੀ ਸੰਦੀਪ ਕੁਮਾਰ ਹਨੀ ਟੌਂਸਾ ਦੀ ਅਗਵਾਈ ਹੇਠ ਦਾਣਾ ਮੰਡੀ ਬਲਾਚੌਰ ਤੋਂ ਮੁੱਖ ਚੌਕ ਤੱਕ ਰੋਸ ਮਾਰਚ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਦੀ ਕਾਰਗੁਜਾਰੀ ਦਾ ਪਿੱਟ-ਸਿਆਪਾ ਕਰਦਿਆਂ ਮੁੱਖ ਮੰਤਰੀ, ਪੁਲਿਸ ਮੁਖੀ ਦੇ ਤਰੁੰਤ ਅਸਤੀਫੇ ਦੀ ਮੰਗ ਕੀਤੀ। ਇਸ ਮੌਕੇ ਹਲਕਾ ਇੰਚਾਰਜ ਹਨੀ ਟੌਂਸਾ ਨੇ ਬਹੁਤ ਹੀ ਜਜਬਾਤੀ ਹੁੰਦਿਆਂ ਕਿਹਾ ਕਿ ਸਰਕਾਰਾਂ ਦੀਆ ਮਾੜੀਆਂ ਨੀਤੀਆਂ ਅਤੇ ਭ੍ਰਿਸ਼ਟ ਸਿਸਟਮ ਦੇ ਖ਼ਿਲਾਫ਼ ਹੋਕਾ ਦਿੰਦਾਂ ਮਾਨਸੇ ਦਾ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੇ ਨਸ਼ਿਆਂ ਦੇ ਮੱਕੜਜਾਲ ਵਿਚ ਫਸੇ ਸੈਂਕੜੇ ਨੌਜਵਾਨਾਂ ਦੀ ਜਾਨ ਬਚਾਉਂਦਿਆ-ਬਚਾਉਂਦਿਆ ਆਪਣੀ ਜਾਨ ਦੀ ਬਾਜੀ ਲੱਗਾ ਗਿਆ। ਉਨ੍ਹਾਂ ਕਿਹਾ ਕਿ ਜੱਦੋਂ ਤੱਕ ਮਰਹੂਮ ਭਾਈ ਪਰਮਿੰਦਰ ਸਿੰਘ ਨੂੰ ਇਨਸਾਫ ਨਹੀ ਮਿਲ ਜਾਂਦਾ ਉਦੋਂ ਤੱਕ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਸੰਘਰਸ਼ ਕਰਦਾ ਰਹੇਗਾ। ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਰੱਕੜ, ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਬਿਮਲ ਚੌਧਰੀ, ਨਗਰ ਕੌਂਸਲ ਬਲਾਚੌਰ ਦੇ ਸਾਬਕਾ ਪ੍ਰਧਾਨ ਰਾਣਾ ਰਣਦੀਪ ਕੌਸ਼ਲ, ਸੁਰਜੀਤ ਕੋਹਲੀ, ਅਜਮੇਰ ਸਿੰਘ ਭਾਰਾਪੁਰ, ਗੌਰਵ ਚੌਹਾਨ, ਦਲਜੀਤ ਸਿੰਘ ਮਾਣੇਵਾਲ, ਸਤਨਾਮ ਸਿੰਘ ਸਹੂੰਗੜ੍ਹਾ, ਸਤਨਾਮ ਸਿੰਘ ਡੀ.ਐਸ.ਪੀ, ਗੁਰਦੀਪ ਸਿੰਘ ਬਕਾਪੁਰ, ਸੁਖਵਿੰਦਰ ਸਿੰਘ ਠਠਿਆਲਾ, ਅਵਤਾਰ ਸਿੰਘ ਭੋਲਾ, ਰਣਵੀਰ ਸਿੰਘ ਭੱਟੀ, ਅਜੀਤ ਰਾਮ ਧੀਮਾਨ, ਧਰਮਪਾਲ ਕੋਹਲੀ, ਚਰਨਜੀਤ ਬਿੱਟੂ ਆਦੋਆਣਾ, ਸ਼ੰਕਰ ਜੰਡੀ, ਸ਼ੰਮੀ ਸਰਪੰਚ ਉਧਨਵਾਲ, ਕੈਪਟਨ ਜਰਨੈਲ ਸਿੰਘ, ਧਰਮਪਾਲ ਕੁੱਕੜਸੂਹਾ, ਪਰਵਿੰਦਰ ਬੈਂਸ, ਇਕਬਾਲ ਸਿੰਘ ਪਨਿਆਲੀ, ਮਹਾਰਾਜ ਸਿੰਘ ਪਨਿਆਲੀ, ਸੁਖਵਿੰਦਰ ਸਿੰਘ ਫਤਿਹਪੁਰ, ਰਾਜੇਸ਼ ਸਿੰਘ ਜਸਵਾਲ, ਹਰਵਿੰਦਰ ਸਿੰਘ ਮੰਢਿਆਣੀ, ਗੁਰਬਖਸ਼ ਸਿੰਘ, ਉਮ ਪ੍ਰਕਾਸ਼ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਦਰ ਥਾਣਾ ਨਵਾਂਸ਼ਹਿਰ ਪੁਲਿਸ ਵਲੋਂ ਵਿਅਕਤੀ ਨਸ਼ੇ ਦਾ ਸੇਵਨ ਕਰਦਾ ਕਾਬੂ ਅਗਲੀ ਖ਼ਬਰ ਜਥੇਬੰਦੀਆਂ ਨੇ ਕਸਬਾ ਸਿੱਧਵਾਂ ਬੇਟ ਦੇ ਮੁੱਖ ਬਾਜ਼ਾਰ ’ਚ ਕੱਢਿਆ ਰੋਸ ਮਾਰਚ
Ad Position 24