15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸਦਰ ਥਾਣਾ ਨਵਾਂਸ਼ਹਿਰ ਪੁਲਿਸ ਵਲੋਂ ਵਿਅਕਤੀ ਨਸ਼ੇ ਦਾ ਸੇਵਨ ਕਰਦਾ ਕਾਬੂ

ਨਵਾਂਸ਼ਹਿਰ, 15 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਥਾਣਾ ਸਦਰ ਪੁਲਿਸ ਵਲੋਂ ਬੀਤੇ ਕੱਲ੍ਹ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.

Ad Position 21
No active advertisement
ਅਜੀਤ ਡੈਸਕ 16-10-2026
ਨਵਾਂਸ਼ਹਿਰ, 15 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਥਾਣਾ ਸਦਰ ਪੁਲਿਸ ਵਲੋਂ ਬੀਤੇ ਕੱਲ੍ਹ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ. ਐਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਜਦੋਂ ਥਾਣਾ ਸਦਰ ਨਵਾਂਸ਼ਹਿਰ ਤੋਂ ਪਿੰਡ ਜਾਡਲਾ ਹੁੰਦੇ ਹੋਏ ਪਟੜੀ ਦੇ ਨਾਲ-ਨਾਲ ਮੇਨ ਹਾਈਵੇ ਵੱਲ ਜਾ ਰਹੀ ਸੀ ਤੇ ਹਾਈਵੇ ਤੋਂ ਥੋੜਾ ਪਿੱਛੇ ਗੋਤ ਭਰਾਨੀ ਨਾਈ ਮਜਾਰਾ ਪਾਸ ਪੁੱਜੇ ਤਾਂ ਉਥੇ ਇਕ ਸਾਈਡ ’ਤੇ ਇਕ ਵਿਅਕਤੀ ਬੈਠਾ ਦਿਖਾਈ ਦਿੱਤਾ ਤੇ ਉਸ ਸ਼ੱਕੀ ਵਿਅਕਤੀ ਨੂੰ ਫੜਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ, ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ, ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਭੁਪਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਉੜਾਪੜ, ਥਾਣਾ ਸਿਟੀ ਨਵਾਂਸ਼ਹਿਰ ਵਜੋਂ ਹੋਈ, ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਸ ਮੌਕੇ ਐਸ. ਐਚ. ਓ. ਵਰਿੰਦਰ ਕੁਮਾਰ ਨਾਲ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖਟਕੜ ਕਲਾਂ ਵਿਖੇ ਸ਼ਹੀਦ ਦੀ ਭੈਣ ਬੀਬੀ ਅਮਰ ਕੌਰ ਦੇ ਪਰਿਵਾਰ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ ਅਗਲੀ ਖ਼ਬਰ ਬਲਾਚੌਰ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ, ਮੁੱਖ ਮੰਤਰੀ ਦਾ ਫੂਕਿਆ ਪੁਤਲਾ
Ad Position 24