17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਡਾ. ਅੰਬੇਡਕਰ ਦੀ ਯਾਦ ’ਚ ਇਨਾਮ ਵੰਡ ਸਮਾਗਮ 1 ਨੂੰ-ਡਾ. ਕਸ਼ਮੀਰ ਚੰਦ

ਕਟਾਰੀਆਂ, 16 ਅਕਤੂਬਰ (ਪ੍ਰੇਮੀ ਸੰਧਵਾਂ)-ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਸੰਘਰਸ਼ ਨਾਲ ਸੰਬੰਧਤ 17ਵੀਂ ਪੁਸਤਕ ਪ੍ਰਤੀਯੋਗਤਾ ਜੋ ਮਿਤੀ 30 ਅਗਸਤ ਨੂੰ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਜੰਮੂ ਕਸ਼ਮੀਰ ਦੇ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿਚ ਕਰਵਾਈ ਗਈ ਸੀ, ਜਿਸ ਦੇ ਸੰਬੰਧ ਵਿਚ ਵੱਖ-ਵੱਖ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਗਮ ਮਿਤੀ 1 ਨਵੰਬਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਅੰਬੇਡਕਰ ਸਕੂਲ ਆਫ ਥੌਟ ਡੱਲੇਵਾਲ ਰੋਡ ਗੁਰਾਇਆ ਵਿਖੇ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 17-10-2026
ਕਟਾਰੀਆਂ, 16 ਅਕਤੂਬਰ (ਪ੍ਰੇਮੀ ਸੰਧਵਾਂ)-ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਸੰਘਰਸ਼ ਨਾਲ ਸੰਬੰਧਤ 17ਵੀਂ ਪੁਸਤਕ ਪ੍ਰਤੀਯੋਗਤਾ ਜੋ ਮਿਤੀ 30 ਅਗਸਤ ਨੂੰ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਜੰਮੂ ਕਸ਼ਮੀਰ ਦੇ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿਚ ਕਰਵਾਈ ਗਈ ਸੀ, ਜਿਸ ਦੇ ਸੰਬੰਧ ਵਿਚ ਵੱਖ-ਵੱਖ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਗਮ ਮਿਤੀ 1 ਨਵੰਬਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਅੰਬੇਡਕਰ ਸਕੂਲ ਆਫ ਥੌਟ ਡੱਲੇਵਾਲ ਰੋਡ ਗੁਰਾਇਆ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਫਾਊਂਡੇਸ਼ਨ ਦੇ ਮੈਂਬਰ ਡਾ. ਕਸ਼ਮੀਰ ਚੰਦ (ਐਮ. ਜੇ. ਲਾਈਫ ਕੇਅਰ ਹਸਪਤਾਲ ਬੰਗਾ) ਨੇ ਦੱਸਿਆ ਕਿ ਇਸ ਪ੍ਰਤੀਯੋਗੀਤਾ ਵਿਚ ਤਿੰਨ ਸ਼੍ਰੇਣੀਆਂ ਵਿਚ ਵਿਦਿਆਰਥੀਆਂ ਨੂੰ ਵੱਖ-ਵੱਖ ਇਨਾਮ ਦਿੱਤੇ ਜਾਣਗੇ, ਜਿਸ ’ਚ ਪਹਿਲੀ ਸ਼੍ਰੇਣੀ 6ਵੀਂ ਤੋਂ 8ਵੀਂ ਜਮਾਤ ਤੱਕ ਹੈ। ਇਸ ਵਿਚ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 25000, 15000, 10000 ਤੋਂ ਇਲਾਵਾ ਅਗਲੇ 85 ਸਥਾਨਾਂ ’ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ 1000-1000 ਰੁਪਏ ਦੇ ਹੌਂਸਲਾ ਅਫਜਾਈ ਵਜੋਂ ਇਨਾਮ ਦਿੱਤੇ ਜਾਣਗੇ। ਦੂਸਰੀ ਸ਼੍ਰੇਣੀ 9ਵੀਂ ਤੋਂ 12ਵੀਂ ਜਮਾਤ ਹੈ, ਜਿਸ ਵਿਚ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 50000, 20000, 10000 ਤੋਂ ਇਲਾਵਾ ਅਗਲੇ 85 ਸਥਾਨਾ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ 1000-1000 ਰੁਪਏ ਦੇ ਇਨਾਮ ਦਿੱਤੇ ਜਾਣਗੇ। ਤੀਸਰੀ ਸ਼੍ਰੇਣੀ 12ਵੀਂ ਤੋਂ ਉਪਰ ਤੇ 40 ਸਾਲ ਦੀ ਉਮਰ ਤੱਕ ਜਮਾਤ ਹੈ, ਇਸ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 50000, 20000, 10000 ਤੋਂ ਇਲਾਵਾ ਅਗਲੇ 85 ਸਥਾਨਾਂ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ 1000-1000 ਰੁਪਏ ਦੇ ਇਨਾਮ ਦਿੱਤੇ ਜਾਣਗੇ। ਡਾ. ਕਸ਼ਮੀਰ ਚੰਦ ਨੇ ਦੱਸਿਆ ਕਿ ਇਹ ਫਾਊਂਡੇਸ਼ਨ ਪਿਛਲੇ ਸਤਾਰਾਂ ਸਾਲਾਂ ਤੋਂ ਲਗਾਤਾਰ ਆਪਣੇ ਬਹੁਜਨ ਨਾਇਕਾਂ ਦੇ ਵਿਚਾਰਾਂ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਲਈ ਵੱਖ-ਵੱਖ ਕੰਪੀਟੀਸ਼ਨ ਕਰਵਾਉਂਦੀ ਆ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ‘ਇੱਕ ਰੁੱਖ ਮਾਂ ਦੇੇ ਨਾਮ’ ਮੁਹਿੰਮ ਤਹਿਤ ਫੁੱਲਾਂ ਦੇ ਬੂਟੇ ਲਗਾਏ ਅਗਲੀ ਖ਼ਬਰ ਜਲਾਲਪੁਰ ਵਿਖੇ ਕਬੱਡੀ ਤੇ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ
Ad Position 24