17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਮਾਨ ਸਰਕਾਰ ਵਚਨਬੱਧ-ਬ੍ਰਿਗੇਡੀਅਰ ਰਾਜ ਕੁਮਾਰ

ਕਾਠਗੜ੍ਹ, 16 ਅਕਤੂਬਰ (ਕਲੇਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਯਤਨਸ਼ੀਲ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ ਦੇਣ, ਔਰਤਾਂ ਨੂੰ ਸਿੱਧੀ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਅਤੇ ਪਿੰਡਾਂ ਤੇ ਸ਼ਹਿਰਾਂ ਦੀਆਂ ਸੜਕਾਂ ਦੀ ਮੁਰੰਮਤ ਵਰਗੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 17-10-2026
ਕਾਠਗੜ੍ਹ, 16 ਅਕਤੂਬਰ (ਕਲੇਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਯਤਨਸ਼ੀਲ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ ਦੇਣ, ਔਰਤਾਂ ਨੂੰ ਸਿੱਧੀ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਅਤੇ ਪਿੰਡਾਂ ਤੇ ਸ਼ਹਿਰਾਂ ਦੀਆਂ ਸੜਕਾਂ ਦੀ ਮੁਰੰਮਤ ਵਰਗੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਨੂੰ ਘਟਾਉਣ ਲਈ ਨਿਯਮਤ ਭਰਤੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਖੇਡਾਂ ਵਿਚ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪੰਜਾਬ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਸਰਕਾਰ ਵਲੋਂ ਯਤਨ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਧੌਲ ਵਿਖੇ ਨਿਰਮਲ ਸਿੰਘ ਨੂੰ ਦਿੱਤੀ ਅੰਤਿਮ ਵਿਦਾਇਗੀ ਅਗਲੀ ਖ਼ਬਰ ਕਣਕ ਦੀ ਫ਼ਸਲ ਵਿਚ ਨਦੀਨਾਂ ਦੀ ਰੋਕਥਾਮ ਲਈ ਸਮੇਂ ਸਿਰ ਪ੍ਰਬੰਧਨ ਜ਼ਰੂਰੀ-ਡਾ. ਰਮਨਦੀਪ ਕੌਰ
Ad Position 24