15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਖਟਕੜ ਕਲਾਂ ਵਿਖੇ ਸ਼ਹੀਦ ਦੀ ਭੈਣ ਬੀਬੀ ਅਮਰ ਕੌਰ ਦੇ ਪਰਿਵਾਰ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ

ਬੰਗਾ, 15 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਭੈਣ ਬੀਬੀ ਅਮਰ ਕੌਰ ਦੇ ਬੇਟੇ ਸ: ਮਨਜੀਤ ਸਿੰਘ ਜੋ ਕਿ ਕੈਨੇਡਾ ਵਿਚ ਰਹਿੰਦੇ ਹਨ, ਨੇ ਆਪਣੇ ਜਨਮ ਦਿਨ ’ਤੇ ਖਟਕੜ ਕਲਾਂ ਵਿਖੇ ਪਹੁੰਚ ਕੇ ਆਪਣੀ ਜਨਮ ਭੂਮੀ ਨੂੰ ਸਿਜਦਾ ਕੀਤਾ ਕਿਉਂਕਿ ਉਨ੍ਹਾਂ ਦਾ ਜਨਮ ਆਪਣੇ ਨਾਨਕੇ ਘਰ ਭਾਵ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਖਟਕੜ ਕਲਾਂ ਵਿਖੇ ਹੋਇਆ ਸੀ।

Ad Position 21
No active advertisement
ਅਜੀਤ ਡੈਸਕ 16-10-2026
ਬੰਗਾ, 15 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਭੈਣ ਬੀਬੀ ਅਮਰ ਕੌਰ ਦੇ ਬੇਟੇ ਸ: ਮਨਜੀਤ ਸਿੰਘ ਜੋ ਕਿ ਕੈਨੇਡਾ ਵਿਚ ਰਹਿੰਦੇ ਹਨ, ਨੇ ਆਪਣੇ ਜਨਮ ਦਿਨ ’ਤੇ ਖਟਕੜ ਕਲਾਂ ਵਿਖੇ ਪਹੁੰਚ ਕੇ ਆਪਣੀ ਜਨਮ ਭੂਮੀ ਨੂੰ ਸਿਜਦਾ ਕੀਤਾ ਕਿਉਂਕਿ ਉਨ੍ਹਾਂ ਦਾ ਜਨਮ ਆਪਣੇ ਨਾਨਕੇ ਘਰ ਭਾਵ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਖਟਕੜ ਕਲਾਂ ਵਿਖੇ ਹੋਇਆ ਸੀ। ਉਨ੍ਹਾਂ ਦੇ ਨਾਲ ਸ਼ਹੀਦ ਭਗਤ ਸਿੰਘ ਦਾ ਭਾਣਜਾ ਪ੍ਰੋ: ਜਗਮੋਹਨ ਸਿੰਘ, ਸ਼ਹੀਦ-ਏ-ਆਜ਼ਮ ਦੀ ਭਤੀਜ ਨੂੰਹ ਸ੍ਰੀਮਤੀ ਤੇਜਿੰਦਰ ਕੌਰ ਤੇਜੀ, ਬੀਬੀ ਅਮਰ ਕੌਰ ਦੇ ਪੋਤੇ-ਪੋਤੀਆਂ ਅਤੇ ਹੋਰ ਪਰਿਵਾਰਕ ਮੈਂਬਰ ਖਟਕੜ ਕਲਾਂ ਦੀ ਪਾਵਨ ਭੂਮੀ ਨੂੰ ਨਤਮਸਤਕ ਹੋਣ ਲਈ ਪਹੁੰਚੇ। ਜੱਦੀ ਘਰ ਨਤਮਸਤਕ ਹੋਣ ਤੋਂ ਬਾਅਦ ਸਾਰਿਆਂ ਨੇ ਸ਼ਹੀਦ ਭਗਤ ਸਿੰਘ ਸ਼ਤਾਬਦੀ ਫਾਊਂਡੇਸ਼ਨ ਵਿਖੇ ਹਾਜ਼ਰੀ ਲਗਵਾਈ, ਜਿਥੇ ਕਿ ਉਨ੍ਹਾਂ ਦਾ ਸ਼ਹੀਦ ਭਗਤ ਸਿੰਘ ਸਿੱਖਿਆ ਸੇਵਾ ਸੁਸਾਇਟੀ ਬੰਗਾ ਵਲੋਂ ਭਰਵਾਂ ਸਵਾਗਤ ਕੀਤਾ। ਇਹ ਇਤਫਾਕ ਹੀ ਸੀ ਕਿ ਕੈਨੇਡਾ ਰਹਿੰਦੇ ਪਿੰਡ ਮੋਨਾ ਕਲਾਂ ਦੇ ਸ੍ਰੀਮਤੀ ਗੁਰਪ੍ਰੀਤ ਕੌਰ, ਉਨ੍ਹਾਂ ਦੀ ਬੇਟੀ ਰਮਨਦੀਪ ਕੌਰ ਅਤੇ ਬੇਟਾ ਇੰਦਰਪਾਲ ਸਿੰਘ ਵੀ ਉਸੇ ਸਮੇਂ ਬੀਬੀ ਅਮਰ ਕੌਰ ਯਾਦਗਾਰੀ ਹਾਲ ਵਿਚ ਬਣੇ ਮਿਊਜ਼ੀਅਮ ਨੂੰ ਦੇਖਣ ਲਈ ਪਹੁੰਚੇ। ਸ਼ਹੀਦ ਭਗਤ ਸਿੰਘ ਸਿੱਖਿਆ ਸੇਵਾ ਸੁਸਾਇਟੀ ਵਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ਵਿਚ ਇਹ ਸਾਰਾ ਪਰਿਵਾਰ ਆਪਣੀ ਕਿਰਤ ਕਮਾਈ ਵਿਚੋਂ ਦਸਵੰਧ ਕੱਢ ਕੇ ਲੰਮੇ ਸਮੇਂ ਤੋਂ ਪਾਉਂਦਾ ਆ ਰਿਹਾ ਹੈ। ਇਸੇ ਲਈ ਸੁਸਾਇਟੀ ਨੂੰ ਇਨ੍ਹਾਂ ਬੱਚਿਆਂ ’ਤੇ ਬਹੁਤ ਮਾਣ ਹੈ, ਜਿਸ ਕਾਰਨ ਸ਼ਹੀਦ-ਏ-ਆਜ਼ਮ ਦੇ ਪਰਿਵਾਰ ਤੇ ਸ਼ਹੀਦ ਭਗਤ ਸਿੰਘ ਸਿੱਖਿਆ ਸੇਵਾ ਸੁਸਾਇਟੀ ਵਲੋਂ ਇਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸਾਰੇ ਮੈਂਬਰਾਂ ਨੇ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਕਿ ਬੀਬੀ ਅਮਰ ਕੌਰ ਯਾਦਗਾਰੀ ਹਾਲ ਦੇ ਨਾਲ ਲੱਗਦੀ ਗਲੀ ਦਾ ਨਾਂਅ ਅਮਰ ਆਜ਼ਾਦ ਨਗਰ ਰੱਖਿਆ ਜਾਵੇ। ਸ਼ਹੀਦ ਭਗਤ ਸਿੰਘ ਸਿੱਖਿਆ ਸੇਵਾ ਸੁਸਾਇਟੀ ਦੇ ਚੇਅਰਮੈਨ ਪ੍ਰੋ: ਜਗਮੋਹਨ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਮੀਟਿੰਗ ਵਿਚ ਸ਼ਹੀਦ-ਏ-ਆਜ਼ਮ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸੁਸਾਇਟੀ ਦੀ ਪ੍ਰਧਾਨ ਮੈਡਮ ਮਨਜੀਤ ਕੌਰ ਬੋਲਾ, ਜਨਰਲ ਸਕੱਤਰ ਅਮਰਦੀਪ ਸਿੰਘ ਬੰਗਾ, ਪ੍ਰੈੱਸ ਸਕੱਤਰ ਸਰਬਜੀਤ ਸਿੰਘ ਸਰਬਾ, ਸ਼ਮਸੇਰ ਸਿੰਘ ਗੋਬਿੰਦਪੁਰ, ਮੈਡਮ ਕਮਲਜੀਤ ਕੌਰ ਬੰਗਾ, ਸੁਨੀਤਾ ਸ਼ਰਮਾ ਮੰਗੂਵਾਲ, ਬਲਵਿੰਦਰ ਕੌਰ ਗੋਬਿੰਦਪੁਰ, ਬੀਬੀ ਹਰਜੋਤ ਕੌਰ, ਜਸਵਿੰਦਰ ਕੌਰ ਤੇ ਹੋਰ ਮੈਂਬਰਾਂ ਨੇ ਸ਼ਿਰਕਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਓ. ਬੀ. ਸੀ. ਮੋਰਚਾ ਦੇ ਸੂਬਾ ਮੀਤ ਪ੍ਰਧਾਨ ਸੰਦੀਪ ਸੋਨੂੰ ਭਾਟੀਆ ਗੁਰਦੁਆਰਾ ਬਾਬਾ ਗੁਰਦਿੱਤਾ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਸਦਰ ਥਾਣਾ ਨਵਾਂਸ਼ਹਿਰ ਪੁਲਿਸ ਵਲੋਂ ਵਿਅਕਤੀ ਨਸ਼ੇ ਦਾ ਸੇਵਨ ਕਰਦਾ ਕਾਬੂ
Ad Position 24